ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ਵਿਚ ਵਡਾਲਾ ਗ੍ਰੰਥੀਆਂ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ 4 ਤਗਮੇ
2 ਸੋਨੇ, ਇਕ ਚਾਂਦੀ ਤੇ ਇਕ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ
ਵਡਾਲਾ ਗ੍ਰੰਥੀਆਂ, 14 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਸੋਨੇ, ਇਕ ਚਾਂਦੀ ਤੇ ਇਕ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਜੇਤੂ ਵਿਦਿਆਰਥੀਆਂ ਦੇ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਰਾਮ ਲਾਲ ਤੇ ਸਕੂਲ ਸਟਾਫ਼ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।
ਵਡਾਲਾ ਗ੍ਰੰਥੀਆਂ, 14 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਪੱਧਰੀ ਸ਼ੂਟਿੰਗ ਚੈਂਪੀਅਨਸ਼ਿਪ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਸੋਨੇ, ਇਕ ਚਾਂਦੀ ਤੇ ਇਕ ਕਾਂਸੀ ਦਾ ਤਮਗਾ ਜਿੱਤ ਕੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਜੇਤੂ ਵਿਦਿਆਰਥੀਆਂ ਦੇ ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਰਾਮ ਲਾਲ ਤੇ ਸਕੂਲ ਸਟਾਫ਼ ਵਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਰਾਮ ਲਾਲ ਨੇ ਦੱਸਿਆ ਕਿ ਅੰਡਰ-19 ਵਰਗ ’ਚ ਜੈਦੀਪ ਸਿੰਘ ਨੇ ਸੋਨੇ ਦਾ ਤਮਗਾ ਜਿੱਤਿਆ, ਜਦਕਿ ਅੰਡਰ-17 ਵਰਗ ’ਚ ਸੁਖਬੀਰ ਸਿੰਘ ਨੇ ਸੋਨੇ ਦਾ ਤਮਗਾ ਹਾਸਲ ਕੀਤਾ। ਇਸੇ ਤਰ੍ਹਾਂ ਨਮਨ ਬਲਹੋਤਰਾ ਨੇ ਅੰਡਰ-17 ਵਿਚ ਚਾਂਦੀ ਤੇ ਸ਼ਿਵਾਲੀ ਨੇ ਕਾਂਸੀ ਦਾ ਤਮਗਾ ਜਿੱਤ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਡੀ.ਈ.ਓ. ਰਾਜੇਸ਼ ਕੁਮਾਰ ਨੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਰਾਮ ਲਾਲ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਕੂਲ ਲਈ ਮਾਣ ਵਾਲੀ ਗੱਲ ਹੈ ਤੇ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।