ਗੁਰਬਿੰਦਰ ਸਿੰਘ, ਅਜੇ ਦੀਪ ਸਿੰਘ, ਸਰਬਜੀਤ ਸਿੰਘ, ਪ੍ਰਿੰ. ਤਜਿੰਦਰਪਾਲ ਸਿੰਘ, ਸਿੰਘ ਨਸੀਰਪੁਰ
ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ’ਚ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ- ਆਗੂ
ਅੱਚਲ ਸਾਹਿਬ, 22 ਅਗਸਤ (ਗੁਰਚਰਨ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ’ਚ ਬਣਨ ਜਾ ਰਹੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਵਿਚ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਸਰਕਲ ਪ੍ਰਧਾਨ ਗੁਰਬਿੰਦਰ ਸਿੰਘ ਬੁੜੇ ਨੰਗਲ, ਸਰਕਲ ਅੱਚਲ ਸਾਹਿਬ ਪ੍ਰਧਾਨ ਅਜੇਦੀਪ ਸਿੰਘ ਪੁਰੀਆ, ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਅੰਮੋਨੰਗਲ, ਜ਼ਿਲ੍ਹਾ ਜਨਰਲ ਸਕੱਤਰ ਪ੍ਰਿੰ.
ਅੱਚਲ ਸਾਹਿਬ, 22 ਅਗਸਤ (ਗੁਰਚਰਨ ਸਿੰਘ)- 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪੰਜਾਬ ’ਚ ਬਣਨ ਜਾ ਰਹੀ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਵਿਚ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਯੂਥ ਸਰਕਲ ਪ੍ਰਧਾਨ ਗੁਰਬਿੰਦਰ ਸਿੰਘ ਬੁੜੇ ਨੰਗਲ, ਸਰਕਲ ਅੱਚਲ ਸਾਹਿਬ ਪ੍ਰਧਾਨ ਅਜੇਦੀਪ ਸਿੰਘ ਪੁਰੀਆ, ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ ਅੰਮੋਨੰਗਲ, ਜ਼ਿਲ੍ਹਾ ਜਨਰਲ ਸਕੱਤਰ ਪ੍ਰਿੰ. ਤਜਿੰਦਰਪਾਲ ਸਿੰਘ ਅੰਮੋਨੰਗਲ, ਯੂਥ ਆਗੂ ਕਵਰਦੀਪ ਸਿੰਘ ਨਸੀਰਪੁਰ ਆਦਿ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ ਬੈਠੇ ਹਨ । ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮਿਲੀਆਂ ਸੁੱਖ ਸਹੂਲਤਾਂ ਨੂੰ ਅੱਜ ਵੀ ਯਾਦ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਹਲਕਾ ਇੰਚਾਰਜ ਸ: ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋ ਰਿਹਾ ਹੈ। ਸਮੁੱਚਾ ਯੂਥ ਵਿੰਗ ਘਰ-ਘਰ ਜਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਜੋ ਲੋਕ ਭਲਾਈ ਯੋਜਨਾਵਾਂ ਦੇ ਐਲਾਨ ਕੀਤੇ ਜਾ ਰਹੇ ਹਨ ਉਨ੍ਹਾਂ ਤੋਂ ਲੋਕਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਉਣਗੇ।