24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਵੱਖ-ਵੱਖ ਮੁਕੱਦਮਿਆਂ ’ਚ ਗੁਰਦਾਸਪੁਰ ਪੁਲਿਸ ਵਲੋਂ ਹੈਰੋਇਨ ਤੇ ਨਾਜਾਇਜ਼ ਸ਼ਰਾਬ ਸਮੇਤ ਔਰਤ ਸਣੇ 4 ਕਾਬੂ

ਗੁਰਦਾਸਪੁਰ, 23 ਅਗਸਤ (ਚੱਕਰਾਜਾ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਵਲੋਂ 4 ਵੱਖ-ਵੱਖ ਮੁਕੱਦਮਿਆਂ ’ਚ ਇਕ ਔਰਤ ਸਮੇਤ ਚਾਰ ਨੂੰ ਗ੍ਰਿਫ਼ਤਾਰ ਕੀਤਾ ਹੈ । ਪਹਿਲਾ ਮੁਕੱਦਮਾ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਪ੍ਰਿਥੀਪਾਲ ਨਾਮਕ ਵਿਅਕਤੀ ਦੇ ਖਿਲਾਫ ਦਰਜ ਕੀਤਾ ਗਿਆ ਹੈ।

ਅਜੀਤ ਡੈਸਕ 24-08-2026
ਗੁਰਦਾਸਪੁਰ, 23 ਅਗਸਤ (ਚੱਕਰਾਜਾ)-ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਵਲੋਂ 4 ਵੱਖ-ਵੱਖ ਮੁਕੱਦਮਿਆਂ ’ਚ ਇਕ ਔਰਤ ਸਮੇਤ ਚਾਰ ਨੂੰ ਗ੍ਰਿਫ਼ਤਾਰ ਕੀਤਾ ਹੈ । ਪਹਿਲਾ ਮੁਕੱਦਮਾ ਥਾਣਾ ਸਦਰ ਗੁਰਦਾਸਪੁਰ ਦੀ ਪੁਲਿਸ ਵਲੋਂ ਪ੍ਰਿਥੀਪਾਲ ਨਾਮਕ ਵਿਅਕਤੀ ਦੇ ਖਿਲਾਫ ਦਰਜ ਕੀਤਾ ਗਿਆ ਹੈ। ਜਿਸ ਪਾਸੋਂ ਪੁਲਿਸ ਨੂੰ 5 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਦੂਜਾ ਮਾਮਲਾ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵਲੋਂ ਵਿਸ਼ਾਲ ਨਾਮਕ ਵਿਅਕਤੀ ਦੇ ਖਿਲਾਫ ਦਰਜ ਕੀਤਾ ਗਿਆ ਹੈ। ਜਿਸ ਪਾਸੋਂ ਪੁਲਿਸ ਵਲੋਂ 6 ਗ੍ਰਾਮ ਹੈਰੋਇਨ ਦੀ ਬਰਾਮਦਗੀ ਦੱਸੀ ਗਈ ਹੈ। ਤੀਜਾ ਮਾਮਲਾ ਥਾਣਾ ਦੀਨਾਨਗਰ ਵਿਖੇ 2 ਗ੍ਰਾਮ 72 ਮਿਲੀਗ੍ਰਾਮ ਹੈਰੋਇਨ ਦੀ ਬਰਾਮਦਗੀ ਲਈ ਰਾਹੁਲ ਕੁਮਾਰ ਦੇ ਵਿਰੁੱਧ ਦਰਜ ਕੀਤਾ ਗਿਆ ਹੈ। ਚੌਥਾ ਮਾਮਲਾ ਥਾਣਾ ਬਹਿਰਾਮਪੁਰ ਪੁਲਿਸ ਵਲੋਂ ਇਕ ਔਰਤ ਪਾਸੋਂ 6750 ਮਿਲੀਲੀਟਰ ਨਜਾਇਜ਼ ਸ਼ਰਾਬ ਦੀ ਬਰਾਮਦਗੀ ਲਈ ਕੀਤਾ ਗਿਆ ਹੈ। ਪੁਲਿਸ ਨੇ ਉਪਰੋਕਤ ਸਾਰੇ ਦੋਸ਼ੀਆਂ ਖਿਲਾਫ ਮਾਮਲੇ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਪਿਛਲੀ ਖ਼ਬਰ ਸਕੂਲ ਆਫ ਐਮੀਨੈਂਸ ਬਟਾਲਾ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਮੁਕਾਬਲਿਆਂ ’ਚ ਮੱਲਾਂ ਮਾਰੀਆਂ ਅੱਡਾ ਅੰਮੋ ਨੰਗਲ ’ਚ ਅਗਲੀ ਖ਼ਬਰ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸਕੂਲ ’ਚ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।