ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਸਤਕੋਹਾ ਦੇ ਕਈ ਪਰਿਵਾਰ ‘ਆਪ’ ’ਚ ਸ਼ਾਮਿਲ
ਬਟਾਲਾ, 17 ਅਗਸਤ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਸਤਕੋਹਾ ਦੇ ਰਵਾਇਤੀ ਪਾਰਟੀਆਂ ਦੇ ਵੱਖ-ਵੱਖ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋਏ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਪ੍ਰਧਾਨ ਵੀਨੂੰ ਕਾਹਲੋਂ ਸਮੇਤ ਪਿੰਡ ਵਾਸੀ ਮੌਜੂਦ ਸਨ।
ਅਜੀਤ ਡੈਸਕ
18-08-2026