25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਵਿਆਹ ਪੁਰਬ ਸੰਬੰਧੀ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਵਿਖੇ ਮੀਟਿੰਗ ਅੱਜ : ਜਥੇਦਾਰ ਗੋਰਾ ਮਹਾਨ ਨਗਰ ਕੀਰਤਨ ਸੰਬੰਧੀ ਉਲੀਕੀ ਜਾਵੇਗੀ ਰੂਪ ਰੇਖਾ

ਬਟਾਲਾ, 24 ਅਗਸਤ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਾਲਾਨਾ ਜੋੜ ਮੇਲਾ ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ 18 ਸਤੰਬਰ ਦਿਨ ਸ਼ੁਕਰਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਕਤ ਜਾਣਕਾਰੀ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਦਿੱਤੀ।

ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ 25-08-2026
ਬਟਾਲਾ, 24 ਅਗਸਤ (ਸਤਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਾਲਾਨਾ ਜੋੜ ਮੇਲਾ ਇਸ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ 18 ਸਤੰਬਰ ਦਿਨ ਸ਼ੁਕਰਵਾਰ ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਡੇਹਰਾ ਸਾਹਿਬ ਤੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਸ਼ਰਧਾ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਕਤ ਜਾਣਕਾਰੀ ਵਿਆਹ ਪੁਰਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਦਿੱਤੀ। ਜਥੇਦਾਰ ਗੋਰਾ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਤੇ ਵਿਆਹ ਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਮਹਾਨ ਨਗਰ ਕੀਰਤਨ ਤੇ ਗੁਰਮਤਿ ਸਮਾਗਮਾਂ ਨੂੰ ਸੁਚੱਜੇ ਢੰਗ ਨਾਲ ਮਨਾਉਣ ਵਾਸਤੇ ਇਲਾਕੇ ਦੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸੇਵਾ ਸਭਾ ਸੁਸਾਇਟੀਆਂ, ਵੱਖ-ਵੱਖ ਧਾਰਮਿਕ, ਰਾਜਨੀਤਕ, ਸਮਾਜਿਕ ਜਥੇਬੰਦੀਆਂ ਤੇ ਇਲਾਕੇ ਦੇ ਮੁਹਤਬਰਾਂ ਦੀ ਜ਼ਰੂਰੀ ਮੀਟਿੰਗ ਅੱਜ 25 ਅਗਸਤ ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 3 ਵਜੇ ਗੁਰਦੁਆਰਾ ਸਤਿਕਰਤਾਰੀਆਂ ਸਾਹਿਬ ਬਟਾਲਾ ਵਿਖੇ ਰੱਖੀ ਗਈ ਹੈ। ਇਸ ਮੌਕੇ ਜਗਦੀਪ ਸਿੰਘ ਧਾਰੋਵਾਲੀ ਮੈਨੇਜਰ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਤਿੰਦਰ ਪਾਲ ਸਿੰਘ ਭਾਟੀਆ ਐਡੀਸ਼ਨਲ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਦਵਿੰਦਰ ਸਿੰਘ ਲਾਲੀ ਬਾਜਵਾ ਮੈਨੇਜਰ ਗੁਰਦੁਆਰਾ ਓਠੀਆਂ ਸਾਹਿਬ, ਗੁਰਮੁੱਖ ਸਿੰਘ ਬਸਰਾਵਾਂ, ਅਮਨਦੀਪ ਸਿੰਘ ਕਾਦੀਆਂ, ਕੁਲਦੀਪ ਸਿੰਘ ਸੰਗਰਾਵਾਂ, ਹਰਪ੍ਰੀਤ ਸਿੰਘ ਅਤੇ ਸਿਮਰਤਪਾਲ ਸਿੰਘ ਭਾਟੀਆ ਹਾਜ਼ਰ ਸਨ।
ਪਿਛਲੀ ਖ਼ਬਰ ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਵਿਖੇ ਸੱਭਿਆਚਾਰਕ ਸਮਾਗਮ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲਾ ਗੁਰਦਾਸਪੁਰ ਦਾ ਵਫਦ ਐਸ.ਡੀ.ਐਮ. ਨਾਲ ਮਿਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।