23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੁਰੁਦਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਜਾਪੂਵਾਲ (ਧਾਰੀਵਾਲ) ਵਿਖੇ ਅੰਮ੍ਰਿਤ ਸੰਚਾਰ 25 ਨੂੰ

ਧਾਰੀਵਾਲ, 22 ਅਗਸਤ (ਸਵਰਨ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ‘ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਜਾਪੂਵਾਲ ਧਾਰੀਵਾਲ ਵਿਖੇ ਅੰਮ੍ਰਿਤ ਸੰਚਾਰ 25 ਅਗਸਤ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਵੰਤ ਸਿੰਘ ਸੋਹਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸਾਲ ਵੀ ਗੁਰਦੁਆਰਾ ਸਾਹਿਬ ਵਿਖੇ 25 ਅਗਸਤ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 23-08-2026
ਧਾਰੀਵਾਲ, 22 ਅਗਸਤ (ਸਵਰਨ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ‘ਗੁਰੂ ਲਾਧੋ ਰੇ’ ਦਿਵਸ ਨੂੰ ਸਮਰਪਿਤ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਜਾਪੂਵਾਲ ਧਾਰੀਵਾਲ ਵਿਖੇ ਅੰਮ੍ਰਿਤ ਸੰਚਾਰ 25 ਅਗਸਤ ਦਿਨ ਮੰਗਲਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਵੰਤ ਸਿੰਘ ਸੋਹਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਸਾਲ ਵੀ ਗੁਰਦੁਆਰਾ ਸਾਹਿਬ ਵਿਖੇ 25 ਅਗਸਤ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ। ਅੰਮ੍ਰਿਤ ਸੰਚਾਰ ਦੀ ਸਫ਼ਲਤਾ ਵਾਸਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ’ ਚ ਪ੍ਰਚਾਰ ਵਹੀਰ ਤਹਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਇਨ੍ਹਾਂ ਆਗੂਆਂ ’ਚ ਪੰਥ ਦੇ ਮਹਾਨ ਵਿਦਵਾਨ ਗਿਆਨੀ ਜਗਰੂਪ ਸਿੰਘ ਕਲਿਆਣਪੁਰ, ਗਿਆਨੀ ਗੁਰਵਿੰਦਰ ਸਿੰਘ ਵੜੈਚ, ਗਿਆਨੀ ਕੰਵਲਜੀਤ ਸਿੰਘ ਤੋਂ ਇਲਾਵਾ ਕਵੀਸ਼ਰ ਤੇ ਢਾਡੀ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜ ਕੇ ਅੰਮ੍ਰਿਤ ਛਕਣ ਦੀ ਪ੍ਰੇਰਨਾ ਕੀਤੀ ਜਾ ਰਹੀ ਹੈ। ਇਸ ਅੰਮ੍ਰਿਤ ਸੰਚਾਰ ਲਈ ਪੰਜ ਪਿਆਰੇ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚਣਗੇ ਤੇ ਕਕਾਰ ਧਰਮ ਪ੍ਰਚਾਰ ਕਮੇਟੀ ਵਲੋਂ ਭੇਟਾ ਰਹਿ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਅੰਮ੍ਰਿਤ ਅਭਿਲਾਖੀ ਸਵੇਰੇ 10 ਵਜੇ ਤਕ ਕੇਸੀ ਇਸ਼ਨਾਨ ਕਰਕੇ ਗੁਰਦੁਆਰਾ ਸਾਹਿਬ ਪਹੁੰਚ ਜਾਣ। ਇਸ ਮੌਕੇ ਮੈਨੇਜਰ ਵਿਕਰਮਜੀਤ ਸਿੰਘ, ਮੀਤ ਮੈਨੇਜਰ ਚੈਂਚਲ ਸਿੰਘ ਬੰਦਿਆਂਵਾਲੀ, ਮਨਜੀਤ ਸਿੰਘ ਕਾਹਲੋਂ, ਜਗਰੂਪ ਸਿੰਘ ਕਲਿਆਣਪੁਰ, ਗੁਰਵਿੰਦਰ ਸਿੰਘ ਵੜੈਚ, ਕੰਵਲਜੀਤ ਸਿੰਘ ਕਵੀਸ਼ਰ, ਸਿਵਚਰਨ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਆਰ.ਡੀ. ਖੋਸਲਾ ਸਕੂਲ ਦੀਆਂ 2 ਵਿਦਿਆਰਥਣਾਂ ਦੀ ਰਾਜ ਪੱਧਰੀ ਯੋਗਾ ਮੁਕਾਬਲੇ ਲਈ ਚੋਣ ਅਗਲੀ ਖ਼ਬਰ ਖ਼ਾਲਸਾ ਕਾਲਜ ਗੁਰਦਾਸਨੰਗਲ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਮੈਰਾਥਨ ਦੌੜਾਂ ਵਿਚ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।