17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਸੰਗਤਾਂ ਨੇ ਕੀਤੀ ਅੰਤਰਰਾਸ਼ਟਰੀ ਸਰਹੱਦ ’ਤੇ ਖਲੋ ਕੇ ਅਰਦਾਸ

ਡੇਰਾ ਬਾਬਾ ਨਾਨਕ, 16 ਅਗਸਤ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਨੂੰ ਲੈ ਕੇ ਕਰਤਾਰਪੁਰ ਸਾਹਿਬ ਲਾਂਘਾ ਸੰਘਰਸ਼ ਕਮੇਟੀ ਵਲੋਂ ਭਾਈ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿੱਲੀ, ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਤੇ ਭਾਈ ਕੰਵਰਚੜਤ ਸਿੰਘ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ ਦੀ ਸਾਂਝੀ ਅਗਵਾਈ ਹੇਠ ਸੰਗਤਾਂ ਵਲੋਂ ਅੰਤਰਰਾਸ਼ਟਰੀ ਸਰਹੱਦ ’ਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁਖ ਹੋ ਕੇ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਖੋਲ੍ਹਣ ਦੀ ਅਰਦਾਸ ਕੀਤੀ ਗਈ ਤੇ ਭਾਰਤ ਸਰਕਾਰ ਤੋਂ ਕਾਰੀਡੋਰ ਤੁਰੰਤ ਖੋਲ੍ਹਣ ਦੀ ਪੁਰਜ਼ੋਰ ਮੰਗ ਕੀਤੀ ਗਈ। ਇਸ ਮੌਕੇ ਭਾਈ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਕਿਸੇ ਇਕ ਧਿਰ ਜਾਂ ਸਰਕਾਰ ਦਾ ਨਹੀਂ, ਸਗੋਂ ਗੁਰੂ ਘਰ ਨਾਲ ਜੁੜੀ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਮਸਲਾ ਹੈ।

ਡੇਰਾ ਬਾਬਾ ਨਾਨਕ ਅੰਤਰਰਾਸ਼ਟਰੀ ਸਰਹੱਦ ’ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਲਈ ਅਰਦਾਸ ਕਰਦੀਆਂ ਸੰਗਤਾਂ। ਤਸਵੀਰ : ਹੀਰਾ ਸਿੰਘ ਮਾਂਗਟ 17-08-2026
ਡੇਰਾ ਬਾਬਾ ਨਾਨਕ, 16 ਅਗਸਤ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਨੂੰ ਲੈ ਕੇ ਕਰਤਾਰਪੁਰ ਸਾਹਿਬ ਲਾਂਘਾ ਸੰਘਰਸ਼ ਕਮੇਟੀ ਵਲੋਂ ਭਾਈ ਮਨਜੀਤ ਸਿੰਘ ਭੋਮਾ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿੱਲੀ, ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਤੇ ਭਾਈ ਕੰਵਰਚੜਤ ਸਿੰਘ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ ਦੀ ਸਾਂਝੀ ਅਗਵਾਈ ਹੇਠ ਸੰਗਤਾਂ ਵਲੋਂ ਅੰਤਰਰਾਸ਼ਟਰੀ ਸਰਹੱਦ ’ਤੇ ਖਲੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਸਨਮੁਖ ਹੋ ਕੇ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਖੋਲ੍ਹਣ ਦੀ ਅਰਦਾਸ ਕੀਤੀ ਗਈ ਤੇ ਭਾਰਤ ਸਰਕਾਰ ਤੋਂ ਕਾਰੀਡੋਰ ਤੁਰੰਤ ਖੋਲ੍ਹਣ ਦੀ ਪੁਰਜ਼ੋਰ ਮੰਗ ਕੀਤੀ ਗਈ। ਇਸ ਮੌਕੇ ਭਾਈ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਕਿਸੇ ਇਕ ਧਿਰ ਜਾਂ ਸਰਕਾਰ ਦਾ ਨਹੀਂ, ਸਗੋਂ ਗੁਰੂ ਘਰ ਨਾਲ ਜੁੜੀ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਮਸਲਾ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਬਿਨ੍ਹਾਂ ਕਿਸੇ ਦੇਰੀ ਦੇ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹੇ। ਸਿੱਖ ਆਗੂ, ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਸੰਘਰਸ਼ ਕਮੇਟੀ ਦੇ ਕੋਆਰਡੀਨੇਟਰ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਨੇ ਕਿਹਾ ਕਿ ਅੱਜ ਦੇਸ਼ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਜੇਕਰ ਸਰਕਾਰ ਸੱਚਮੁੱਚ ਸਭ ਧਰਮਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਤਾਂ ਇਸ ਇਤਿਹਾਸਕ ਦਿਹਾੜੇ ’ਤੇ ਸਿੱਖ ਕੌਮ ਨੂੰ ਸਭ ਤੋਂ ਵੱਡਾ ਤੋਹਫ਼ਾ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹ ਕੇ ਦੇਣਾ ਚਾਹੀਦਾ ਸੀ। ਇਹ ਅਰਦਾਸ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਪੋਤਰੇ ਤੇ ਫੈਡਰੇਸ਼ਨ ਆਗੂ ਭਾਈ ਕਵਰਚੜਤ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਭਾਈ ਸੁਖਜਿੰਦਰ ਸਿੰਘ ਮਜੀਠਾ, ਭਾਈ ਰਵਿੰਦਰ ਸਿੰਘ ਮਜੀਠਾ, ਭਾਈ ਰਜਵੰਤ ਸਿੰਘ ਮਹਿਲਾਂਵਾਲਾ, ਗੁਰਪ੍ਰੀਤ ਸਿੰਘ ਬਟਾਲਾ, ਮਲਕੀਤ ਸਿੰਘ ਪੰਨੂੰ, ਮਨਜੋਤ ਸਿੰਘ ਪੁਰੇਵਾਲ, ਭਾਈ ਸਰਬਜੀਤ ਸਿੰਘ ਅੰਮ੍ਰਿਤਸਰ, ਮਨਬੀਰ ਸਿੰਘ ਦਾਬਾਂਵਾਲ, ਦਲਜੀਤ ਸਿੰਘ ਪਾਖਰਪੁਰਾ, ਸਰਤਾਜਪ੍ਰੀਤ ਸਿੰਘ ਭੰਗੂ, ਹਰਦੀਪ ਸਿੰਘ ਸਰਪੰਚ, ਜਸਪਾਲ ਸਿੰਘ ਪੱਸ਼ੀਆ, ਸੁੱਚਾ ਸਿੰਘ ਜੱਟਾ, ਮੰਗਲ ਸਿੰਘ ਮਾਛੀਵਾਲਾ, ਗੁਰਬੀਰ ਸਿੰਘ ਦੁਧਰਾਏ, ਗੁਰਪ੍ਰੀਤ ਸਿੰਘ ਗੱਗੋਮਾਹਲ, ਨਰਿੰਦਰ ਸਿੰਘ ਨਾਸਰ, ਭਾਈ ਪ੍ਰਗਟ ਸਿੰਘ ਦਾਲਮ, ਭਾਈ ਨਿਰਮਲ ਸਿੰਘ ਕੰਬੋ, ਭਾਈ ਕੁਲਵਿੰਦਰ ਸਿੰਘ ਕੋਟ ਰਜਾਦਾ, ਜਗਜੀਤ ਸਿੰਘ ਸੁਲਤਾਨ ਮਾਹਲ, ਭਾਈ ਗੁਰਪ੍ਰੀਤ ਸਿੰਘ ਸੋਢੀ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਐਸ.ਜੀ.ਆਰ.ਡੀ. ਇੰਸਟੀਚਿਊਟ ਵਲੋਂ 80ਵਾਂ ਆਜ਼ਾਦੀ ਦਿਵਸ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ ਅਗਲੀ ਖ਼ਬਰ ਜੁਲਕਾ ਨਰਸਿੰਗ ਕਾਲਜ ਕਾਦੀਆਂ ’ਚ ਤੀਆਂ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।