30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜੀ.ਐਨ.ਡੀ.ਯੂ ਵਿਖੇ ਤੀਜਾ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ

ਪਠਾਨਕੋਟ, 29 ਅਗਸਤ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਅਤੇ ਮਤਦਾਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਲਗਾਏ ਤੀਜੇ ਵੋਟਰ ਰਜਿਸਟ੍ਰੇਸ਼ਨ ਕੈਂਪ ਦਾ ਅੱਜ ਸਮਾਪਨ ਹੋਇਆ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ।

ਅਜੀਤ ਡੈਸਕ 30-08-2026
ਪਠਾਨਕੋਟ, 29 ਅਗਸਤ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਖੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਅਤੇ ਮਤਦਾਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਲਗਾਏ ਤੀਜੇ ਵੋਟਰ ਰਜਿਸਟ੍ਰੇਸ਼ਨ ਕੈਂਪ ਦਾ ਅੱਜ ਸਮਾਪਨ ਹੋਇਆ। ਕੈਂਪ ਦੌਰਾਨ ਵਿਦਿਆਰਥੀਆਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ।ਪ੍ਰੋਗਰਾਮ ਵਿਚ ਮੁੱਖ ਮਹਿਮਾਨ ਵਜੋਂ ਇੰਜੀਨੀਅਰ ਕਰਨ ਸੋਨੀ, ਉਪ ਨਿਰਦੇਸ਼ਕ ਐਨ.ਆਈ.ਸੀ ਪਠਾਨਕੋਟ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਤਦਾਨ ਦੇ ਅਧਿਕਾਰ ਅਤੇ ਲੋਕਤੰਤਰ ਵਿਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਯੋਗਤਾ ਪੂਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਆਪਣੀ ਵੋਟਰ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੁਦ ਜਾਗਰੂਕ ਹੋਣ ਦੇ ਨਾਲ-ਨਾਲ ਆਪਣੇ ਪਰਿਵਾਰ, ਦੋਸਤਾਂ ਤੇ ਸਮਾਜ ਦੇ ਹੋਰ ਲੋਕਾਂ ਨੂੰ ਵੀ ਵੋਟਰ ਰਜਿਸਟ੍ਰੇਸ਼ਨ ਅਤੇ ਮਤਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦਾ ਸੱਦਾ ਦਿੱਤਾ। ਕਾਲਜ ਦੇ ਪ੍ਰਿੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਆਪਣੇ ਲੋਕਤੰਤਰਿਕ ਅਧਿਕਾਰਾਂ ਅਤੇ ਫਰਜ਼ਾਂ ਪ੍ਰਤੀ ਸੁਚੇਤ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿਚ ਮਤਦਾਨ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਜ਼ਿੰਮੇਵਾਰ ਅਤੇ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਲਈ ਬਹੁਤ ਜ਼ਰੂਰੀ ਹੈ। ਕੈਂਪ ਦੇ ਸਫਲ ਆਯੋਜਨ ਵਿਚ ਐਨ.ਐੱਸ.ਐੱਸ ਪ੍ਰੋਗਰਾਮ ਅਫਸਰ ਡਾ: ਮੋਹਿਤ ਅੰਗੁਰਾਲਾ ਅਤੇ ਡਾ: ਆਰਤੀ ਮਹਾਜਨ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਯੋਗ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਹਿੰਦੂ ਕੋਆਪਰੇਟਿਵ ਬੈਂਕ ਦੀ ਨਵੀਂ ਸ਼ਾਖਾ ਦਾ ਕੈਬਨਿਟ ਮੰਤਰੀ ਵਲੋਂ ਉਦਘਾਟਨ ਅਗਲੀ ਖ਼ਬਰ ਅਕਾਲ ਅਕੈਡਮੀ ਭਰਿਆਲ ਲਾਹੜੀ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਰੀ ਬਾਜ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।