23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸਰਕਾਰੀ ਹਸਪਤਾਲ ਦੋਰਾਂਗਲਾ ਦੀ ਖਸਤਾ ਹਾਲ, 70- 80 ਸਾਲ ਪੁਰਾਣੀ ਇਮਾਰਤ ਮਰੀਜ਼ਾਂ ਤੇ ਸਟਾਫ਼ ਲਈ ਬਣੀ ਮੁਸੀਬਤ

ਗੁਰਦਾਸਪੁਰ, 22 ਅਗਸਤ (ਚੱਕਰਾਜਾ)-ਗੁਰਦਾਸਪੁਰ ਜ਼ਿਲ੍ਹੇ ਦੇ ਬਲਕਾ ਦੋਰਾਂਗਲਾ ਦੇ ਸਰਕਾਰੀ ਹਸਪਤਾਲ ਦੀ ਲਗਪਗ 70-80 ਸਾਲ ਪੁਰਾਣੀ ਤੇ ਖਸਤਾਹਾਲ ਇਮਾਰਤ ਕਾਰਨ ਮਰੀਜ਼ਾਂ ਅਤੇ ਹਸਪਤਾਲ ਵਿਚ ਡਿਊਟੀ ਨਿਭਾਅ ਰਹੇ ਸਟਾਫ਼ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤ ਦੇ ਦਿਨਾਂ ਵਿਚ ਛੱਤਾਂ ਤੋਂ ਪਾਣੀ ਟਪਕਣ, ਬੈੱਡਾਂ ਦੇ ਗਿੱਲੇ ਹੋਣ ਅਤੇ ਵਾਰਡਾਂ ਵਿਚ ਪਾਣੀ ਭਰਨ ਕਾਰਨ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ।

ਸਨਿਚਰਵਾਰ, 1 ਅਗਸਤ, 2026 23-08-2026
ਗੁਰਦਾਸਪੁਰ, 22 ਅਗਸਤ (ਚੱਕਰਾਜਾ)-ਗੁਰਦਾਸਪੁਰ ਜ਼ਿਲ੍ਹੇ ਦੇ ਬਲਕਾ ਦੋਰਾਂਗਲਾ ਦੇ ਸਰਕਾਰੀ ਹਸਪਤਾਲ ਦੀ ਲਗਪਗ 70-80 ਸਾਲ ਪੁਰਾਣੀ ਤੇ ਖਸਤਾਹਾਲ ਇਮਾਰਤ ਕਾਰਨ ਮਰੀਜ਼ਾਂ ਅਤੇ ਹਸਪਤਾਲ ਵਿਚ ਡਿਊਟੀ ਨਿਭਾਅ ਰਹੇ ਸਟਾਫ਼ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਰਸਾਤ ਦੇ ਦਿਨਾਂ ਵਿਚ ਛੱਤਾਂ ਤੋਂ ਪਾਣੀ ਟਪਕਣ, ਬੈੱਡਾਂ ਦੇ ਗਿੱਲੇ ਹੋਣ ਅਤੇ ਵਾਰਡਾਂ ਵਿਚ ਪਾਣੀ ਭਰਨ ਕਾਰਨ ਹਾਲਾਤ ਹੋਰ ਵੀ ਗੰਭੀਰ ਹੋ ਜਾਂਦੇ ਹਨ। ਪਾਣੀ ਖੜ੍ਹਾ ਹੋਣ ਕਾਰਨ ਸੱਪਾਂ ਅਤੇ ਹੋਰ ਜ਼ਹਿਰੀਲੇ ਕੀੜੇ-ਮਕੌੜਿਆਂ ਦੇ ਨਿਕਲਣ ਦਾ ਖਤਰਾ ਵੀ ਬਣਿਆ ਰਹਿੰਦਾ ਹੈ। ਹਸਪਤਾਲ ਵਿਚ ਇਲਾਜ ਲਈ ਪਹੁੰਚੇ ਮਰੀਜ਼ ਨੇ ਦੱਸਿਆ ਕਿ ਹਸਪਤਾਲ ਦੀ ਇਮਾਰਤ ਦੀ ਹਾਲਤ ਬਹੁਤ ਮਾੜੀ ਹੈ, ਬਾਰਿਸ਼ ਦੌਰਾਨ ਛੱਤਾਂ ਤੋਂ ਪਾਣੀ ਟਪਕਣ ਕਾਰਨ ਮਰੀਜ਼ਾਂ ਦੇ ਬੈੱਡ ਗਿੱਲੇ ਹੋ ਜਾਂਦੇ ਹਨ, ਜਿਸ ਨਾਲ ਉਨ੍ਹਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਦੋਰਾਂਗਲਾ ਦਾ ਇਹ ਹਸਪਤਾਲ ਆਸ-ਪਾਸ ਦੇ ਲਗਪਗ 20-25 ਪਿੰਡਾਂ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਦਾ ਹੈ। ਪਰ ਇੱਥੇ ਮਰੀਜ਼ਾਂ ਦੇ ਰਾਤ ਸਮੇਂ ਠਹਿਰਨ ਜਾਂ ਦਾਖ਼ਲ ਰਹਿਣ ਲਈ ਲੋੜੀਂਦੇ ਪ੍ਰਬੰਧਾਂ ਦੀ ਘਾਟ ਹੈ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਸਪਤਾਲ ਵਿਚ ਨਵੇਂ ਕਮਰੇ ਅਤੇ ਵਾਰਡ ਬਣਾਉਣ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ ਅਤੇ ਹੋਰ ਬੁਨਿਆਦੀ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾਣ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਵਧੀਆ ਇਲਾਜ ਮਿਲ ਸਕੇ। ਹਸਪਤਾਲ ਵਿਖੇ ਕੰਮ ਕਰਦੇ ਸਟਾਫ ਨੇ ਦੱਸਿਆ ਕਿ ਬਾਰਿਸ਼ ਦੇ ਦਿਨਾਂ ਵਿਚ ਵਾਰਡ ਦੇ ਅੰਦਰ ਪਾਣੀ ਭਰ ਜਾਂਦਾ ਹੈ। ਜਿਸ ਕਾਰਨ ਮਰੀਜ਼ਾਂ ਅਤੇ ਸਟਾਫ਼ ਦੇ ਬੈਠਣ ਤੱਕ ਦੀ ਜਗ੍ਹਾ ਨਹੀਂ ਬਚਦੀ। ਉਨ੍ਹਾਂ ਕਿਹਾ ਕਿ ਪਾਣੀ ਭਰਨ ਕਾਰਨ ਸੱਪਾਂ ਅਤੇ ਹੋਰ ਜ਼ਹਿਰੀਲੇ ਕੀੜੇ-ਮਕੌੜਿਆਂ ਦੇ ਨਿਕਲਣ ਦਾ ਡਰ ਵੀ ਬਣਿਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਮਾਰਤ ਦੀ ਮੁਰੰਮਤ ਸਬੰਧੀ ਪਹਿਲਾਂ ਵੀ ਲਿਖਤੀ ਬੇਨਤੀ ਕੀਤੀ ਜਾ ਚੁੱਕੀ ਹੈ। ਪਰ ਅਜੇ ਤੱਕ ਪੱਕਾ ਹੱਲ ਨਹੀਂ ਹੋ ਸਕਿਆ। ਦੂਜੇ ਪਾਸੇ ਪੀ.ਐਚ.ਸੀ ਦੋਰਾਂਗਲਾ ਵਿਖੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਪੁਰਾਣੀ ਇਮਾਰਤ ਨੂੰ ਪਿਛਲੇ ਹੜ੍ਹਾਂ ਦੌਰਾਨ ਕਾਫ਼ੀ ਨੁਕਸਾਨ ਪਹੁੰਚਿਆ ਸੀ ਅਤੇ ਹਸਪਤਾਲ ਦੀ ਨਵੀਂ ਇਮਾਰਤ ਤੇ ਮੁਰੰਮਤ ਸਬੰਧੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਲਿਖਤੀ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ ਦੀਨਾਨਗਰ ਅਤੇ ਪੀ.ਡਬਲਿਊ.ਡੀ ਦੇ ਜੇ.ਈ ਰਾਹੀਂ ਲੋੜੀਂਦੇ ਐਸਟੀਮੇਟ ਤਿਆਰ ਕਰਵਾ ਕੇ ਚੰਡੀਗੜ੍ਹ ਸਥਿਤ ਸਬੰਧਿਤ ਦਫ਼ਤਰ ਨੂੰ ਭੇਜੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਖਸਤਾਹਾਲ ਕਲੈਰੀਕਲ ਬਿਲਡਿੰਗ ਨੂੰ ਢਾਹੁਣ ਸਬੰਧੀ ਵੀ ਪੀ.ਡਬਲਿਊ.