25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

27 ਅਗਸਤ ਦੇ ਮਹਾਂਬੰਦ ਨੂੰ ਕਾਮਯਾਬ ਕਰਨ ਲਈ ਪਾਵਰਕਾਮ ਦੀਆਂ ਸਮੂਹ ਜਥੇਬੰਦੀਆਂ ਦੀ ਮੀਟਿੰਗ ਅੱਜ- ਸਹਾਏਪੁਰ/ਬੱਲਪੁਰੀਆ/ ਧਾਲੀਵਾਲ/ ਉਦੀਪੁਰ

ਗੁਰਦਾਸਪੁਰ, 24 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਦੇ ਫ਼ੈਸਲੇ ਮੁਤਾਬਿਕ 27 ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਭਰਨ ਤੇ ਜ਼ਿਲ੍ਹਾਂ ਹੈਡ ਕੁਆਰਟਰ ’ਤੇ ਧਰਨੇ ਪ੍ਰਦਰਸ਼ਨ ਨੂੰ ਕਾਮਯਾਬ ਕਰਵਾਉਣ ਲਈ ਪਾਵਰਕਾਮ ਅੰਦਰ ਕੰਮ ਕਰਦੀਆਂ ਸੰਘਰਸ਼ੀਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ 25 ਅਗਸਤ ਨੂੰ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਰੱਖੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ, ਇੰਪਲਾਈਜ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਬੱਲਪੁਰੀਆ, ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਦੇ ਆਗੂ ਕਾਮਰੇਡ ਬਲਵਿੰਦਰ ਸਿੰਘ ਉਦੀਪੁਰ, ਪੀ.

ਅਜੀਤ ਡੈਸਕ 25-08-2026
ਗੁਰਦਾਸਪੁਰ, 24 ਅਗਸਤ (ਅਸ਼ੋਕ ਸ਼ਰਮਾ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਦੀ ਤਾਲਮੇਲ ਕਮੇਟੀ ਦੇ ਫ਼ੈਸਲੇ ਮੁਤਾਬਿਕ 27 ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਭਰਨ ਤੇ ਜ਼ਿਲ੍ਹਾਂ ਹੈਡ ਕੁਆਰਟਰ ’ਤੇ ਧਰਨੇ ਪ੍ਰਦਰਸ਼ਨ ਨੂੰ ਕਾਮਯਾਬ ਕਰਵਾਉਣ ਲਈ ਪਾਵਰਕਾਮ ਅੰਦਰ ਕੰਮ ਕਰਦੀਆਂ ਸੰਘਰਸ਼ੀਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ 25 ਅਗਸਤ ਨੂੰ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਰੱਖੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ, ਇੰਪਲਾਈਜ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਬੱਲਪੁਰੀਆ, ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਏਟਕ ਦੇ ਆਗੂ ਕਾਮਰੇਡ ਬਲਵਿੰਦਰ ਸਿੰਘ ਉਦੀਪੁਰ, ਪੀ.ਐਸ.ਈ.ਬੀ ਇੰਪਲਾਈਜ ਫੈਡਰੇਸ਼ਨ ਏਟਕ ਦੇ ਸੂਬਾ ਸਕੱਤਰ ਸਾਹਿਬ ਸਿੰਘ ਧਾਲੀਵਾਲ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦਾ ਸਾਢੇ ਚਾਰ ਸਾਲ ਦਾ ਕਾਰਜਕਾਲ ਦਾ ਸਮਾਂ ਪੂਰੀ ਤਰਾਂ ਮੁਲਾਜ਼ਮ ਤੇ ਪੈਨਸ਼ਨਰਜ਼ ਵਿਰੋਧੀ ਰਿਹਾ ਹੈ, 1967 ਤੋਂ ਲੈ ਕੇ ਕੇਂਦਰੀ ਪੈਟਰਨ ’ਤੇ ਮਿਲਦਾ ਮਹਿੰਗਾਈ ਭੱਤਾ ਬੰਦ ਕਰਵਾਉਣ ਲਈ ਸਰਕਾਰ ਨੇ ਅੱਡੀ ਚੋਟੀ ਦਾ ਜ਼ੋਰ ਲਗਾਇਆ। ਪੰਜਾਬ ਦੇ ਮੁਲਾਜ਼ਮਾਂ ਵਲੋਂ ਲਗਾਤਾਰ ਆਪਣੇ ਮਸਲਿਆਂ ਨੂੰ ਹੱਲ ਕਰਾਉਣ ਲਈ ਸਾਂਝੇ ਸੰਘਰਸ਼ ਕੀਤੇ ਜਾ ਰਹੇ ਹਨ ਤੇ ਮਜਬੂਰ ਹੋ ਕੇ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ 27 ਅਗਸਤ ਨੂੰ ਮਹਾਂ ਬੰਦ ਕੀਤਾ ਜਾ ਰਿਹਾ ਹੈ ਜਿਸ ’ਚ ਬਿਜਲੀ ਕਾਮਿਆਂ ਤੇ ਪੈਨਸ਼ਨਰਾਂ ਵਲੋਂ ਪੂਰਨ ਸਮਰਥਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਯੂ.ਕੇ. ’ਚ 5 ਸਾਲ ਪਹਿਲਾਂ ਬੰਦ ਹੋਈ ਸਕੀਮ ਤਹਿਤ 2.14 ਲੱਖ ਪ੍ਰਵਾਸੀਆਂ ਨੂੰ ਮਿਲਿਆ ਰਹਿਣ ਦਾ ਹੱਕ, 50000 ਭਾਰਤੀ ਵੀ ਸ਼... ਅਗਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ’ਚ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।