ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਧਿਆਪਕਾਂ ਦਾ ‘ਮਾਨਸਿਕ ਸੇਹਤ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਧਾਰੀਵਾਲ, 30 ਅਗਸਤ (ਸਵਰਨ ਸਿੰਘ)-ਸਥਾਨਕ ਲਿਟਲ ਫਲਾਵਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਾਰੀਵਾਲ ਵਿਖੇ ਡਾਇਰੈਕਟਰ ਫਾਦਰ ਜੌਹਨ ਜੌਰਜ ਦੇ ਦਿਸ਼ਾ ਨਿਰਦੇਸ਼ਾਂ ਤੇ ਪ੍ਰਿੰਸੀਪਲ ਸਿਸਟਰ ਦਿਵਿਆ ਦੀ ਅਗਵਾਈ ’ਚ ‘ਮਾਨਸਿਕ ਸਿਹਤ’ ਵਿਸ਼ੇ ’ਤੇ ਇਕ ਰੋਜਾ਼ ਸੈਮੀਨਾਰ ਲਗਾਇਆ ਗਿਆ। ਜਿਸ ’ਚ ਸਿਵਲ ਹਸਪਤਾਲ ਬਟਾਲਾ ਤੇ ਸਿਵਲ ਹਸਪਤਾਲ ਗੁਰਦਾਸਪੁਰ ’ਚ ਤਾਇਨਾਤ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰ ਮਾਇਤਰੀ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਪ੍ਰਿੰਸੀਪਲ ਸਿਸਟਰ ਦਿਵਿਆ ਸੈਮੀਨਾਰ ਦੌਰਾਨ ਡਾ: ਮਾਇਤਰੀ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ। ਤਸਵੀਰ: ਸਵਰਨ ਸਿੰਘ
31-08-2026