29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਵੋਟਰ ਜਾਗਰੂਕਤਾ ਕੈਂਪ

ਸੁਜਾਨਪੁਰ, 28 ਅਗਸਤ (ਜਗਦੀਪ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪ੍ਰਿੰਸੀਪਲ ਡਾ: ਸਤਿੰਦਰ ਕਾਹਲੋਂ ਦੀ ਪ੍ਰਧਾਨਗੀ ਹੇਠ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਤੇ ਐਨ. ਐਸ.

ਅਜੀਤ ਡੈਸਕ 29-08-2026
ਸੁਜਾਨਪੁਰ, 28 ਅਗਸਤ (ਜਗਦੀਪ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਪ੍ਰਿੰਸੀਪਲ ਡਾ: ਸਤਿੰਦਰ ਕਾਹਲੋਂ ਦੀ ਪ੍ਰਧਾਨਗੀ ਹੇਠ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਤੇ ਐਨ.ਐਸ.ਐਸ. ਦੇ ਸਹਿਯੋਗ ਨਾਲ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ । ਜਿਸ ਵਿਚ ਬੀ.ਐਲ.ਓ. ਰਾਜੇਸ਼ ਕੁਮਾਰ, ਸਮਾਜ ਸੇਵਕ ਸੁਭਾਸ਼ ਕਾਲਾ, ਸਮਾਜ ਸੇਵਿਕਾ ਨੀਲਮ ਕੌਰ ਤੇ ਸਮਾਜ ਸੇਵਿਕਾ ਨੀਲਮ ਸਮਿਆਲ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ । ਕੈਂਪ ਦਾ ਮੁੱਖ ਉਦੇਸ਼ 18 ਸਾਲ ਦੀ ਉਮਰ ਦੇ ਵਿਦਿਆਰਥੀਆਂ ਨੂੰ ਵੋਟਰ ਸੂਚੀ ਵਿਚ ਆਪਣੇ ਨਾਮ ਦਰਜ ਕਰਵਾਉਣ, ਵੋਟਿੰਗ ਪ੍ਰਤੀ ਜਾਗਰੂਕਤਾ ਪੈਦਾ ਕਰਨ ਤੇ ਲੋਕਤੰਤਰ ਵਿਚ ਆਪਣੀ ਭਾਗੀਦਾਰੀ ਵਧਾਉਣ ਲਈ ਉਤਸ਼ਾਹਿਤ ਕਰਨਾ ਸੀ । ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ: ਸਤਿੰਦਰ ਕਾਹਲੋਂ ਨੇ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ । ਉਨ੍ਹਾਂ ਕਿਹਾ ਕਿ ਇਕ ਮਜ਼ਬੂਤ ਲੋਕਤੰਤਰ ਦੀ ਨੀਂਹ ਜਾਗਰੂਕ ਵੋਟਰਾਂ ‘ਤੇ ਟਿਕੀ ਹੋਈ ਹੈ । ਜਿਹੜੇ ਨੌਜਵਾਨ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ ਤੇ ਅਜੇ ਤੱਕ ਆਪਣੇ ਵੋਟਰ ਕਾਰਡ ਨਹੀਂ ਬਣਾਏ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਵੋਟਰ ਸੂਚੀ ਵਿਚ ਆਪਣੇ ਨਾਮ ਦਰਜ ਕਰਵਾਉਣੇ ਚਾਹੀਦੇ ਹਨ । ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ । ਸਮਾਜ ਸੇਵਕ ਸੁਭਾਸ਼ ਕਾਲਾ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਗਰਿਕ ਫਰਜ਼ ਨੂੰ ਸਮਝਣ ਤੇ ਆਪਣੀ ਵੋਟ ਜ਼ਰੂਰ ਬਣਾਉਣ ਤੇ ਆਉਣ ਵਾਲੀਆਂ ਚੋਣਾਂ ਵਿਚ ਆਪਣੇ ਵੋਟ ਦੇ ਅਧਿਕਾਰ ਦਾ ਪ੍ਰਯੋਗ ਯਕੀਨੀ ਬਣਾਉਣ । ਇਸ ਮੌਕੇ ਇਲਾਕੇ ਦੇ ਬੂਥ ਲੈਵਲ ਅਫ਼ਸਰ ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਨਵੀਂ ਵੋਟ ਲਈ ਅਰਜ਼ੀ ਦੇਣ, ਜ਼ਰੂਰੀ ਦਸਤਾਵੇਜ਼ਾਂ ਤੇ ਪ੍ਰਕਿਰਿਆ ਬਾਰੇ ਵਿਸਥਾਰ ’ਚ ਮਾਰਗ ਦਰਸ਼ਨ ਪ੍ਰਦਾਨ ਕੀਤਾ । ਉਨ੍ਹਾਂ ਨੌਜਵਾਨਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਕਰਨ, ਵੋਟਰ ਸੂਚੀ ਵਿਚ ਆਪਣੇ ਨਾਮਾਂ ਦੀ ਜਾਂਚ ਕਰਨ ਤੇ ਵੋਟਰ ਆਈ.ਡੀ. ਨਾਲ ਸਬੰਧਿਤ ਵੱਖ-ਵੱਖ ਆਨਲਾਈਨ ਪ੍ਰਕਿਰਿਆਵਾਂ ਬਾਰੇ ਵੀ ਵਿਸਥਾਰ ਵਿਚ ਜਾਣਕਾਰੀ ਦਿੱਤੀ । ਕੈਂਪ ਦੌਰਾਨ 18 ਸਾਲ ਤੇ ਇਸ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਨਵਾਂ ਵੋਟਰ ਕਾਰਡ ਪ੍ਰਾਪਤ ਕਰਨ ਲਈ ਫਾਰਮ 6 ਭਰਨ ਦੀ ਪ੍ਰਕਿਰਿਆ ਸਮਝਾਉਣ ਲਈ ਇਕ ਵਿਸ਼ੇਸ਼ ਡੈਸਕ ਸਥਾਪਿਤ ਕੀਤਾ ਗਿਆ ਸੀ । ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰਾਂ ’ਚ ਸੀਨੀਅਰ ਪ੍ਰੋਫੈਸਰ ਅਤੇ ਕਾਮਰਸ ਵਿਭਾਗ ਦੇ ਮੁਖੀ ਪ੍ਰੋਫੈਸਰ ਸੁਖਜਿੰਦਰ ਕੌਰ, ਡਾ: ਵਿਸ਼ਾਲ ਕੁਮਾਰ, ਡਾ: ਅਰਜੁਨ ਸਿੰਘ, ਡਾ: ਸ਼ੀਤਲ ਮਹਾਜਨ, ਪ੍ਰੋਫੈਸਰ ਕਾਜਲ, ਪ੍ਰੋਫੈਸਰ ਗੁਲਕਿਰਨ ਕੌਰ ਅਤੇ ਪ੍ਰੋਫੈਸਰ ਰੋਹਿਤ ਸ਼ਰਮਾ ਸ਼ਾਮਿਲ ਸਨ ।
ਪਿਛਲੀ ਖ਼ਬਰ ਡੇਰਾ ਬਾਬਾ ਮਹਿਮੇ ਸ਼ਾਹ ਲੋਪੋਂ ਵਿਖੇ ਰੱਖੜ ਪੁੰਨਿਆ ਮੌਕੇ ਗੁਰਮਤਿ ਸਮਾਗਮ ਕਰਾਇਆ ਅਗਲੀ ਖ਼ਬਰ ਬ੍ਰਾਹਮਣ ਮਹਿਲਾ ਸੰਗਠਨ ਨੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।