ਵਿਧਾਇਕ ਸ਼ੈਰੀ ਕਲਸੀ, ਸਰਪੰਚ ਤਰਨਪ੍ਰੀਤ ਕਲਸੀ ਤੇ ਦਿਨੇਸ਼ ਕੁਮਾਰ ਬਾਵਾ ਭਗਵੰਤ ਮਾਨ ਸਰਕਾਰ ਨੇ ਬਟਾਲਾ ਹਲਕੇ ਵਿਚ ਸੜਕਾਂ ਦਾ ਜਾਲ ਵਿਛਾਇਆ- ਤਰਨ ਕਲਸੀ, ਦਿਨੇਸ਼ ਕੁਮਾਰ ਬਾਵਾ
ਡੇਹਰੀਵਾਲ ਦਰੋਗਾ, 13 ਅਗਸਤ (ਹਰਦੀਪ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਲੈ ਕੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਬਟਾਲਾ ਵਿਧਾਨ ਸਭਾ ਹਲਕੇ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਸਰਪੰਚ ਤਰਨਪ੍ਰੀਤ ਸਿੰਘ ਕਲਸੀ, ਸਰਪੰਚ ਦਿਨੇਸ਼ ਕੁਮਾਰ ਬਾਵਾ ਧਾਰੀਵਾਲ ਭੋਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਟਾਲਾ ਹਲਕੇ ਦੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਸੜਕਾਂ ਦੇ ਨਿਰਮਾਣ ਅਤੇ ਮੁਰੰਮਤ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਅਜੀਤ ਡੈਸਕ
14-08-2026