30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਐਸ.ਡੀ. ਕਾਲਜ ’ਚ ਕਰਵਾਏ ਸਮਾਗਮ ’ਚ ਨਗਰ ਕੌਂਸਲ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕੀਤੀ ਸ਼ਿਰਕਤ

ਗੁਰਦਾਸਪੁਰ, 28 ਅਗਸਤ (ਪੰਕਜ ਸ਼ਰਮਾ)-ਪੰਡਿਤ ਮੋਹਨ ਲਾਲ ਐਸ. ਡੀ.

ਅਜੀਤ ਡੈਸਕ 29-08-2026
ਗੁਰਦਾਸਪੁਰ, 28 ਅਗਸਤ (ਪੰਕਜ ਸ਼ਰਮਾ)-ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਗੁਰਦਾਸਪੁਰ ਵਿਖੇ ‘ਮੇਰਾ ਯੁਵਾ ਭਾਰਤ’ ਵਲੋਂ ‘ਮਾਈ ਭਾਰਤ ਲੀਡਰਸ਼ਿਪ ਬੂਟਕੈਂਪ ਅਗਸਤ 2026’ ਤਹਿਤ ਤਿੰਨ ਰੋਜ਼ਾ ਕੈਂਪ ਲਗਾਇਆ ਗਿਆ । ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਕੈਂਪ ਦੌਰਾਨ ਵਿਦਿਆਰਥੀਆਂ ਨਾਲ ਚੰਗੇ ਨਾਗਰਿਕ ਬਣਨ, ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ, ਸਮਾਜ ਸੁਧਾਰ ’ਚ ਯੋਗਦਾਨ ਪਾਉਣ ਤੇ ਆਉਣ ਵਾਲੀ ਪੀੜ੍ਹੀ ਨੂੰ ਸਹੀ ਦਿਸ਼ਾ ਦੇਣ ਸਮੇਤ ਵੱਖ-ਵੱਖ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਤੋਂ ਇਲਾਵਾ ਪੋਸਟਰ ਮੇਕਿੰਗ ਵਰਗੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੀ ਰਚਨਾਤਮਿਕਤਾ ਨੂੰ ਵੀ ਉਤਸ਼ਾਹਿਤ ਕੀਤਾ ਗਿਆ । ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕੈਂਪ ’ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਉਨ੍ਹਾਂ ਦਾ ਹੌਂਸਲਾ ਵਧਾਇਆ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਨੌਜਵਾਨਾਂ ’ਚ ਆਤਮ-ਵਿਸ਼ਵਾਸ, ਜ਼ਿੰਮੇਵਾਰੀ ਤੇ ਲੀਡਰਸ਼ਿਪ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ । ਉਨ੍ਹਾਂ ਕੈਂਪ ਵਿਚ ਸ਼ਾਮਿਲ ਸਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ । ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਹੀ ਦਿਸ਼ਾ ਦੇਣ ਲਈ ਅਜਿਹੀਆਂ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ।
ਪਿਛਲੀ ਖ਼ਬਰ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਵਿਖੇ ਰੱਖੜੀ, ਕਲਾ ਤੇ ਪ੍ਰਦਰਸ਼ਨੀ ਮੁਕਾਬਲੇ ਕਰਵਾਏੇ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਅੱਜ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਵੇਗਾ ਵਿਸ਼ੇਸ਼ ਅਰਦਾਸ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।