ਮਹਿੰਗਾਈ ਦੀ ਮਾਰ ਤੋਂ ਆਮ ਜਨਤਾ ਬੇਹਾਲ
ਪਠਾਨਕੋਟ, 25 ਅਗਸਤ (ਸੰਧੂ)-ਖਾਣ-ਪੀਣ ਦੀਆਂ ਵਸਤਾਂ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਸਮਾਜ ਸੇਵਕ ਸਤਨਾਮ ਸਿੰਘ ਨੇ ਸਰਕਾਰ ਤੋਂ ਮਹਿੰਗਾਈ ’ਤੇ ਤੁਰੰਤ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਪਾਉਣ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਰੋਜ਼ਾਨਾ ਵਰਤੋਂ ਦੀਆਂ ਜ਼ਰੂਰੀ ਵਸਤਾਂ ਦੇ ਭਾਅ ਲਗਾਤਾਰ ਵਧਣ ਕਾਰਨ ਆਮ ਤੇ ਗਰੀਬ ਪਰਿਵਾਰਾਂ ਦਾ ਘਰੇਲੂ ਬਜਟ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ ।
ਅਜੀਤ ਡੈਸਕ
26-08-2026