14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬਾਬਾ ਬੰਦਾ ਸਿੰਘ ਬਹਾਦਰ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਧਾਰੀਵਾਲ, 13 ਅਗਸਤ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪਿ੍ਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਅਧੀਨ ਚੱਲ ਰਹੀਆਂ ਸੰਸਥਾਵਾਂ ਵਲੋਂ ਸਮੂਹਿਕ ਤੌਰ ’ਤੇ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਸ਼ਾਨੋ-ਸ਼ੌਕਤ ਢੰਗ ਨਾਲ ਮਨਾਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਰਣਜੀਤ ਕੌਰ ਮਾਹਲ ਤੇ ਉਨ੍ਹਾਂ ਦੇ ਨਾਲ ਸ੍ਰੀਮਤੀ ਪਲਵਿੰਦਰ ਕੌਰ ਮਾਹਲ ਪ੍ਰਧਾਨ ਨਗਰ ਕੌਂਸਲ ਕਾਦੀਆਂ, ਸ੍ਰੀਮਤੀ ਸੁਖਰਾਜ ਕੌਰ ਮਾਹਲ, ਜਤਿੰਦਰ ਕੌਰ ਖੁੰਡੀ ਹਲਕਾ ਕੋਆਰਡੀਨੇਟਰ, ਸ੍ਰੀਮਤੀ ਮਨਜੀਤ ਕੌਰ ਬਲਾਕ ਪ੍ਰਧਾਨ, ਸ਼ਰਨਜੀਤ ਕੌਰ ਚੇਅਰਪਰਸਨ ਬਲਾਕ ਸੰਮਤੀ ਧਾਰੀਵਾਲ, ਸੁਖਵਿੰਦਰ ਕੌਰ ਪ੍ਰਧਾਨ ਜੋਤੀ ਬਾਲਾ, ਐਮ.

ਅਜੀਤ ਡੈਸਕ 14-08-2026
ਧਾਰੀਵਾਲ, 13 ਅਗਸਤ (ਸਵਰਨ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਸ੍ਰੀਮਤੀ ਪਰਮਿੰਦਰ ਕੌਰ ਚਾਹਲ ਤੇ ਪਿ੍ਸੀਪਲ ਹਰਤਾਜ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਬਾਬਾ ਬੰਦਾ ਸਿੰਘ ਬਹਾਦਰ ਐਜੂਕੇਸ਼ਨ ਟਰੱਸਟ ਅਧੀਨ ਚੱਲ ਰਹੀਆਂ ਸੰਸਥਾਵਾਂ ਵਲੋਂ ਸਮੂਹਿਕ ਤੌਰ ’ਤੇ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਸ਼ਾਨੋ-ਸ਼ੌਕਤ ਢੰਗ ਨਾਲ ਮਨਾਇਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਰਣਜੀਤ ਕੌਰ ਮਾਹਲ ਤੇ ਉਨ੍ਹਾਂ ਦੇ ਨਾਲ ਸ੍ਰੀਮਤੀ ਪਲਵਿੰਦਰ ਕੌਰ ਮਾਹਲ ਪ੍ਰਧਾਨ ਨਗਰ ਕੌਂਸਲ ਕਾਦੀਆਂ, ਸ੍ਰੀਮਤੀ ਸੁਖਰਾਜ ਕੌਰ ਮਾਹਲ, ਜਤਿੰਦਰ ਕੌਰ ਖੁੰਡੀ ਹਲਕਾ ਕੋਆਰਡੀਨੇਟਰ, ਸ੍ਰੀਮਤੀ ਮਨਜੀਤ ਕੌਰ ਬਲਾਕ ਪ੍ਰਧਾਨ, ਸ਼ਰਨਜੀਤ ਕੌਰ ਚੇਅਰਪਰਸਨ ਬਲਾਕ ਸੰਮਤੀ ਧਾਰੀਵਾਲ, ਸੁਖਵਿੰਦਰ ਕੌਰ ਪ੍ਰਧਾਨ ਜੋਤੀ ਬਾਲਾ, ਐਮ. ਸੀ. ਪਰਵੀਨ, ਮਨਦੀਪ ਕੌਰ ਚਾਹਲ, ਸ੍ਰੀ ਅਸ਼ਵਨੀ ਦੁੱਗਲ ਪ੍ਰਧਾਨ ਨਗਰ ਕੌਸਲ ਧਾਰੀਵਾਲ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਗਿੱਧਾ, ਲੋਕ-ਗੀਤ, ਬੋਲੀਆਂ ਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ। ਵਿਦਿਆਰਥਣਾਂ ਵਲੋਂ ਰਵਾਇਤੀ ਝੂਟੇ ਲੈ ਕੇ ਤੀਜ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਪੰਜਾਬੀ ਵਿਰਸੇ ਨਾਲ ਜੁੜੀਆਂ ਰਵਾਇਤੀ ਵਸਤੂਆਂ ਤੇ ਪੁਰਾਤਨ ਸੱਭਿਆਚਾਰ ਨੂੰ ਵੀ ਪ੍ਰਦਰਸ਼ਿਤ ਕੀਤਾ ਗਿਆ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਤੇ ਵਿਰਸੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਗਿੱਧਾ, ਬੋਲੀਆਂ ਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਨੇ ਸਮਾਗਮ ਵਿਚ ਰੌਣਕਾਂ ਲਾ ਦਿੱਤੀਆਂ। ਇਸ ਮੌਕੇ ਮਿਸ ਤੀਜ ਦਾ ਖਿਤਾਬ ਗੁਰਲੀਨ ਕੌਰ, ਗਿੱਧਿਆਂ ਦੀ ਰਾਣੀ’ ਦਾ ਖਿਤਾਬ ਮਹਿਕਪ੍ਰੀਤ ਕੌਰ ਤੇ ਸੁਨੱਖੀ ਮੁਟਿਆਰ ਦਾ ਖਿਤਾਬ ਗਗਨਦੀਪ ਕੌਰ ਨੂੰ ਦਿੱਤਾ ਗਿਆ। ਡਾਇਰੈਕਟਰ ਅਮਰਜੀਤ ਸਿੰਘ ਚਾਹਲ ਨੇ ਕਿਹਾ ਕਿ ਤੀਜ ਪੰਜਾਬੀ ਸੱਭਿਆਚਾਰ ਤੇ ਵਿਰਸੇ ਨਾਲ ਜੁੜਿਆ ਇਕ ਮਹੱਤਵਪੂਰਨ ਤਿਉਹਾਰ ਹੈ। ਪ੍ਰਿੰਸੀਪਲ ਹਰਤਾਜ ਸਿੰਘ ਸਿੱਧੂ ਨੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਦੀ ਸ਼ਾਲਾਘਾ ਕੀਤੀ। ਮਹਿਮਾਨ ਰਣਜੀਤ ਕੌਰ ਮਾਹਲ ਨੇ ਇਸ ਸਮਾਗਮ ਦੀ ਭਰਪੂਰ ਪ੍ਰਸੰਸਾ ਕੀਤੀ।
ਪਿਛਲੀ ਖ਼ਬਰ ਜੇ. ਯੂ. ਐਸ. ਐਸ. ਇੰਟਰਨੈਸ਼ਨਲ ਸਕੂਲ ਸੇਖਵਾਂ ਵਿਖੇ ਤੀਜ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਬਾਬਾ ਸ੍ਰੀਚੰਦ ਖਾਲਸਾ ਕਾਲਜ ਵਿਖੇ ਇਨਵੈਸਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਰਮਨਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।