25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਜੀ.ਟੀ.ਬੀ.ਆਈ. ਸਕੂਲ ਵਿਖੇ ‘ਤੀਆਂ ਦਾ ਤਿਉਹਾਰ’ ਧੂਮ-ਧਾਮ ਨਾਲ ਮਨਾਇਆ

ਧਾਰੀਵਾਲ, 24 ਅਗਸਤ (ਜੇਮਸ ਨਾਹਰ, ਸਵਰਨ ਸਿੰਘ)-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ ਵਿਖੇ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਸੇ ਨੂੰ ਸਮਰਪਿਤ ‘ਤੀਆਂ ਦਾ ਤਿਉਹਾਰ’ ਉਤਸ਼ਾਹ ਤੇ ਹਰਸ਼ੋ-ਉਲਾਸ ਨਾਲ ਮਨਾਇਆ ਗਿਆ। ਇਸ ਮੌਕੇ ਬੱਚੇ ਪੰਜਾਬੀ ਰਵਾਇਤੀ ਰੰਗ-ਬਿਰੰਗੇ ਪਹਿਰਾਵੇ ਵਿਚ ਨਜ਼ਰ ਆਏ।

ਅਜੀਤ ਡੈਸਕ 25-08-2026
ਧਾਰੀਵਾਲ, 24 ਅਗਸਤ (ਜੇਮਸ ਨਾਹਰ, ਸਵਰਨ ਸਿੰਘ)-ਗੁਰੂ ਤੇਗ ਬਹਾਦਰ ਇੰਟਰਨੈਸ਼ਨਲ ਸਕੂਲ ਕਲਿਆਣਪੁਰ ਵਿਖੇ ਪੰਜਾਬ ਦੇ ਅਮੀਰ ਸੱਭਿਆਚਾਰ ਤੇ ਵਿਰਸੇ ਨੂੰ ਸਮਰਪਿਤ ‘ਤੀਆਂ ਦਾ ਤਿਉਹਾਰ’ ਉਤਸ਼ਾਹ ਤੇ ਹਰਸ਼ੋ-ਉਲਾਸ ਨਾਲ ਮਨਾਇਆ ਗਿਆ। ਇਸ ਮੌਕੇ ਬੱਚੇ ਪੰਜਾਬੀ ਰਵਾਇਤੀ ਰੰਗ-ਬਿਰੰਗੇ ਪਹਿਰਾਵੇ ਵਿਚ ਨਜ਼ਰ ਆਏ। ਇਸ ਸਮਾਗਮ ਵਿਚ ਸਕੂਲ ਦੀਆਂ ਵਿਦਿਆਰਥਣਾਂ ਨੇ ਵਧ ਚੜ੍ਹ ਕੇ ਹਿੱਸਾ ਲਿਆ। ਖ਼ਾਸ ਕਰਕੇ ਛੇਵੀਂ ਤੋਂ ਨੌਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਆਪਣੀ ਕਲਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗਿੱਧੇ, ਬੋਲੀਆਂ ਤੇ ਰੰਗਾਰੰਗ ਪੇਸ਼ਕਾਰੀਆਂ ਦੇ ਕੇ ਮੌਜੂਦ ਸਭ ਦਰਸ਼ਕਾਂ ਦਾ ਮਨ ਮੋਹ ਲਿਆ। ਅੱਠਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਆਪਣੀ ਆਵਾਜ਼ ਵਿਚ ਸੁਹਾਗ ਤੇ ਸਾਉਣ ਮਹੀਨੇ ਦੇ ਗੀਤ ਗਾ ਕੇ ਸਮਾਂ ਬੰਨ੍ਹ ਦਿੱਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਸੁਰਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਆਪਣੇ ਮੂਲ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵਿਰਾਸਤ ਮਨੁੱਖੀ ਜੀਵਨ ਦਾ ਇਕ ਅਨਮੋਲ ਹਿੱਸਾ ਹੈ, ਜੋ ਸਾਡੇ ਇਤਿਹਾਸ, ਰੀਤੀ-ਰਿਵਾਜਾਂ ਤੇ ਪੰਜਾਬੀ ਹੋਣੀ ਦੀ ਅਸਲ ਪਛਾਣ ਕਰਵਾਉਂਦੀ ਹੈ। ਉਨ੍ਹਾਂ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਦੱਸਿਆ ਕਿ ਅਜਿਹੇ ਤਿਉਹਾਰ ਸਾਡੀ ਨੌਜਵਾਨ ਪੀੜ੍ਹੀ ਵਿਚ ਆਪਣੇ ਦੇਸ਼ ਤੇ ਸੂਬੇ ਦੇ ਵਿਰਸੇ ਪ੍ਰਤੀ ਪਿਆਰ ਤੇ ਸਤਿਕਾਰ ਪੈਦਾ ਕਰਦੇ ਹਨ। ਉਨ੍ਹਾਂ ਬੱਚਿਆਂ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਵੀ ਅਜਿਹੇ ਸੱਭਿਆਚਾਰਕ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਵਿਚ ਸ਼੍ਰੀਮਤੀ ਕੁਲਵਿੰਦਰ ਕੌਰ, ਮਨਦੀਪ ਕੌਰ, ਸੁਖਦੀਪ ਕੁਮਾਰੀ, ਰਵਦੀਪ ਕੌਰ, ਰਣਦੀਪ ਕੌਰ ਅਤੇ ਸੋਨੀਆ ਨੇ ਵਿਦਿਆਰਥਣਾਂ ਦੀ ਤਿਆਰੀ ’ਚ ਵਿਸ਼ੇਸ਼ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲਾ ਗੁਰਦਾਸਪੁਰ ਦਾ ਵਫਦ ਐਸ.ਡੀ.ਐਮ. ਨਾਲ ਮਿਲਿਆ ਅਗਲੀ ਖ਼ਬਰ ਕਾਂਗਰਸੀ ਆਗੂ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ: ਕਾਂਗਰਸੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।