ਇਕ ਦਿਨ ਪਹਿਲਾਂ ਮੰਗੀ ਫਿਰੌਤੀ, ਅਗਲੇ ਦਿਨ ਘਰ ਦੇ ਬਾਹਰ ਚਲਾਈਆਂ ਗੋਲੀਆਂ
ਗੁਰਦਾਸਪੁਰ, 25 ਅਗਸਤ (ਚੱਕਰਾਜਾ)-ਗੁਰਦਾਸਪੁਰ ਦੇ ਨੰਗਲ ਕੋਟਲੀ ਮੁਹੱਲੇ ’ਚ ਇਕ ਵਿਅਕਤੀ ਨੂੰ ਗੈਂਗਸਟਰਾਂ ਵਲੋਂ ਫਿਰੌਤੀ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾਂ ਵਲੋਂ ਉਸ ਦੇ ਘਰ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ ਗਈਆਂ। ਜਾਣਕਾਰੀ ਅਨੁਸਾਰ ਨਹਿਰ ਵਿਭਾਗ ’ਚੋਂ ਸੇਵਾ ਮੁਕਤ ਹੋਏ ਰਕੇਸ਼ ਚੰਦਰ ਨੂੰ ਇਕ ਦਿਨ ਪਹਿਲਾਂ ਸ਼ਾਮ ਨੂੰ ਫਿਰੌਤੀ ਲਈ ਕਾਲ ਆਈ ਸੀ ਅਤੇ ਉਸ ਕੋਲੋਂ 50 ਲੱਖ ਰੁਪਏ ਮੰਗੇ ਗਏ ਸਨ ਕਿ ਬੀਤੀ ਅੱਧੀ ਰਾਤ ਨੂੰ 12 ਵਜੇ ਦੇ ਕਰੀਬ ਦੋ ਮੋਟਰਸਾਈਕਲ ਸਵਾਰਾਂ ਵਲੋਂ ਉਸ ਦੇ ਘਰ ਦੇ ਬਾਹਰ ਆ ਕੇ ਗੋਲੀਆਂ ਚਲਾ ਦਿੱਤੀਆਂ ਗਈਆਂ।
ਅਜੀਤ ਡੈਸਕ
26-08-2026