20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਆਜ਼ਾਦੀ ਦਿਹਾੜਾ ਮਨਾਇਆ

ਘੁਮਾਣ, 18 ਅਗਸਤ (ਬੰਮਰਾਹ)-ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਆਜ਼ਾਦੀ ਦਿਹਾੜਾ ਬਹੁਤ ਹੀ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਨਾਮ ਸਿੰਘ ਮੰਡ ਵਲੋਂ ਤਿਰੰਗਾ ਝੰਡਾ ਲਹਿਰਾ ਕੇ ਸਲਾਮੀ ਦਿੱਤੀ।

ਅਜੀਤ ਡੈਸਕ 19-08-2026
ਘੁਮਾਣ, 18 ਅਗਸਤ (ਬੰਮਰਾਹ)-ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਘੁਮਾਣ ਵਿਖੇ ਆਜ਼ਾਦੀ ਦਿਹਾੜਾ ਬਹੁਤ ਹੀ ਖੁਸ਼ੀਆਂ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਗੁਰਨਾਮ ਸਿੰਘ ਮੰਡ ਵਲੋਂ ਤਿਰੰਗਾ ਝੰਡਾ ਲਹਿਰਾ ਕੇ ਸਲਾਮੀ ਦਿੱਤੀ। ਵਿਦਿਆਰਥੀਆਂ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਵੱਖ-ਵੱਖ ਤਰ੍ਹਾਂ ਦੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਵਿਦਿਆਰਥੀਆਂ ਵਲੋਂ ਵਨ-ਸਵੰਨੀਆਂ ਪੁਸ਼ਾਕਾਂ ਪਾ ਕੇ ਗਿੱਧਾ-ਭੰਗੜਾ ਪਾ ਕੇ ਖੂਬ ਰੰਗ ਬੰਨਿਆ। ਇਸ ਮੌਕੇ ਗੁਰਨਾਮ ਸਿੰਘ ਮੰਡ ਅਤੇ ਪ੍ਰਿੰਸੀਪਲ ਹਰਜਿੰਦਰ ਕੌਰ ਨੇ ਸਮੁੱਚੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈ ਦਿੱਤੀ। ਇਸ ਮੌਕੇ ਸਕੂਲ ਵਿਚ ਲੱਡੂ ਵੰਡੇ। ਵੱਖ-ਵੱਖ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਸਨਮਾਨਿਤ ਕੀਤਾ ਗਿਆ।
ਪਿਛਲੀ ਖ਼ਬਰ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਵਿਖੇ ਮਨਾਇਆ ਆਜ਼ਾਦੀ ਦਿਵਸ ਅਗਲੀ ਖ਼ਬਰ ਸਾਬਕਾ ਸਰਪੰਚ ਝਿਰਮਲ ਸਿੰਘ ਪੰਜਗਰਾਈਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਪੀ. ਏ. ਸੀ. ਦਾ ਮੈਂਬਰ ਬਣਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।