14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਦੇ ਕਈ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ (ਬ) ’ਚ ਮਿਲੀ ਅਹਿਮ ਜ਼ਿੰਮੇਵਾਰੀ * ਆਗੂਆਂ ਨੇ ਸਮੁੱਚੀ ਹਾਈਕਮਾਨ ਅਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਕੀਤਾ ਧੰਨਵਾਦ

ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਵਲੋਂ ਆਪਣੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਹੀ ਰਾਜਸੀ ਪਾਰਟੀਆਂ ਵਲੋਂ ਆਪਣੀ ਮਿਹਨਤੀ ਤੇ ਜੁਝਾਰੂ ਵਰਕਰਾਂ ਨੂੰ ਮਾਣ-ਸਨਮਾਨ ਦਿੰਦਿਆਂ ਪਾਰਟੀ ਅੰਦਰ ਅਹਿਮ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ।

ਸ. ਰਾਜਨਬੀਰ ਸਿੰਘ ਘੁਮਾਣ, ਜਥੇ. ਅਮਰਜੀਤ ਸਿੰਘ ਸੇਖਵਾਂ, ਝਿਰਮਲ ਸਿੰਘ ਪੰਜਗਰਾਈਆਂ, ਮਾ. ਮਨਜੀਤ ਸਿੰਘ ਕੀੜੀ ਅਫਗਾਨਾ, ਧਰਮਿੰਦਰ ਸਿੰਘ ਪੰਜਗਰਾਈਆਂ ਤੇ ਕੁਲਦੀਪ ਸਿੰਘ ਮੂੜ 14-08-2026
ਬਟਾਲਾ, 13 ਅਗਸਤ (ਸਤਿੰਦਰ ਸਿੰਘ)-ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਵੱਖ-ਵੱਖ ਪਾਰਟੀਆਂ ਵਲੋਂ ਆਪਣੀ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਹੀ ਰਾਜਸੀ ਪਾਰਟੀਆਂ ਵਲੋਂ ਆਪਣੀ ਮਿਹਨਤੀ ਤੇ ਜੁਝਾਰੂ ਵਰਕਰਾਂ ਨੂੰ ਮਾਣ-ਸਨਮਾਨ ਦਿੰਦਿਆਂ ਪਾਰਟੀ ਅੰਦਰ ਅਹਿਮ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਵੀ ਰੋਜ਼ਾਨਾ ਹੀ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਨਿਯੁਕਤੀਆਂ ਕੀਤੀਆਂ ਜਾ ਰਹੀ ਹੈ। ਇਸੇ ਤਰ੍ਹਾਂ ਹੀ ਬੀਤੇ ਦਿਨੀਂ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ. ਏ. ਸੀ.) ਵਿਚ ਵੱਡਾ ਵਿਸਥਾਰ ਕੀਤਾ ਗਿਆ ਹੈ। ਇਸ ਕਮੇਟੀ ਵਿਚ ਜਿਥੇ ਬਾਕੀ ਹਲਕਿਆਂ ਦੇ 2-2 ਆਗੂਆਂ ਨੂੰ ਇਸ ਵਿਚ ਸ਼ਾਮਿਲ ਕੀਤਾ ਗਿਆ ਹੈ, ਉਥੇ ਹੀ ਵਿਧਾਨ ਸਭਾ ਹਲਕਾ ਸ੍ਰੀ ਹਰਿਗੋਬਿੰਦਪੁਰ ਸਾਹਿਬ ਵਿਚ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦੀ ਸਲਾਹ ਨਾਲ 3 ਆਗੂਆਂ ਨੂੰ ਇਸ ਕਮੇਟੀ ਵਿਚ ਸ਼ਾਮਲ ਕਰ ਕੇ ਉਨ੍ਹਾਂ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਜਾਰੀ ਕੀਤੀ ਗਈ ਪੀ. ਏ. ਸੀ. ਮੈਂਬਰਾਂ ਦੀ ਸੂਚੀ ਵਿਚ ਜਥੇ. ਅਮਰਜੀਤ ਸਿੰਘ ਸੇਖਵਾਂ, ਝਿਰਮਲ ਸਿੰਘ ਪੰਜਗਰਾਈਆਂ, ਮਾ. ਮਨਜੀਤ ਸਿੰਘ ਕੀੜੀ ਅਫਗਾਨਾ ਨੂੰ ਸ਼ਾਮਿਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਧਰਮਿੰਦਰ ਸਿੰਘ ਪੰਜਗਰਾਈਆਂ ਨੂੰ ਸਰਕਲ ਪੰਜਗਰਾਈਆਂ ਦਾ ਪ੍ਰਧਾਨ ਅਤੇ ਕੁਲਦੀਪ ਸਿੰਘ ਮੂੜ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਿਯੁਕਤੀ ’ ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਕਤ ਆਗੂਆਂ ਨੇ ਜਿਥੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ, ਉਥੇ ਕਿਹਾ ਕਿ ਸਾਡੀ ਇਸ ਨਿਯੁਕਤੀ ਨਾਲ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਦਾ ਵੀ ਕੱਦ-ਕਾਠ ਸਿਆਸੀ ਤੌਰ ’ਤੇ ਹਲਕੇ ਅੰਦਰ ਵਧਾਇਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਮਿਲੀ ਇਸ ਜ਼ਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਦੀ ਜਿੱਤ ਵਿਚ ਆਪਣਾ ਯੋਗਦਾਨ ਪਾਉਣਗੇ। ਉਕਤ ਆਗੂਆਂ ਦੀ ਇਸ ਨਿਯੁਕਤੀ ਨਾਲ ਹਲਕੇ ਦੇ ਵਰਕਰਾਂ ਵਲੋਂ ਜਿਥੇ ਇਨ੍ਹਾਂ ਨੂੰ ਵਧਾਈ ਦਿੱਤੀ ਜਾ ਰਹੀ ਹੈ, ਉਥੇ ਨਾਲ ਹੀ ਪਾਰਟੀ ਹਾਈਕਮਾਂਡ ਦਾ ਵੀ ਧੰਨਵਾਦ ਕੀਤਾ ਜਾ ਰਿਹਾ ਹੈ।
ਪਿਛਲੀ ਖ਼ਬਰ ਪਿੰਡ ਬੱਬਰੀ ਨੰਗਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਲੋਕ ਸੰਘਰਸ਼ ਮੋਰਚੇ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਕਾਹਲੋਂ ਨੇ ਕੀਤੀ... ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ‘ਦੇਸ਼ ਵੰਡ ਦੇ ਦੁਖਾਂਤ’ ਨੂੰ ਸਮਰਪਿਤ ਕਾਵਿ-ਉਚਾਰਨ ਮੁਕਾਬਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।