31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੇਖਵਾਂ ਵਿਖੇ ਨਵੇਂ ਬਣੇ ਸਟੇਡੀਅਮ ਦਾ ਵਿਧਾਇਕ ਸ਼ੈਰੀ ਕਲਸੀ ਨੇ ਕੀਤਾ ਆਗਾਜ਼- ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ

ਡੇਹਰੀਵਾਲ ਦਰੋਗਾ, 29 ਅਗਸਤ (ਹਰਦੀਪ ਸਿੰਘ ਸੰਧੂ)-ਪਿੰਡ ਸੇਖਵਾਂ ਵਿਖੇ 30 ਲੱਖ ਦੀ ਲਾਗਤ ਨਵੇਂ ਬਣੇ ਸਟੇਡੀਅਮ ਦਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਕਲਸੀ ਵਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ।

ਸੇਖਵਾਂ ਵਿਖੇ ਖੇਡ ਸਟੇਡੀਅਮ ਦਾ ਉਦਘਾਟਨ ਕਰਦੇ ਵਿਧਾਇਕ ਸ਼ੈਰੀ ਕਲਸੀ। ਤਸਵੀਰ : ਹਰਦੀਪ ਸਿੰਘ ਸੰਧੂ 30-08-2026
ਡੇਹਰੀਵਾਲ ਦਰੋਗਾ, 29 ਅਗਸਤ (ਹਰਦੀਪ ਸਿੰਘ ਸੰਧੂ)-ਪਿੰਡ ਸੇਖਵਾਂ ਵਿਖੇ 30 ਲੱਖ ਦੀ ਲਾਗਤ ਨਵੇਂ ਬਣੇ ਸਟੇਡੀਅਮ ਦਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਆਗਾਜ਼ ਕੀਤਾ ਗਿਆ। ਇਸ ਮੌਕੇ ਵਿਧਾਇਕ ਕਲਸੀ ਵਲੋਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ। ਸਟੇਡੀਅਮ ਦੇ ਬਣਨ ਨਾਲ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਤੇ ਆਪਣੀ ਪ੍ਰਤਿਭਾ ਨਿਖਾਰਨ ਲਈ ਵਧੀਆ ਮੰਚ ਮਿਲੇਗਾ। ਪਿੰਡ ਵਾਸੀਆਂ ਨੇ ਸਟੇਡੀਅਮ ਦੀ ਉਸਾਰੀ ਤੇ ਨੌਜਵਾਨਾਂ ਲਈ ਖੇਡ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕੀਤਾ। ਵਿਧਾਇਕ ਕਲਸੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਖੇਡ ਮੈਦਾਨਾਂ ਤੇ ਸਟੇਡੀਅਮਾਂ ਦਾ ਵਿਕਾਸ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖੇਡ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਖੇਡਾਂ ਦੇ ਖੇਤਰ ਵਿਚ ਅੱਗੇ ਵੱਧ ਸਕਣ। ਇਸ ਮੌਕੇ ਮਾਰਕੀਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਣਿਕ ਮਹਿਤਾ, ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਗਿੱਲ, ਮੇਅਰ ਭੁਪਿੰਦਰ ਸਿੰਘ ਬਾਜਵਾ, ਐਕਸੀਅਨ ਪੰਚਾਇਤੀ ਰਾਜ ਸਕਾਤ, ਐਸ.ਡੀ.ਓ. ਸੁਖਵਿੰਦਰ ਸਿੰਘ, ਜੇ.ਈ. ਜੈਪਾਲ ਸਿੰਘ, ਸਰਪੰਚ ਜੋਗਿੰਦਰ ਸਿੰਘ ਸੇਖਵਾਂ, ਦਿਨੇਸ਼ ਕੁਮਾਰ ਸਰਪੰਚ ਧਾਰੀਵਾਲ ਭੋਜਾ, ਡਾ. ਜਗਦੀਸ਼ ਸਿੰਘ ਰਜਾਦਾ, ਜਸਵੰਤ ਸਿੰਘ ਸਰਪੰਚ ਭਾਗੀਆਂ, ਪ੍ਰੋਫੈਸਰ ਹਰਭਜਨ ਸਿੰਘ ਸੇਖੋਂ, ਲਖਬੀਰ ਸਿੰਘ ਫੌਜੀ, ਗੁਰਦਿਆਲ ਸਿੰਘ, ਹਰਦਿਆਲ ਸਿੰਘ, ਬਖਸ਼ੀਸ਼ ਸਿੰਘ, ਮਨਜੀਤ ਸਿੰਘ ਮੰਨ, ਗੁਰਨਾਮ ਸਿੰਘ ਫੌਜੀ, ਸ਼ੀਤਲ ਸਿੰਘ, ਡਾ. ਨਰਿੰਦਰ ਸਿੰਘ, ਲਖਬੀਰ ਸਿੰਘ ਨੰਬਰਦਾਰ, ਸਰਵਣ ਸਿੰਘ ਫੌਜੀ, ਸਰਪੰਚ ਜੋਗਿੰਦਰ ਸਿੰਘ ਨੰਗਲ ਬੁੱਟਰ, ਮੁਨਸ਼ੀ ਦਲਜੀਤ ਸਿੰਘ, ਬਲਦੇਵ ਸਿੰਘ ਬੁੱਟਰ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਨੌਜਵਾਨ ਹਾਜ਼ਰ ਸਨ ।
ਪਿਛਲੀ ਖ਼ਬਰ ਕਰਾਟੇ ਮੁਕਾਬਲੇ ’ਚ ਡਾ. ਐੱਮ.ਆਰ.ਐੱਸ. ਭੱਲਾ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਹਲਕਾ ਫਤਹਿਗੜ੍ਹ ਚੂੜੀਆਂ ’ਚ ਬਾਜਵਾ ਦੀ ਲੋਕਪ੍ਰਿਅਤਾ 2027 ਦੀਆਂ ਚੋਣਾਂ ’ਚ ਦਿਵਾਏਗੀ ਵੱਡੀ ਜਿੱਤ- ਵਿੰਝਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।