30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੋਲਡਨ ਪਬਲਿਕ ਸਕੂਲ ਦੇਹੜ ’ਚ ਰੱਖੜੀ ਦਾ ਤਿਉਹਾਰ ਮਨਾਇਆ

ਕੋਟਲੀ ਸੂਰਤ ਮੱਲ੍ਹੀ, 28 ਅਗਸਤ (ਕੁਲਦੀਪ ਸਿੰਘ ਨਾਗਰਾ)-ਗੋਲਡਨ ਪਬਲਿਕ ਸਕੂਲ ਦੇਹੜ ਵਿਖੇ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸਕੂਲ ਕੰਪਲੈਕਸ ਵਿਚ ਹੋਏ ਸਮਾਗਮ ਦੌਰਾਨ ਬੱਚਿਆਂ ਦੇ ਸੁੰਦਰ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।

ਅਜੀਤ ਡੈਸਕ 29-08-2026
ਕੋਟਲੀ ਸੂਰਤ ਮੱਲ੍ਹੀ, 28 ਅਗਸਤ (ਕੁਲਦੀਪ ਸਿੰਘ ਨਾਗਰਾ)-ਗੋਲਡਨ ਪਬਲਿਕ ਸਕੂਲ ਦੇਹੜ ਵਿਖੇ ਰੱਖੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਪ੍ਰਿੰਸੀਪਲ ਸੰਨੀ ਬਡਿਆਲ ਨੇ ਦੱਸਿਆ ਕਿ ਰੱਖੜੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਸਕੂਲ ਕੰਪਲੈਕਸ ਵਿਚ ਹੋਏ ਸਮਾਗਮ ਦੌਰਾਨ ਬੱਚਿਆਂ ਦੇ ਸੁੰਦਰ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸੁੰਦਰ ਰੱਖੜੀ ਬਣਾਉਣ ਤੇ ਹੋਰ ਮੁਕਾਬਲਿਆਂ ’ਚ ਅੱਵਲ ਰਹੇ ਬੱਚਿਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਪ੍ਰਿੰਸੀਪਲ ਸੰਨੀ ਬਡਿਆਲ ਨੇ ਬੱਚਿਆਂ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਦੀ ਜਾਣਕਾਰੀ ਦਿੱਤੀ। ਇਸ ਮੌਕੇ ਅਧਿਆਪਕ ਰਾਜਵਿੰਦਰ ਕੌਰ, ਸੰਦੀਪ ਕੌਰ, ਜੋਤੀ, ਅਮਨਦੀਪ ਕੋਰ, ਗੁਰਪ੍ਰੀਤ ਕੌਰ, ਹਰਵਿੰਦਰ ਕੌਰ, ਭੁਪਿੰਦਰ ਕੌਰ, ਅੰਜਲੀ, ਮਮਤਾ, ਕਰਨਦੀਪ ਕੌਰ ਸਮੇਤ ਸਕੂਲ ਸਟਾਫ਼ ਤੇ ਬੱਚੇ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਨੇ ਪਨਿਆੜ ਤੇ ਬਾਹਮਣੀ ਵਿਖੇ ਲੱਖਾਂ ਦੀ ਲਾਗਤ ਨਾਲ ਬਣੇ ਖੇਡ ਸਟੇਡੀਅਮਾਂ ਦੇ ਉਦਘਾਟਨ ਕੀਤੇ ਅਗਲੀ ਖ਼ਬਰ ਸਿਲਵਰ ਕਰੀਕ ਸਕੂਲ ਬਟਾਲਾ ’ਚ ਲਗਾਇਆ ਸਿਹਤ ਜਾਗਰੂਕਤਾ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।