20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜਥੇਦਾਰ ਸੇਖਵਾਂ ਨੂੰ ਪੀ. ਏ. ਸੀ. ਮੈਂਬਰ ਬਣਾਉਣ ’ਤੇ ਰਾਜਨਬੀਰ ਸਿੰਘ ਘੁਮਾਣ ਤੇ ਸਾਥੀਆਂ ਨੇ ਕੀਤਾ ਸਨਮਾਨਿਤ

ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਆਗੂ ਜਥੇਦਾਰ ਅਮਰਜੀਤ ਸਿੰਘ ਸੇਖਵਾਂ ਨੂੰ ਪਾਰਟੀ ਦੀ ਪੀ. ਏ.

ਅਜੀਤ ਡੈਸਕ 19-08-2026
ਬਟਾਲਾ, 18 ਅਗਸਤ (ਸਤਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਪਾਰਟੀ ਦੀ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਸੀਨੀਅਰ ਆਗੂ ਜਥੇਦਾਰ ਅਮਰਜੀਤ ਸਿੰਘ ਸੇਖਵਾਂ ਨੂੰ ਪਾਰਟੀ ਦੀ ਪੀ.ਏ.ਸੀ. ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ। ਜਥੇਦਾਰ ਸੇਖਵਾਂ ਦੀ ਇਸ ਨਿਯੁਕਤੀ ’ਤੇ ਹਲਕਾ ਇੰਚਾਰਜ ਰਾਜਨਬੀਰ ਸਿੰਘ ਘੁਮਾਣ ਵਲੋਂ ਸਾਥੀਆਂ ਸਮੇਤ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਰਾਜਨਬੀਰ ਸਿੰਘ ਘੁਮਾਣ ਨੇ ਕਿਹਾ ਕਿ ਜਥੇਦਾਰ ਸੇਖਵਾਂ ਪਾਰਟੀ ਦੇ ਟਕਸਾਲੀ ਆਗੂ ਹਨ ਤੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮਜ਼ਬੂਤੀ ਲਈ ਲੰਮੇ ਸਮੇਂ ਤੋਂ ਬਹੁਤ ਮਿਹਨਤ ਕੀਤੀ ਹੈ, ਜਿਸ ਕਰਕੇ ਪਾਰਟੀ ਨੇ ਉਨ੍ਹਾਂ ਦੀ ਕਾਬਲੀਅਤ ਨੂੰ ਦੇਖਦਿਆਂ ਪਾਰਟੀ ਦੀ ਸਭ ਤੋਂ ਤਾਕਤਵਰ ਪੀ.ਏ.ਸੀ. ਕਮੇਟੀ ਦਾ ਮੈਂਬਰ ਬਣਾਇਆ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸੇਖਵਾਂ ਦੀ ਇਸ ਨਿਯੁਕਤੀ ਨਾਲ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਚ ਪਾਰਟੀ ਨੂੰ ਭਾਰੀ ਮਜ਼ਬੂਤੀ ਮਿਲੀ ਹੈ। ਇਸ ਮੌਕੇ ਜਥੇਦਾਰ ਸੇਖਵਾਂ ਦਾ ਸਨਮਾਨ ਕਰਨ ਵਾਲਿਆਂ ਵਿਚ ਸਰਕਲ ਪ੍ਰਧਾਨ ਸੁਖਦੇਵ ਸਿੰਘ ਵੈਰੋਨੰਗਲ, ਹਰਜੀਤ ਸਿੰਘ ਰੰਗੜ ਨੰਗਲ, ਸਾ. ਸਰਪੰਚ ਪ੍ਰੇਮ ਸਿੰਘ ਜੈਤੋਸਰਜਾ, ਹਰਦੀਪ ਸਿੰਘ ਵੈਰੋਨੰਗਲ, ਗੁਰਬਿੰਦਰ ਸਿੰਘ ਬੂੜੇਨੰਗਲ ਸਰਕਲ ਪ੍ਰਧਾਨ, ਸੰਜੋਗਦੀਪ ਸਿੰਘ ਘੁਮਾਣ ਵੀ ਸ਼ਾਮਲ ਹਨ।
ਪਿਛਲੀ ਖ਼ਬਰ ਸਾਬਕਾ ਸਰਪੰਚ ਝਿਰਮਲ ਸਿੰਘ ਪੰਜਗਰਾਈਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪੀ. ਏ. ਸੀ. ਦਾ ਮੈਂਬਰ ਬਣਾਇਆ ਅਗਲੀ ਖ਼ਬਰ ਐਸ. ਐਲ. ਬਾਵਾ ਕਾਲਜ ਵਿਚ ਦੇਸ਼ ਦੀ ਵੰਡ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।