25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਦਲਬੀਰ ਸਿੰਘ ਭਿੱਲਾ, ਸਰਪੰਚ ਸੁਖਵਿੰਦਰ ਸਿੰਘ ਤੇ ਗਿਆਨੀ ਰਛਪਾਲ ਸਿੰਘ ਕੋਟਲੀ। ਕਸਬਾ ਕੋਟਲੀ ਸੂਰਤ ਮੱਲ੍ਹੀ ’ਚ ਗੰਦੇ ਪਾਣੀ ਦੇ ਨਿਕਾਸ ਲਈ ਸੀਵਰੇਜ ਪੈਣ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ : ਭਿੱਲਾ ਕੋਟਲੀ

ਕੋਟਲੀ ਸੂਰਤ ਮੱਲ੍ਹੀ, 24 ਅਗਸਤ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਕਸਬਾ ਕੋਟਲੀ ਸੂਰਤ ਮੱਲ੍ਹੀ ’ਚ ਗੰਦੇ ਪਾਣੀ ਦੇ ਨਿਕਾਸ ਲਈ ਸੀਵਰੇਜ ਪੈਣ ਕਰਕੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਗ੍ਰਾਮ ਪੰਚਾਇਤ ਵਲੋਂ ਕੋਟਲੀ ਸੂਰਤ ਮੱਲ੍ਹੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਵੱਡੇ ਕਾਰਜ ਕੀਤੇ ਗਏ ਹਨ, ਜਿਸ ਕਰਕੇ ਲੋਕ ਗ੍ਰਾਮ ਪੰਚਾਇਤਾਂ ਵਲੋਂ ਕਰਵਾਏ ਗਏ ਕੰਮਾਂ ਦੀ ਭਰਵੀ ਸ਼ਲਾਘਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਆਗੂ ਦਲਬੀਰ ਸਿੰਘ ਭਿੱਲਾ ਕੋਟਲੀ, ਸਰਪੰਚ ਸੁਖਵਿੰਦਰ ਸਿੰਘ ਕੋਟਲੀ ਤੇ ਸਰਪੰਚ ਗਿਆਨੀ ਰਛਪਾਲ ਸਿੰਘ ਕੋਟਲੀ ਭਿੱਟੇਵੱਢ ਨੇ ਕੀਤਾ।

ਅਜੀਤ ਡੈਸਕ 25-08-2026
ਕੋਟਲੀ ਸੂਰਤ ਮੱਲ੍ਹੀ, 24 ਅਗਸਤ (ਕੁਲਦੀਪ ਸਿੰਘ ਨਾਗਰਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਕਸਬਾ ਕੋਟਲੀ ਸੂਰਤ ਮੱਲ੍ਹੀ ’ਚ ਗੰਦੇ ਪਾਣੀ ਦੇ ਨਿਕਾਸ ਲਈ ਸੀਵਰੇਜ ਪੈਣ ਕਰਕੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ ਤੇ ਗ੍ਰਾਮ ਪੰਚਾਇਤ ਵਲੋਂ ਕੋਟਲੀ ਸੂਰਤ ਮੱਲ੍ਹੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਵੱਡੇ ਕਾਰਜ ਕੀਤੇ ਗਏ ਹਨ, ਜਿਸ ਕਰਕੇ ਲੋਕ ਗ੍ਰਾਮ ਪੰਚਾਇਤਾਂ ਵਲੋਂ ਕਰਵਾਏ ਗਏ ਕੰਮਾਂ ਦੀ ਭਰਵੀ ਸ਼ਲਾਘਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਆਗੂ ਦਲਬੀਰ ਸਿੰਘ ਭਿੱਲਾ ਕੋਟਲੀ, ਸਰਪੰਚ ਸੁਖਵਿੰਦਰ ਸਿੰਘ ਕੋਟਲੀ ਤੇ ਸਰਪੰਚ ਗਿਆਨੀ ਰਛਪਾਲ ਸਿੰਘ ਕੋਟਲੀ ਭਿੱਟੇਵੱਢ ਨੇ ਕੀਤਾ। ਉਨ੍ਹਾਂ ਦੱਸਿਆ ਕਿ ਕਸਬਾ ਕੋਟਲੀ ਸੂਰਤ ਮੱਲ੍ਹੀ ’ਚ ਗੰਦੇ ਪਾਣੀ ਦੇ ਨਿਕਾਸ ਦੀ ਵੱਡੀ ਸਮੱਸਿਆ ਸੀ, ਜਿਸ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਪੇਸ਼ ਆਉਂਦੀਆਂ ਸਨ ਤੇ ਲੰਬੇ ਸਮੇਂ ਤੋਂ ਲੋਕ ਮੰਗ ਕਰ ਰਹੇ ਸਨ ਕਿ ਗੰਦੇ ਪਾਣੀ ਦੇ ਨਿਕਾਸ ਦਾ ਹੱਲ ਹੋਵੇ, ਪਰ ਕਿਸੇ ਨੇ ਇਨ੍ਹਾਂ ਲੋਕਾਂ ਦੀ ਇਸ ਮੁਸ਼ਕਿਲ ਦਾ ਹੱਲ ਨਹੀਂ ਕੀਤਾ ਤੇ ਉਨ੍ਹਾਂ ਨੇ ਲੋਕਾਂ ਦੀਆ ਮੁਸ਼ਕਿਲਾਂ ਦੇ ਹੱਲ ਕੀਤੇ ਤੇ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਨਾਲ ਦਹਾਕਿਆਂ ਤੋਂ ਗੰਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਨਾਲ ਪ੍ਰੇਸ਼ਾਨ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤ ਨੇ ਜਿੱਥੇ ਗਲੀਆਂ-ਨਾਲੀਆਂ ਬਣਾਈਆਂ, ਉਥੇ ਸ਼ਮਸ਼ਾਨਘਾਟ ਨੂੰ ਸੁਜੱਚੇ ਢੰਗ ਨਾਲ ਬਣਾਇਆ ਗਿਆ ਹੈ ਤੇ ਸੋਲਰ ਲਾਇਟਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤਾ ਵਲੋਂ ਬਗੈਰ ਕਿਸੇ ਵਿਤਕਰੇ ਦੇ ਕੋਟਲੀ ਸੂਰਤ ਮੱਲ੍ਹੀ ਅੰਦਰ ਵਿਕਾਸ ਕਾਰਜਾਂ ਦੇ ਕੰਮ ਕਰਵਾਏ ਜਾ ਰਹੇ ਹਨ ਤੇ ਹਰੇਕ ਵਰਗ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਲੋਕਾਂ ਦੀ ਸੇਵਾ ’ਚ ਦਿਨ-ਰਾਤ ਹਾਜ਼ਰ ਰਹਿੰਦੇ ਹਨ, ਜਿਸ ਕਰਕੇ ਲੋਕ ਉਨ੍ਹਾਂ ਨਾਲ ਹਨ। ਇਸ ਮੌਕੇ ਰੋਸ਼ਨ ਲਾਲ ਪੰਚਾਇਤ ਸਕੱਤਰ, ਕਸ਼ਮੀਰ ਸਿੰਘ ਧਾਲੀਵਾਲ, ਸਰਪੰਚ ਲਖਵਿੰਦਰ ਸਿੰਘ ਵੜੈਚ ਸਮੇਤ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਘਰ ’ਚ ਦਾਖ਼ਲ ਹੋ ਕੇ ਬਜ਼ੁਰਗ ਮਹਿਲਾ ਦੀਆਂ ਵਾਲੀਆਂ ਝਪਟਣ ਵਾਲਾ ਗ੍ਰਿਫ਼ਤਾਰ ਅਗਲੀ ਖ਼ਬਰ ਚੰਡੀਗੜ੍ਹ ਮੋਰਚੇ ਦੀ ਤਿਆਰੀ ਲਈ ਕਿਰਤੀ ਕਿਸਾਨ ਯੂਨੀਅਨ ਦੀ ਗੁਰਦਾਸਪੁਰ ਵਿਖੇ ਮੀਟਿੰਗ * ਪਿੰਡ-ਪਿੰਡ ਰੈਲੀਆਂ ਤੇ ਨੁੱਕੜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।