ਰੋਟਰੀ ਡਿਸਟ੍ਰਿਕਟ 3070 ਵਿਚ ਸੰਜੀਵ ਕਟਾਰੀਆ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਘਰੋਟਾ, 28 ਅਗਸਤ (ਸੰਜੀਵ ਗੁਪਤਾ)-ਸਮਾਜ ਸੇਵਾ ਦੇ ਖੇਤਰ ਵਿਚ ਲਗਾਤਾਰ ਸ਼ਲਾਘਾਯੋਗ ਯੋਗਦਾਨ ਦੇ ਰਹੇ ਸੰਜੀਵ ਕਟਾਰੀਆ ਨੂੰ ਰੋਟਰੀ ਡਿਸਟ੍ਰਿਕਟ 3070 ਵਲੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ । ਉਨ੍ਹਾਂ ਦੀਆਂ ਸੇਵਾਵਾਂ, ਸਮਾਜਿਕ ਕਾਰਜਾਂ ਅਤੇ ਸਿੱਖਿਆ ਦੇ ਖੇਤਰ ਵਿਚ ਰੁਚੀ ਨੂੰ ਦੇਖਦਿਆਂ ਉਨ੍ਹਾਂ ਨੂੰ ਡਿਸਟ੍ਰਿਕਟ ਸੈਕਟਰੀ, ਬੇਸਿਕ ਐਜੂਕੇਸ਼ਨ ਐਂਡ ਲਿਟਰੇਸੀ ਨਿਯੁਕਤ ਕੀਤਾ ਗਿਆ ਹੈ ।
ਘਰੋਟਾ, 28 ਅਗਸਤ (ਸੰਜੀਵ ਗੁਪਤਾ)-ਸਮਾਜ ਸੇਵਾ ਦੇ ਖੇਤਰ ਵਿਚ ਲਗਾਤਾਰ ਸ਼ਲਾਘਾਯੋਗ ਯੋਗਦਾਨ ਦੇ ਰਹੇ ਸੰਜੀਵ ਕਟਾਰੀਆ ਨੂੰ ਰੋਟਰੀ ਡਿਸਟ੍ਰਿਕਟ 3070 ਵਲੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ । ਉਨ੍ਹਾਂ ਦੀਆਂ ਸੇਵਾਵਾਂ, ਸਮਾਜਿਕ ਕਾਰਜਾਂ ਅਤੇ ਸਿੱਖਿਆ ਦੇ ਖੇਤਰ ਵਿਚ ਰੁਚੀ ਨੂੰ ਦੇਖਦਿਆਂ ਉਨ੍ਹਾਂ ਨੂੰ ਡਿਸਟ੍ਰਿਕਟ ਸੈਕਟਰੀ, ਬੇਸਿਕ ਐਜੂਕੇਸ਼ਨ ਐਂਡ ਲਿਟਰੇਸੀ ਨਿਯੁਕਤ ਕੀਤਾ ਗਿਆ ਹੈ । ਸੰਜੀਵ ਕਟਾਰੀਆ ਦੀ ਇਸ ਅਹਿਮ ਨਿਯੁਕਤੀ ਨਾਲ ਰੋਟਰੀ ਪਰਿਵਾਰ ਅਤੇ ਉਨ੍ਹਾਂ ਦੇ ਸ਼ੁਭਚਿੰਤਕਾਂ ਵਿਚ ਖੁਸ਼ੀ ਦੀ ਲਹਿਰ ਹੈ । ਵੱਖ-ਵੱਖ ਸਮਾਜਿਕ ਸੰਸਥਾਵਾਂ ਅਤੇ ਪਤਵੰਤੇ ਲੋਕਾਂ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਹੈ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣਗੇ । ਆਪਣੀ ਨਿਯੁਕਤੀ ‘ਤੇ ਸੰਜੀਵ ਕਟਾਰੀਆ ਨੇ ਰੋਟਰੀ ਡਿਸਟ੍ਰਿਕਟ 3070 ਦੇ ਸੀਨੀਅਰ ਅਹੁਦੇਦਾਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਦਾ ਮੁੱਖ ਉਦੇਸ਼ ਰੋਟਰੀ ਦੇ ਮਾਧਿਅਮ ਰਾਹੀਂ ਸਮਾਜ ਦੇ ਲੋੜਵੰਦ ਅਤੇ ਵਾਂਝੇ ਵਰਗ ਦੇ ਬੱਚਿਆਂ ਤੱਕ ਸਿੱਖਿਆ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਵਿਚ ਸਾਖਰਤਾ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਰਹੇਗਾ । ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਰੋਟਰੀ ਡਿਸਟ੍ਰਿਕਟ 3070 ਦੇ ਬੇਸਿਕ ਐਜੂਕੇਸ਼ਨ ਅਤੇ ਲਿਟਰੇਸੀ ਪ੍ਰੋਗਰਾਮਾਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ ।