20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਪਿੰਡਾਂ ’ਚ ਦਿਖਾਈ ਡਾਕੂਮੈਂਟਰੀ ਫਿਲਮ

ਗੁਰਦਾਸਪੁਰ, 17 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ਼ੁਰੂ ਕੀਤੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਗੁਰਦਾਸਪੁਰ ਹਲਕੇ ਦੇ ਪਿੰਡ ਭੰਗਵਾਂ, ਭਟੀਆ ਤੇ ਵਾੜਾ ਵਿਖੇ ਪੁੱਜੀ। ਇਸ ਮੌਕੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ’ਤੇ ਬਣੀ ਡਾਕੂਮੈਂਟਰੀ ਫਿਲਮ ਦਿਖਾਈ ਗਈ।

ਅਜੀਤ ਡੈਸਕ 18-08-2026
ਗੁਰਦਾਸਪੁਰ, 17 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਸ਼ੁਰੂ ਕੀਤੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਗੁਰਦਾਸਪੁਰ ਹਲਕੇ ਦੇ ਪਿੰਡ ਭੰਗਵਾਂ, ਭਟੀਆ ਤੇ ਵਾੜਾ ਵਿਖੇ ਪੁੱਜੀ। ਇਸ ਮੌਕੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ, ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਤੇ ਉੱਚ-ਨੀਚ ਦੇ ਭੇਦਭਾਵ ਨੂੰ ਖਤਮ ਕਰਨ ਦੇ ਮਹਾਨ ਸੰਦੇਸ਼ ’ਤੇ ਬਣੀ ਡਾਕੂਮੈਂਟਰੀ ਫਿਲਮ ਦਿਖਾਈ ਗਈ। ਜਿਸ ਨੂੰ ਪਿੰਡਾਂ ਦੇ ਲੋਕਾਂ ਵਲੋਂ ਕਾਫੀ ਸਰਾਹਿਆ ਗਿਆ। ਇਸ ਮੌਕੇ ਸੀਨੀਅਰ ਆਪ ਆਗੂ ਤੇ ਸਰਪੰਚ ਰਾਜੇਸ਼ ਭੰਗਵਾਂ, ਗੁਰੂ ਰਵਿਦਾਸ ਮੰਦਿਰ ਦੇ ਪ੍ਰਧਾਨ ਮੋਹਨ ਲਾਲ, ਹਰਭਜਨ ਲਾਲ, ਰਜੇਸ਼ ਮਸੀਹ, ਯਕੂਬ ਮਸੀਹ, ਪਿਆਰਾ, ਜੋਗਿੰਦਰਪਾਲ ਅਤੇ ਭਟੀਆ ਦੇ ਸਰਪੰਚ ਮੁਨੀਸ਼ ਕੁਮਾਰ, ਕੇਵਲ ਕ੍ਰਿਸ਼ਨ ਤੇ ਧਰਮ ਪਾਲ ਨੇ ਸਰਕਾਰ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜੋ ਲੋਕ ਸ੍ਰੀ ਗੁਰੂ ਰਵਿਦਾਸ ਜੀ ਦੀ ਜੀਵਨੀ ਬਾਰੇ ਨਹੀਂ ਸੀ ਜਾਣਦੇ ਉਨ੍ਹਾਂ ਨੂੰ ਇਸ ਡਾਕੂਮੈਂਟਰੀ ਰਾਹੀਂ ਭਰਪੂਰ ਜਾਣਕਾਰੀ ਮਿਲੀ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ।
ਪਿਛਲੀ ਖ਼ਬਰ ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 24 ਤੋਂ ਅਗਲੀ ਖ਼ਬਰ ਅਮਨ ਭੱਲਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਆਜ਼ਾਦੀ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।