28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

‘ ਖੇਡਾਂ ਵਤਨ ਪੰਜਾਬ ਦੀਆਂ’ ਮਸ਼ਾਲ ਮਾਰਚ ਦਾ ਪਠਾਨਕੋਟ ’ਚ ਜੋਸ਼ੋ-ਖਰੋਸ਼ ਨਾਲ ਸਵਾਗਤ

ਪਠਾਨਕੋਟ, 26 ਅਗਸਤ (ਸੰਧੂ)-‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਸਬੰਧੀ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਸੋਮਵਾਰ ਨੂੰ ਪਠਾਨਕੋਟ ਪਹੁੰਚਿਆ । ਸ਼ਹੀਦ ਭਗਤ ਸਿੰਘ ਚੌਂਕ ਵਿਖੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਮਸ਼ਾਲ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ।

ਅਜੀਤ ਡੈਸਕ 27-08-2026
ਪਠਾਨਕੋਟ, 26 ਅਗਸਤ (ਸੰਧੂ)-‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਸਬੰਧੀ ਕੱਢਿਆ ਜਾ ਰਿਹਾ ਮਸ਼ਾਲ ਮਾਰਚ ਸੋਮਵਾਰ ਨੂੰ ਪਠਾਨਕੋਟ ਪਹੁੰਚਿਆ । ਸ਼ਹੀਦ ਭਗਤ ਸਿੰਘ ਚੌਂਕ ਵਿਖੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਮਸ਼ਾਲ ਮਾਰਚ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਖਿਡਾਰੀਆਂ, ਨੌਜਵਾਨਾਂ ਤੇ ਖੇਡ ਪ੍ਰੇਮੀਆਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਲਗਾਤਾਰ ਆਯੋਜਨ ਕਰ ਰਹੀ ਹੈ। ਸੀਜ਼ਨ-4 ਤਹਿਤ ਬਲਾਕ, ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾਣਗੇ ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ।ਪਠਾਨਕੋਟ ਹਲਕਾ ਇੰਚਾਰਜ ਰੋਹਿਤ ਸਿਆਲ ਨੇ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਜ਼ਿਲ੍ਹਾ ਖੇਡ ਅਫਸਰ ਲਵਜੀਤ ਸਿੰਘ ਨੇ ਦੱਸਿਆ ਕਿ ਮਸ਼ਾਲ ਮਾਰਚ 26 ਅਗਸਤ ਨੂੰ ਪਠਾਨਕੋਟ ਤੋਂ ਜ਼ਿਲ੍ਹਾ ਗੁਰਦਾਸਪੁਰ ਲਈ ਰਵਾਨਾ ਹੋਵੇਗਾ ਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਖੇਡਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ । ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸੌਰਭ ਬਹਿਲ, ਮੈਂਬਰ ਮਹਿਲਾ ਕਮਿਸ਼ਨ ਪੰਜਾਬ ਰੇਖਾ ਮਣੀ ਸ਼ਰਮਾ, ਚੇਅਰਮੈਨ ਪਠਾਨਕੋਟ ਟਰੇਡ ਵਿੰਗ ਸਮੀਰ ਸ਼ਾਰਦਾ, ਮੈਂਬਰ ਜ਼ਿਲ੍ਹਾ ਪਰਿਸ਼ਦ ਭੁਪਿੰਦਰ ਸਿੰਘ ਮੁੰਨਾ, ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਖਿਡਾਰੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ ।
ਪਿਛਲੀ ਖ਼ਬਰ ਮਦਰ ਟਰੇਸਾ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਸੇਵਾ, ਪਿਆਰ ਅਤੇ ਕੁਰਬਾਨੀ ਦੀ ਜਿਊਂਦੀ ਜਾਗਦੀ ਮਿਸਾਲ-ਬਾਊ ਮੁਨੱਵਰ ਮਸੀਹ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਬਾਸਕਿਟਬਾਲ ਟੂਰਨਾਮੈਂਟ ’ਚ ਗੁਰੂ ਰਾਮਦਾਸ ਅਕੈਡਮੀ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।