30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਚੋਰੀ ਦੇ ਸਾਮਾਨ ਸਮੇਤ 3 ਨੌਜਵਾਨ ਕਾਬੂ

ਡੇਰਾ ਬਾਬਾ ਨਾਨਕ, 29 ਅਗਸਤ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਪੁਲਿਸ ਵਲੋਂ ਚੋਰੀ ਦੇ 4 ਮੋਟਰਸਾਈਕਲਾਂ ਤੇ ਬੱਕਰੀ ਸਮੇਤ 3 ਨੌਜਵਾਨਾਂ ਨੂੰ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.

ਅਜੀਤ ਡੈਸਕ 30-08-2026
ਡੇਰਾ ਬਾਬਾ ਨਾਨਕ, 29 ਅਗਸਤ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਪੁਲਿਸ ਵਲੋਂ ਚੋਰੀ ਦੇ 4 ਮੋਟਰਸਾਈਕਲਾਂ ਤੇ ਬੱਕਰੀ ਸਮੇਤ 3 ਨੌਜਵਾਨਾਂ ਨੂੰ ਕਾਬੂ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ। ਇਸ ਸਬੰਧੀ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ 27 ਅਗਸਤ 2026 ਨੂੰ ਉਨ੍ਹਾਂ ਨੂੰ ਬਾਜਾ ਮਸੀਹ ਪੁੱਤਰ ਪ੍ਰਗਟ ਮਸੀਹ ਵਾਸੀ ਪਿੰਡ ਪੱਡਾ ਥਾਣਾ ਡੇਰਾ ਬਾਬਾ ਨਾਨਕ ਵਲੋਂ ਸੂਚਨਾ ਮਿਲੀ ਸੀ ਕਿ ਉਨ੍ਹਾਂ ਦੇ ਘਰ ਦੇਰ ਰਾਤ 11:30 ਵਜੇ ਦੇ ਕਰੀਬ 8-10 ਬੰਦਿਆਂ ਵਲੋਂ ਦਾਖਲ ਹੋ ਕੇ ਉਨ੍ਹਾਂ ਦੇ ਘਰ ਵਿਚ ਖੜਾ ਮੋਟਰਸਾਈਕਲ ਤੇ ਬੱਕਰੀ ਲੈ ਕੇ ਚੋਰ ਫ਼ਰਾਰ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਤਫਤੀਸੀ ਅਫ਼ਸਰ ਏ.ਐੱਸ.ਆਈ. ਸ਼ਰੀਫ ਮਸੀਹ ਦੀ ਡਿਊਟੀ ਲਗਾਈ ਗਈ, ਜਿਨਾਂ ਵਲੋਂ ਬੀਤੀ ਰਾਤ ਪਿੰਡ ਪੱਡਾ ਨਜ਼ਦੀਕ ਨਹਿਰ ਉੱਪਰ ਨਾਕਾ ਲਗਾਇਆ ਹੋਇਆ ਸੀ ਕਿ ਸਾਹਮਣੇ ਤੋਂ ਇਕ ਮੋਟਰਸਾਈਕਲ ਆਉਂਦਾ ਦਿਖਾਈ ਦਿੱਤਾ। ਉਨ੍ਹਾਂ ਦੱਸਿਆ ਕਿ ਜਦ ਇਨ੍ਹਾਂ ਨੂੰ ਪੁੱਛਗਿੱਛ ਲਈ ਰੋਕਿਆ ਗਿਆ ਤਾਂ ਇਨ੍ਹਾਂ ਪਾਸੋਂ ਇਕ ਮੋਟਰਸਾਈਕਲ ਤੇ ਬੱਕਰੀ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਜਦ ਪੁਲਿਸ ਵਲੋਂ ਇਨ੍ਹਾਂ ਤੋਂ ਸਖ਼ਤੀ ਨਾਲ ਪੁੱਛਿਆ ਗਿਆ ਤਾਂ ਇਨ੍ਹਾਂ ਤੋਂ ਚੋਰੀ ਦੇ 3 ਹੋਰ ਮੋਟਰਸਾਈਕਲ ਵੀ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਫੜੇ ਗਏ ਦੋਸ਼ੀਆਂ ਦੀ ਪਹਿਚਾਣ ਸੁਨੀਲ ਕੁਮਾਰ ਪੁੱਤਰ ਸਾਹਿਬ ਮਸੀਹ ਵਾਸੀ ਪਿੰਡ ਮਹਾਲ ਨੰਗਲ, ਮੰਗਤਾ ਮਸੀਹ ਉਰਫ ਜਸਨ ਪੁੱਤਰ ਨੇਕੀ ਮਸੀਹ ਵਾਸੀ ਖੋਦੇ ਬੇਟ, ਜਸ਼ਨ ਮਸੀਹ ਉਰਫ ਮੋਟਾ ਪੁੱਤਰ ਹਰਭਾਲ ਮਸੀਹ ਵਾਸੀ ਮਹਾਲ ਨੰਗਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਕਾਬੂ ਕਰਕੇ ਇਨ੍ਹਾਂ ਦੇ ਖਿਲਾਫ਼ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਵਿਖੇ ਮੁਕੱਦਮਾ ਨੰਬਰ 83 ਧਾਰਾ 305, 191,192 ਤਹਿਤ ਮੁਕੱਦਮਾ ਦਰਜ ਕਰ ਦਿੱਤਾ ਗਿਆ ਤੇ ਇਨ੍ਹਾਂ ਤੋਂ ਹੋਰ ਪੁੱਛਗਿੱਛ ਵਾਸਤੇ ਰਿਮਾਂਡ ਹਾਸਲ ਕਰਨ ਲਈ ਅੱਜ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
ਪਿਛਲੀ ਖ਼ਬਰ ਗੁਰਦਾਸਪੁਰ ਜ਼ਿਲ੍ਹੇ ਦੇ ਸਮੂਹ ਰਾਈਸ ਮਿਲਰਜ਼ ਦੀ ਅਹਿਮ ਮੀਟਿੰਗ ਹੋਈ ਅਗਲੀ ਖ਼ਬਰ ਬਿਜਲੀ ਸੰਘਰਸ਼ਸ਼ੀਲ ਮੋਰਚੇ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।