ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਗੁਰਮਤਿ ਸਮਾਗਮ ਕੱਲ੍ਹ
ਪਠਾਨਕੋਟ, 28 ਅਗਸਤ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ 30 ਅਗਸਤ ਨੂੰ ਸਵੇਰੇ 8 ਵਜੇ ਤੋਂ ਲੈ ਕੇ 9 ਵਜੇ ਤੱਕ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੰਸਥਾ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਨੇ ਦੱਸਿਆ ਕਿ ਸਮਾਗਮ ਵਿਚ ਭਾਈ ਜਸਵਿੰਦਰ ਸਿੰਘ ਸ਼ਹੂਰ ਚੱਲ ਰਹੀ ਬਾਣੀ ਦੀ ਵਿਆਖਿਆ ਕਰਨਗੇ ਤੇ ਭਾਈ ਗੁਰਬਚਨ ਸਿੰਘ ਦਾ ਰਾਗੀ ਜਥਾ ਰਸਭਿਨੇ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜੇਗਾ।
ਅਜੀਤ ਡੈਸਕ
29-08-2026