ਡੀ ਵਿਭਾਗ ਵਲੋਂ ਮੌਕੇ ਦਾ ਨਿਰੀਖਣ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਆਲੇ-ਦੁਆਲੇ ਦਾ ਖੇਤਰ ਉੱਚਾ ਹੋਣ ਕਾਰਨ ਬਾਰਿਸ਼ ਦਾ ਪਾਣੀ ਹਸਪਤਾਲ ਦੇ ਅੰਦਰ ਇਕੱਠਾ ਹੋ ਜਾਂਦਾ ਹੈ। ਇਸ ਸਮੱਸਿਆ ਦੇ ਸਥਾਈ ਹੱਲ ਲਈ ਪਾਣੀ ਦੀ ਨਿਕਾਸੀ ਸਬੰਧੀ ਪਿੰਡ ਦੇ ਸਰਪੰਚ ਨਾਲ ਵੀ ਗੱਲਬਾਤ ਕੀਤੀ ਗਈ ਹੈ ਤਾਂ ਜੋ ਬਰਸਾਤੀ ਪਾਣੀ ਨੂੰ ਹਸਪਤਾਲ ਦੇ ਅੰਦਰ ਇਕੱਠਾ ਹੋਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਮਾਰਤ ਨਾਲ ਜੁੜੀਆਂ ਮੁਸ਼ਕਿਲਾਂ ਦੇ ਬਾਵਜੂਦ ਹਸਪਤਾਲ ਦਾ ਸਟਾਫ਼ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਅ ਰਿਹਾ ਹੈ ਅਤੇ ਮਰੀਜ਼ਾਂ ਨੂੰ ਬਿਹਤਰ ਇਲਾਜ ਤੇ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਲਾਕਾ ਨਿਵਾਸੀਆਂ ਅਤੇ ਹਸਪਤਾਲ ਦੇ ਸਟਾਫ਼ ਨੇ ਪੰਜਾਬ ਸਰਕਾਰ, ਸਿਹਤ ਵਿਭਾਗ ਅਤੇ ਸਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਦੋਰਾਂਗਲਾ ਸਰਕਾਰੀ ਹਸਪਤਾਲ ਦੀ ਖਸਤਾਹਾਲ ਇਮਾਰਤ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਵੀਂ ਇਮਾਰਤ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਕਰਵਾਇਆ ਜਾਵੇ। ਇਸ ਦੇ ਨਾਲ ਹੀ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਥਾਈ ਪ੍ਰਬੰਧ ਕੀਤੇ ਜਾਣ ਅਤੇ ਮਰੀਜ਼ਾਂ ਤੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ 20-25 ਪਿੰਡਾਂ ਦੇ ਲੋਕਾਂ ਲਈ ਮਹੱਤਵਪੂਰਨ ਸਿਹਤ ਕੇਂਦਰ ਹੋਣ ਕਰਕੇ ਦੋਰਾਂਗਲਾ ਸਰਕਾਰੀ ਹਸਪਤਾਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਪਿਛਲੀ ਖ਼ਬਰ ਕੁਦਰਤ ਨਾਲ ਸਾਂਝ ਪਾਏ ਬਿਨਾਂ ਵਿਕਾਸ ਦੀ ਧਾਰਨਾ ਅਧੂਰੀ- ਸਵਾਮੀ ਵਿਗਿਆਨਾਨੰਦ ਅਗਲੀ ਖ਼ਬਰ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਕਾਰੋਬਾਰੀ ਗੁਰਬਖਸ਼ ਰਾਏ ਵੋਹਰਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।