20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੁਜਾਨਪੁਰ ਵਿਖੇ ਮੰਦਰ ਦੇ ਪੁਜਾਰੀ ਦੀ ਬੇਰਹਿਮੀ ਨਾਲ ਮਾਰਕੁੱਟ ਕਰਕੇ ਪਿੰਡ ’ਚ ਘੁਮਾਇਆ, ਇਨਸਾਫ ਦੀ ਮੰਗ

ਮਾਧੋਪੁਰ, 18 ਅਗਸਤ (ਮਹਿਰਾ)-ਹਲਕਾ ਸੁਜਾਨਪੁਰ ਦੇ ਅਧੀਨ ਆਉਂਦੇ ਪਿੰਡ ਸ਼ਹਿਰ ਛੰਨੀ ਤੋਂ ਕਾਨੂੰਨ ਦੀਆਂ ਧੱਜੀਆਂ ਉਡਾਉਣ ਦਾ ਇਕ ਬਹੁਤ ਹੀ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿੰਡ ਦੇ ਹੀ ਕੁਝ ਵਿਅਕਤੀ ਤੇ ਦੂਜੇ ਪਿੰਡ ਦੇ ਵਿਅਕਤੀਆਂ ਵਲੋਂ ਮੰਦਿਰ ਦੇ ਪੁਜਾਰੀ ਦੀ ਬੇਰਹਿਮੀ ਨਾਲ ਮਾਰਕੁੱਟ ਕੀਤੀ ਗਈ ਅਤੇ ਉਸ ਨੂੰ ਪੂਰੇ ਪਿੰਡ ਵਿਚ ਫੇਰਿਆ ਗਿਆ ।

ਅਜੀਤ ਡੈਸਕ 19-08-2026
ਮਾਧੋਪੁਰ, 18 ਅਗਸਤ (ਮਹਿਰਾ)-ਹਲਕਾ ਸੁਜਾਨਪੁਰ ਦੇ ਅਧੀਨ ਆਉਂਦੇ ਪਿੰਡ ਸ਼ਹਿਰ ਛੰਨੀ ਤੋਂ ਕਾਨੂੰਨ ਦੀਆਂ ਧੱਜੀਆਂ ਉਡਾਉਣ ਦਾ ਇਕ ਬਹੁਤ ਹੀ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿੰਡ ਦੇ ਹੀ ਕੁਝ ਵਿਅਕਤੀ ਤੇ ਦੂਜੇ ਪਿੰਡ ਦੇ ਵਿਅਕਤੀਆਂ ਵਲੋਂ ਮੰਦਿਰ ਦੇ ਪੁਜਾਰੀ ਦੀ ਬੇਰਹਿਮੀ ਨਾਲ ਮਾਰਕੁੱਟ ਕੀਤੀ ਗਈ ਅਤੇ ਉਸ ਨੂੰ ਪੂਰੇ ਪਿੰਡ ਵਿਚ ਫੇਰਿਆ ਗਿਆ । ਇਸ ਸ਼ਰਮਨਾਕ ਘਟਨਾ ਤੋਂ ਬਾਅਦ ਮੰਦਿਰ ਪ੍ਰਬੰਧਕ ਕਮੇਟੀ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਵਲੋਂ ਇਕੱਠੇ ਹੋ ਕੇ ਸੁਜਾਨਪੁਰ ਥਾਣੇ ਵਿਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਗਈ ਹੈ । ਪਿੰਡ ਵਾਸੀਆਂ ਅਤੇ ਕਮੇਟੀ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਪੀੜਤ ਪੰਡਿਤ ਲਈ ਇੰਨਸਾਫ਼ ਦੀ ਮੰਗ ਕੀਤੀ ਹੈ । ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਉਕਤ ਵਿਅਕਤੀਆਂ ਵਲੋਂ ਸ਼ਰੇਆਮ ਕਾਨੂੰਨ ਨੂੰ ਆਪਣੇ ਹੱਥ ਵਿਚ ਲਿਆ ਗਿਆ ਹੈ, ਜੋ ਕਿ ਬਿਲਕੁਲ ਗਲਤ ਹੈ । ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਗੱਲ ਜਾਂ ਸ਼ਿਕਾਇਤ ਸੀ ਤਾਂ ਸਭ ਤੋਂ ਪਹਿਲਾਂ ਮੰਦਿਰ ਕਮੇਟੀ ਜਾਂ ਪਿੰਡ ਦੀ ਪੰਚਾਇਤ ਨਾਲ ਗੱਲ ਕਰਨੀ ਚਾਹੀਦੀ ਸੀ । ਪੰਚਾਇਤ ਤੇ ਕਮੇਟੀ ਦੀ ਮੌਜੂਦਗੀ ਵਿਚ ਕਿਸੇ ਨੂੰ ਵੀ ਆਪਣੇ ਪੱਧਰ ‘ਤੇ ਅਜਿਹੀ ਸਜ਼ਾ ਦੇਣ ਦਾ ਕੋਈ ਹੱਕ ਨਹੀਂ ਹੈ । ਸਮੂਹ ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਮਾਰਕੁੱਟ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ।
ਪਿਛਲੀ ਖ਼ਬਰ ਐੱਸ. ਸੀ. ਸੈਲ ਪੰਜਾਬ ਦੇ ਪ੍ਰਧਾਨ ਅੱਜ ਮਲਿਕਪੁਰ ਪਹੁੰਚਣਗੇ ਅਗਲੀ ਖ਼ਬਰ ਐਸ. ਐਮ. ਡੀ. ਆਰ. ਐਸ. ਡੀ. ਕਾਲਜ ’ਚ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।