15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਐਸ.ਡੀ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਮੈਰਿਟ ’ਚ ਚਮਕਾਇਆ ਕਾਲਜ ਦਾ ਨਾਂਅ

ਗੁਰਦਾਸਪੁਰ, 14 ਅਗਸਤ (ਪੰਕਜ ਸ਼ਰਮਾ)-ਪੰਡਿਤ ਮੋਹਨ ਲਾਲ ਐਸ. ਡੀ ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.

ਅਜੀਤ ਡੈਸਕ 15-08-2026
ਗੁਰਦਾਸਪੁਰ, 14 ਅਗਸਤ (ਪੰਕਜ ਸ਼ਰਮਾ)-ਪੰਡਿਤ ਮੋਹਨ ਲਾਲ ਐਸ. ਡੀ ਕਾਲਜ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਬੀ.ਏ ਛੇਵੇਂ ਸਮੈਸਟਰ ਦੇ ਨਤੀਜਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੀ ਮੈਰਿਟ ਵਿਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਡਾ: ਨੀਰੂ ਸ਼ਰਮਾ ਨੇ ਦੱਸਿਆ ਕਿ ਛੇਵੇਂ ਸਮੈਸਟਰ ’ਚ 8041 ਵਿਦਿਆਰਥਣਾਂ ’ਚੋਂ ਕਾਲਜ ਦੀਆਂ 4 ਵਿਦਿਆਰਥਣਾਂ ਨੇ ਮੈਰਿਟ ਸੂਚੀ ’ਚ ਨਾਂਅ ਦਰਜ ਕਰਵਾਏ। ਜਿਸ ’ਚ ਰੁਪਾਲੀ ਸਲਾਰੀਆ ਨੇ 8.08 ਸੀ.ਜੀ.ਪੀ.ਏ ਨਾਲ 18ਵਾਂ, ਅਸ਼ਮਨਦੀਪ ਕੌਰ ਨੇ 8.06 ਸੀ.ਜੀ.ਪੀ.ਏ ਨਾਲ 20ਵਾਂ, ਸੁਨਿਧੀ ਸ਼ਰਮਾ ਨੇ 7.88 ਸੀ.ਜੀ.ਪੀ.ਏ ਨਾਲ 42ਵਾਂ ਤੇ ਸਹਿਜਪ੍ਰੀਤ ਕੌਰ ਨੇ 7.73 ਸੀ.ਜੀ.ਪੀ.ਏ ਨਾਲ 65ਵਾਂ ਮੈਰਿਟ ਸਥਾਨ ਹਾਸਲ ਕੀਤਾ। ਕਾਲਜ ਪ੍ਰੈਜ਼ੀਡੈਂਟ ਮੈਡਮ ਵੈਸ਼ਾਲੀ ਸ਼ਰਮਾ ਨੇ ਇਸ ਸ਼ਾਨਦਾਰ ਉਪਲੱਬਧੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਵਿਦਿਆਰਥਣਾਂ ਹਰ ਖੇਤਰ ’ਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੀਆਂ ਹਨ। ਉਨ੍ਹਾਂ ਵਿਦਿਆਰਥਣਾਂ, ਮਾਪਿਆਂ ਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਕਾਲਜ ਜਨਰਲ ਸਕੱਤਰ ਡਾ: ਪੀ.ਕੇ ਬਜਾਜ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਸੰਸਥਾ ਲਈ ਮਾਣ ਵਾਲੀ ਗੱਲ ਹਨ। ਪ੍ਰਿੰਸੀਪਲ ਡਾ: ਨੀਰੂ ਸ਼ਰਮਾ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਮੈਰਿਟ ’ਚ ਸਥਾਨ ਪ੍ਰਾਪਤ ਕਰਨਾ ਵਿਦਿਆਰਥਣਾਂ ਦੀ ਮਿਹਨਤ, ਅਨੁਸ਼ਾਸਨ ਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਦਾ ਪ੍ਰਤੀਕ ਹੈ।
ਪਿਛਲੀ ਖ਼ਬਰ ਰਵਾਇਤੀ ਪਾਰਟੀਆਂ ਤੋਂ ਲੋਕਾਂ ਦਾ ਵਿਸ਼ਵਾਸ਼ ਖਤਮ ਹੋਇਆ- ਸ਼ਮਸ਼ੇਰ ਸਿੰਘ * ਪਿੰਡ ਆਰੀਆਂ ਦੀਆਂ ਕੁੱਲੀਆਂ ਦੇ ਕਈ ਪਰਿਵਾਰਾਂ ਨੇ... ਅਗਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਪਿੰਡ ਮਾਨ ਵਿਖੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।