ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਆਗੂਆਂ ਵਲੋਂ ਨਿਖੇਧੀ
ਨਿੱਕੇ ਘੁੰਮਣ 14 ਅਗਸਤ (ਸਤਬੀਰ ਸਿੰਘ ਘੁੰਮਣ)-ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਆਗੂਆਂ ਵਲੋਂ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚੈਚਲ ਸਿੰਘ ਕਾਹਲੋ ਬਾਜੇ ਚੱਕ, ਜਥੇਦਾਰ ਸੁੱਚਾ ਸਿੰਘ ਸਚੇਤਗੜ੍ਹ, ਹਰਪਾਲ ਸਿੰਘ ਅਠਵਾਲ ਜੇਈ, ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਸਰਪੰਚ ਨੌਸ਼ਹਿਰਾ ਮੱਝਾ ਸਿੰਘ, ਬਲਕਾਰ ਸਿੰਘ ਅਠਵਾਲ, ਗੁਰਮੀਤ ਸਿੰਘ ਬੂਲੇਵਾਲ, ਸਤਪਾਲ ਸਿੰਘ ਨੌਸ਼ਹਿਰਾ, ਜਸਵੰਤ ਸਿੰਘ ਸੁਚੇਤਗੜ੍ਹ ਅਤੇ ਸੰਨੀ ਮਸੀਹ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੀ ਘਟਨਾ ਵਾਪਰਨਾ ਬੇਹੱਦ ਮੰਦਭਾਗਾ ਤੇ ਚਿੰਤਾਜਨਕ ਹੈ।
ਨਿੱਕੇ ਘੁੰਮਣ 14 ਅਗਸਤ (ਸਤਬੀਰ ਸਿੰਘ ਘੁੰਮਣ)-ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਜਾਨਲੇਵਾ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਆਗੂਆਂ ਵਲੋਂ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਚੈਚਲ ਸਿੰਘ ਕਾਹਲੋ ਬਾਜੇ ਚੱਕ, ਜਥੇਦਾਰ ਸੁੱਚਾ ਸਿੰਘ ਸਚੇਤਗੜ੍ਹ, ਹਰਪਾਲ ਸਿੰਘ ਅਠਵਾਲ ਜੇਈ, ਸੁਖਜਿੰਦਰ ਸਿੰਘ ਰੰਧਾਵਾ ਸਾਬਕਾ ਸਰਪੰਚ ਨੌਸ਼ਹਿਰਾ ਮੱਝਾ ਸਿੰਘ, ਬਲਕਾਰ ਸਿੰਘ ਅਠਵਾਲ, ਗੁਰਮੀਤ ਸਿੰਘ ਬੂਲੇਵਾਲ, ਸਤਪਾਲ ਸਿੰਘ ਨੌਸ਼ਹਿਰਾ, ਜਸਵੰਤ ਸਿੰਘ ਸੁਚੇਤਗੜ੍ਹ ਅਤੇ ਸੰਨੀ ਮਸੀਹ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਅਜਿਹੀ ਘਟਨਾ ਵਾਪਰਨਾ ਬੇਹੱਦ ਮੰਦਭਾਗਾ ਤੇ ਚਿੰਤਾਜਨਕ ਹੈ। ਅਕਾਲੀ ਆਗੂਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਲਈ ਵੀ ਗੰਭੀਰ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਸਰਕਾਰ ਤੇ ਸਬੰਧਤ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਤੇ ਗੰਭੀਰਤਾ ਨਾਲ ਜਾਂਚ ਕਰਕੇ ਇਸ ਪਿੱਛੇ ਮੌਜੂਦ ਸਾਜ਼ਿਸ਼ ਜਾਂ ਕਾਰਨਾਂ ਨੂੰ ਸਾਹਮਣੇ ਲਿਆਂਦਾ ਜਾਵੇ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।