29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਐਮ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਦੂਜੇ ਸਮੈਸਟਰ ਦੇ ਨਤੀਜੇ ਰਹੇ ਸ਼ਾਨਦਾਰ

ਪਠਾਨਕੋਟ, 28 ਅਗਸਤ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਮ. ਐਸ.

ਅਜੀਤ ਡੈਸਕ 29-08-2026
ਪਠਾਨਕੋਟ, 28 ਅਗਸਤ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਐਮ.ਐਸ.ਸੀ. ਫੈਸ਼ਨ ਡਿਜ਼ਾਈਨਿੰਗ ਦੂਜੇ ਸਮੈਸਟਰ ਦਾ ਨਤੀਜਾ ਐਲਾਨਿਆ ਗਿਆ । ਇਸ ਵਿਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਅਤੇ ਕਾਲਜ ਪੱਧਰ ’ਤੇ ਸ਼ਾਨਦਾਰ ਸਥਾਨ ਹਾਸਲ ਕੀਤੇ । ਕਾਲਜ ਦੀ ਵਿਦਿਆਰਥਣ ਤਮੰਨਾ ਨੇ 9.10 ਐਸ.ਜੀ.ਪੀ.ਏ. ਹਾਸਲ ਕਰਕੇ ਯੂਨੀਵਰਸਿਟੀ ਵਿਚ ਪੰਜਵਾਂ ਸਥਾਨ, ਮਹਿਕ ਨੇ 8.95 ਐਸ.ਜੀ.ਪੀ.ਏ. ਨਾਲ ਯੂਨੀਵਰਸਿਟੀ ਵਿਚ ਸੱਤਵਾਂ ਸਥਾਨ ਤੇ ਨਿਕੇਤਾ ਨੇ 8.75 ਐਸ.ਜੀ.ਪੀ.ਏ. ਹਾਸਲ ਕਰਕੇ ਕਾਲਜ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ । ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਕਾਲਜ ’ਚ ਖੁਸ਼ੀ ਦਾ ਮਾਹੌਲ ਹੈ । ਇਸ ਸ਼ਾਨਦਾਰ ਨਤੀਜੇ ’ਤੇ ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਹਾਰਦਿਕ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ । ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਤੇ ਅਧਿਆਪਕਾਂ ਦੇ ਮਾਰਗ ਦਰਸ਼ਨ ਦੀ ਸ਼ਲਾਘਾ ਕੀਤੀ । ਪ੍ਰਿੰਸੀਪਲ ਨੇ ਪੂਜਾ, ਨਿਧੀ ਤੇ ਅੰਜਲੀ ਨੂੰ ਵੀ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ । ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਨਿਰੰਤਰ ਮਿਹਨਤ ਤੇ ਅਧਿਆਪਕਾਂ ਦੇ ਸਮਰਪਿਤ ਮਾਰਗ ਦਰਸ਼ਨ ਸਦਕਾ ਕਾਲਜ ਸਿੱਖਿਆ ਦੇ ਖੇਤਰ ਵਿਚ ਲਗਾਤਾਰ ਨਵੀਆਂ ਉਪਲੱਬਧੀਆਂ ਹਾਸਲ ਕਰ ਰਿਹਾ ਹੈ ।
ਪਿਛਲੀ ਖ਼ਬਰ ਐਡਵੋਕੇਟ ਬੇਦੀ ਨੂੰ ਪੰਜਾਬ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਬਣਨ ’ਤੇ ਐਡਵੋਕੇਟ ਮਨਜੀਤ ਸਿੰਘ ਨੇ ਦਿੱਤੀ ਵਧਾਈ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 31 ਨੂੰ ਸ਼ੁਰੂ ਹੋਵੇਗੀ ਚੈਰੀਟੇਬਲ ਲੈਬੋਰਟਰੀ-ਸਾਹਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।