19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ਼੍ਰੋਮਣੀ ਅਕਾਲੀ ਦਲ (ਬ) ਦਾ ਪੀ. ਏ. ਸੀ. ਮੈਂਬਰ ਬਣਨ ’ਤੇ ਸਨਮਾਨ

ਪਠਾਨਕੋਟ, 18 ਅਗਸਤ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ. ਏ.

ਅਜੀਤ ਡੈਸਕ 19-08-2026
ਪਠਾਨਕੋਟ, 18 ਅਗਸਤ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪੀ.ਏ.ਸੀ. ਮੈਂਬਰ ਪੰਜਾਬ ਬਣਨ ’ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਪਠਾਨਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਹਰਪ੍ਰੀਤ ਸਿੰਘ ਰਾਜਾ ਦਾ ਸਨਮਾਨ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੂੰ ਕ੍ਰਿਪਾਨ ਅਤੇ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ । ਨਵ ਨਿਯੁਕਤ ਪੀ.ਏ.ਸੀ. ਮੈਂਬਰ ਹਰਪ੍ਰੀਤ ਸਿੰਘ ਰਾਜਾ ਨੇ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣਗੇ । ਇਸ ਮੌਕੇ ਗੁਰਪ੍ਰੀਤ ਸਿੰਘ ਗੁਰੂ ਯੂਥ ਪ੍ਰਧਾਨ, ਟਰਾਂਸਪੋਰਟ ਵਿੰਗ ਦੇ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ, ਗੁਰਦੁਆਰਾ ਮਾਡਲ ਟਾਊਨ ਦੇ ਖਜ਼ਾਨਚੀ ਸੰਦੀਪ ਸੰਘਾਰੀ, ਹੈੱਡ ਗ੍ਰੰਥੀ ਰਸ਼ਪਾਲ ਸਿੰਘ, ਜਨਰਲ ਸਕੱਤਰ ਗੁਰਨਾਮ ਸਿੰਘ, ਦਲਜੀਤ ਸਿੰਘ, ਜੋਗੇਸ਼ ਮਹਾਜਨ, ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਵਿਕਰਮਜੀਤ ਸਿੰਘ ਚੌਧਰੀ, ਜਗਜੀਤ ਸਿੰਘ ਸ਼ੇਰੂ, ਭਗਵਾਨ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।
ਪਿਛਲੀ ਖ਼ਬਰ ਆਦਰਸ਼ ਭਾਰਤੀ ਕਾਲਜ ਵਿਚ ਚੱਲ ਰਹੇ ਧਰਨੇ ਦਾ ਵਿਦਿਆਰਥੀਆਂ ਦੀ ਪੜ੍ਹਾਈ ’ਤੇ ਨਹੀਂ ਪਵੇਗਾ ਕੋਈ ਅਸਰ-ਪ੍ਰਿੰ: ਕੁਲਦੀਪ ਗੁਪਤਾ ਅਗਲੀ ਖ਼ਬਰ ਸਿੱਖਿਆ ਵਿਭਾਗ ਦੇ ਕਰਮਚਾਰੀ ਚੇਤਨ ਅੱਤਰੀ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।