30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ

ਊਧਨਵਾਲ, 28 ਅਗਸਤ (ਪਰਗਟ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਗੁਰਦੁਆਰਾ ਸਮਾਧਾਂ ਅੱਡਾ ਧੰਦੋਈ ਵਿਖੇ ਸਰਕਲ ਪ੍ਰਧਾਨ ਡਾ. ਕਸ਼ਮੀਰ ਸਿੰਘ ਕਾਹਲੋਂ ਤੇ ਜਰਨਲ ਸਕੱਤਰ ਡਾ.

ਅਜੀਤ ਡੈਸਕ 29-08-2026
ਊਧਨਵਾਲ, 28 ਅਗਸਤ (ਪਰਗਟ ਸਿੰਘ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਸਰਕਲ ਧੰਦੋਈ ਦੀ ਮੀਟਿੰਗ ਗੁਰਦੁਆਰਾ ਸਮਾਧਾਂ ਅੱਡਾ ਧੰਦੋਈ ਵਿਖੇ ਸਰਕਲ ਪ੍ਰਧਾਨ ਡਾ. ਕਸ਼ਮੀਰ ਸਿੰਘ ਕਾਹਲੋਂ ਤੇ ਜਰਨਲ ਸਕੱਤਰ ਡਾ. ਇੰਦਰਜੀਤ ਸਿੰਘ ਚੌੜੇ ਦੀ ਅਗਵਾਈ ਵਿਚ ਹੋਈ। ਡਾ. ਕਸ਼ਮੀਰ ਸਿੰਘ ਕਾਹਲੋਂ ਤੇ ਡਾ. ਇੰਦਰਜੀਤ ਸਿੰਘ ਚੌੜੇ ਨੇ ਸਿਖਲਾਈ ਕਰ ਰਹੇ ਡਾਕਟਰਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਅਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਆਖਿਆ ਕਿ ਸਰਕਾਰ ਵਲੋਂ ਅਣਰਜਿਸਟ੍ਰੇਸ਼ਨ ਸਿਖਲਾਈ ਕਰ ਰਹੇ ਡਾਕਟਰਾਂ ਨੂੰ ਟਰੇਨਿੰਗ ਦੇਣ ਸਬੰਧੀ ਫਾਰਮ ਭਰੇ ਜਾ ਰਹੇ ਹਨ। ਇਸ ਨਾਲ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਮੁੱਚੀ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਹਿ ਦਿਲੋਂ ਧੰਨਵਾਦ ਕਰਦੇ ਹਾਂ। ਇਸ ਮੌਕੇ ਪ੍ਰਧਾਨ ਕਸ਼ਮੀਰ ਸਿੰਘ ਕਾਹਲੋਂ, ਡਾ. ਇੰਦਰਜੀਤ ਸਿੰਘ ਚੌੜੇ, ਡਾ. ਬਲਵਿੰਦਰ ਸਿੰਘ, ਡਾ. ਦਵਿੰਦਰ ਸਿੰਘ, ਡਾ. ਜਰਮਨਜੀਤ ਸਿੰਘ, ਡਾ. ਰਣਜੀਤ ਸਿੰਘ, ਡਾ. ਵਰਿੰਦਰ ਸਿੰਘ, ਡਾ. ਗੁਰਇਕਬਾਲ ਸਿੰਘ, ਡਾ. ਸਰਜੀਤ ਸਿੰਘ, ਡਾ . ਨਿਰਵੈਰ ਸਿੰਘ, ਡਾ. ਗੁਰਦੇਵ ਸਿੰਘ, ਡਾ. ਸਰਬਜੀਤ ਸਿੰਘ, ਡਾ. ਮਲੂਕ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਮਲੂਕ ਸਿੰਘ, ਡਾ. ਸੁਲੱਖਣ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਆਗੂਆਂ ਦੀ ਮੀਟਿੰਗ ਅਗਲੀ ਖ਼ਬਰ ਸੰਸਕ੍ਰਿਤੀ ਸਾਹਨੀ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।