18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

12 ਸਤੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ

ਗੁਰਦਾਸਪੁਰ, 17 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਸਿੰਘ ਵਲੋਂ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ। ਇਸ ਸਬੰਧੀ ਹਰਪ੍ਰੀਤ ਸਿੰਘ ਸਕੱਤਰ ਨੇ ਦੱਸਿਆ ਕਿ ਇਸ ਅਦਾਲਤ ’ਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਤੇ ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਲਗਾਏ ਜਾਣਗੇ।

ਅਜੀਤ ਡੈਸਕ 18-08-2026
ਗੁਰਦਾਸਪੁਰ, 17 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਸਿੰਘ ਵਲੋਂ ਨੈਸ਼ਨਲ ਲੋਕ ਅਦਾਲਤ 12 ਸਤੰਬਰ ਨੂੰ ਲਗਾਈ ਜਾਵੇਗੀ। ਇਸ ਸਬੰਧੀ ਹਰਪ੍ਰੀਤ ਸਿੰਘ ਸਕੱਤਰ ਨੇ ਦੱਸਿਆ ਕਿ ਇਸ ਅਦਾਲਤ ’ਚ ਫੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਤੇ ਪਰਿਵਾਰਿਕ ਝਗੜੇ, ਬੈਂਕ ਰਿਕਵਰੀ ਕੇਸ, ਜਲ ਸਪਲਾਈ, ਲੇਬਰ ਆਦਿ ਕੇਸ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾਂ ਹੋਏ ਕੇਸ ਦੀ ਅੱਗੇ ਅਪੀਲ ਨਹੀਂ ਹੋ ਸਕਦੀ, ਕਿਉਂਕਿ ਲੋਕ ਅਦਾਲਤ ’ਚ ਫੈਸਲਾ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਜਾਂਦਾ ਹੈ। ਇਸ ਨਾਲ ਝਗੜਾ ਹਮੇਸ਼ਾ ਲਈ ਖਤਮ ਹੋ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਫੈਸਲਾ ਹੋਏ ਕੇਸਾਂ ਵਿਚ ਲਗਾਈ ਕੋਰਟ ਫੀਸ ਵੀ ਵਾਪਸ ਕੀਤੀ ਜਾਂਦੀ ਹੈ।
ਪਿਛਲੀ ਖ਼ਬਰ ਵਾਤਾਵਰਨ ਪ੍ਰੇਮੀ ਤੇ ਉੱਘੇ ਸਮਾਜ ਸੇਵਕ ਵੈਦ ਐਸ.ਯੂਸਫ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਸਰਹੱਦੀ ਲੋਕ ਸੇਵਾ ਸਮਿਤੀ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।