30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਵਿਧਾਇਕ ਸ਼ੈਰੀ ਕਲਸੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦਾ ਦੌਰਾ

ਵਡਾਲਾ ਗ੍ਰੰਥੀਆਂ, 29 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦਾ ਦੌਰਾ ਕਰਦਿਆਂ ਸਕੂਲ ਦੀਆਂ ਸਿੱਖਿਆ, ਖੇਡਾਂ ਤੇ ਹੋਰ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਦੇਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ।

ਅਜੀਤ ਡੈਸਕ 30-08-2026
ਵਡਾਲਾ ਗ੍ਰੰਥੀਆਂ, 29 ਅਗਸਤ (ਗੁਰਪ੍ਰਤਾਪ ਸਿੰਘ ਕਾਹਲੋਂ)-ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਡਾਲਾ ਗ੍ਰੰਥੀਆਂ ਦਾ ਦੌਰਾ ਕਰਦਿਆਂ ਸਕੂਲ ਦੀਆਂ ਸਿੱਖਿਆ, ਖੇਡਾਂ ਤੇ ਹੋਰ ਗਤੀਵਿਧੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਦੇਣ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਹਲਕਾ ਬਟਾਲਾ ਦੇ ਸਰਕਾਰੀ ਸਕੂਲਾਂ ਦੀ ਵੀ ਵੱਡੇ ਪੱਧਰ ’ਤੇ ਨੁਹਾਰ ਬਦਲੀ ਗਈ ਹੈ। ਸਕੂਲਾਂ ਵਿਚ ਸਮਾਰਟ ਕਲਾਸ ਰੂਮ, ਵਿਦਿਆਰਥੀਆਂ ਦੇ ਬੈਠਣ ਲਈ ਬਿਹਤਰ ਪ੍ਰਬੰਧ, ਪੀਣ ਲਈ ਸ਼ੁੱਧ ਪਾਣੀ, ਹਵਾਦਾਰ ਕਮਰੇ, ਸਾਫ਼-ਸੁਥਰੇ ਸਕੂਲ ਕੈਂਪਸ, ਖੇਡਾਂ ਦਾ ਸਾਮਾਨ ਅਤੇ ਪੜ੍ਹਾਈ ਨਾਲ ਸਬੰਧਤ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਕੂਲ ਦੇ ਪ੍ਰਿੰਸੀਪਲ ਰਾਮ ਲਾਲ ਨੇ ਵਿਧਾਇਕ ਸ਼ੈਰੀ ਕਲਸੀ ਦਾ ਸਵਾਗਤ ਕਰਦਿਆਂ ਸਕੂਲ ਦੀਆਂ ਸਿੱਖਿਆ, ਖੇਡਾਂ ਤੇ ਹੋਰ ਗਤੀਵਿਧੀਆਂ ਵਿਚ ਵਿਦਿਆਰਥੀਆਂ ਵਲੋਂ ਹਾਸਲ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਇਲਾਕੇ ਦੀਆਂ ਅਹਿਮ ਸ਼ਖ਼ਸੀਅਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਸੰਘਰਸ਼ਸ਼ੀਲ ਮੋਰਚੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਅਗਲੀ ਖ਼ਬਰ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।