ਐਡਵੋਕੇਟ ਬੇਦੀ ਨੂੰ ਪੰਜਾਬ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਬਣਨ ’ਤੇ ਐਡਵੋਕੇਟ ਮਨਜੀਤ ਸਿੰਘ ਨੇ ਦਿੱਤੀ ਵਧਾਈ
ਬਟਾਲਾ, 28 ਅਗਸਤ (ਹਰਦੇਵ ਸਿੰਘ ਸੰਧੂ)-ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾਅ ਰਹੇ ਮਨਿੰਦਰਜੀਤ ਸਿੰਘ ਬੇਦੀ ਨੂੰ ਬਾਰ ਕੌਂਸਲ ਆਫ ਇੰਡੀਆ ਵਲੋਂ ਪੰਜਾਬ ਹਿਰਆਣਾ ਬਾਰ ਕੌਂਸਲ ਦੇ ਚੇਅਰਮੈਨ ਹੁਣੇ ਜਾਣ ’ਤੇ ਸਮੁੱਚੇ ਵਕੀਲ ਭਾਈਚਾਰੇ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਚੇਅਰਮੈਨ ਮਨਿੰਦਰਜੀਤ ਸਿੰਘ ਚੇਅਰਮੈਨ ਨੂੰ ਬਟਾਲਾ ਦੇ ਉੱਘੇ ਵਕੀਲ ਤੇ ਆਮ ਆਦਮੀ ਪਾਰਟੀ ਦੇ ਲੀਗਲ ਸੈੱਲ ਪ੍ਰਧਾਨ ਬਟਾਲਾ ਵਕੀਲ ਮਨਜੀਤ ਸਿੰਘ ਨੇ ਉਨ੍ਹਾਂ ਦੇ ਗ੍ਰਹਿ ਮਿਲ ਕੇ ਵਧਾਈ ਦਿੱਤੀ ਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ।
ਐਡਵੋਕੇਟ ਬੇਦੀ ਦਾ ਸਨਮਾਨ ਕਰਦੇ ਹੋਏ ਵਕੀਲ ਮਨਜੀਤ ਸਿੰਘ ਬਟਾਲਾ। ਅਜੀਤ ਤਸਵੀਰ
29-08-2026