ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲ੍ਹਿਆਂਵਾਲ ਦੀ ਯੋਗਾ ਟੀਮ ਨੇ ਮੱਲ੍ਹਾਂ ਮਾਰੀਆਂ
ਵਡਾਲਾ ਬਾਂਗਰ, 28 ਅਗਸਤ (ਭੁੰਬਲੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲ੍ਹਿਆਂਵਾਲ ਵਿਖੇ ਜ਼ੋਨ ਪੱਧਰੀ ਮੁਕਾਬਲੇ ਹੋਏ, ਜਿਸ ’ਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨਾਂ ’ਚੋਂ ਅੰਡਰ-14, ਅੰਡਰ-17, ਅੰਡਰ-19 ਮੁਕਾਬਲਿਆਂ ’ਚੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲ੍ਹਿਆਂਵਾਲ ਦੇ ਲੜਕੇ ਤੇ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇਨ੍ਹਾਂ ਬੱਚਿਆਂ ਦੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਹੋਈ। ਇਸ ਮੌਕੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ੍ਰੀ ਗੁਰੂ ਹਰਿਕ੍ਰਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲ੍ਹਿਆਂਵਾਲ ਦੇ ਅੰਡਰ-14, 17 ਤੇ 1 9 ਲੜਕੀਆਂ ਨੇ ਭਾਗ ਲਿਆ, ਜਿਨ੍ਹਾਂ ’ਚੋਂ ਜਸਮੀਤ ਕੌਰ ਅੰਡਰ-14 ਵਿਚ ਦੂਜਾ, ਮਨਮੀਤ ਕੌਰ ਨੇ ਅੰਡਰ-17 ਵਿਚ ਦੂਜਾ ਤੇ ਅੰਡਰ-19 ਵਿਚ ਸੰਗੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਵਡਾਲਾ ਬਾਂਗਰ, 28 ਅਗਸਤ (ਭੁੰਬਲੀ)-ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲ੍ਹਿਆਂਵਾਲ ਵਿਖੇ ਜ਼ੋਨ ਪੱਧਰੀ ਮੁਕਾਬਲੇ ਹੋਏ, ਜਿਸ ’ਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨਾਂ ’ਚੋਂ ਅੰਡਰ-14, ਅੰਡਰ-17, ਅੰਡਰ-19 ਮੁਕਾਬਲਿਆਂ ’ਚੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲ੍ਹਿਆਂਵਾਲ ਦੇ ਲੜਕੇ ਤੇ ਲੜਕੀਆਂ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇਨ੍ਹਾਂ ਬੱਚਿਆਂ ਦੀ ਚੋਣ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਹੋਈ। ਇਸ ਮੌਕੇ ਹੋਏ ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਸ੍ਰੀ ਗੁਰੂ ਹਰਿਕ੍ਰਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲ੍ਹਿਆਂਵਾਲ ਦੇ ਅੰਡਰ-14, 17 ਤੇ 1 9 ਲੜਕੀਆਂ ਨੇ ਭਾਗ ਲਿਆ, ਜਿਨ੍ਹਾਂ ’ਚੋਂ ਜਸਮੀਤ ਕੌਰ ਅੰਡਰ-14 ਵਿਚ ਦੂਜਾ, ਮਨਮੀਤ ਕੌਰ ਨੇ ਅੰਡਰ-17 ਵਿਚ ਦੂਜਾ ਤੇ ਅੰਡਰ-19 ਵਿਚ ਸੰਗੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਤਿੰਨਾਂ ਖਿਡਾਰਣਾਂ ਦੀ ਚੋਣ ਸੂਬਾ ਪੱਧਰ ਲਈ ਹੋਈ। ਇਸ ਤੋਂ ਇਲਾਵਾ ਵਿਦਿਆਰਥਣ ਮਨਮੀਤ ਕੌਰ, ਏਜ਼ਲਪ੍ਰੀਤ ਕੌਰ, ਕਮਲਪ੍ਰੀਤ ਕੌਰ, ਪਲਕਪ੍ਰੀਤ ਕੌਰ ਤੇ ਮਨਸੀਰਤ ਕੌਰ ਨੇ ਰਿਧਮਿਕ ਰਾਉਂਡ ’ਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਸ਼ਾਨਦਾਰ ਨਤੀਜੇ ਦਾ ਸਿਹਰਾ ਸਕੂਲ ਡੀ.ਪੀ.ਈ. ਨਰਿੰਦਰ ਮੱਲ੍ਹੀ ਅਤੇ ਲੈਕਚਰਾਰ ਸੁਖਵਿੰਦਰ ਨੂੰ ਜਾਂਦਾ ਹੈ। ਇਸ ਮੌਕੇ ਸਕੂਲ ਪ੍ਰਬੰਧਕ, ਉਪ ਪ੍ਰਿੰਸੀਪਲ ਜੂਲੀਅਟ ਫਨੈਂਡਜ਼, ਸੁਮਨ ਤੇ ਮਨਪ੍ਰੀਤ ਕਾਰਜਕਾਰੀ ਪ੍ਰਿੰਸੀਪਲ ਨੇ ਸਕੂਲ ਸਟਾਫ ਤੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।