ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ’ਚ ਕੀਤੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ
ਕਸਬੇ ਦੀ ਸਫ਼ਾਈ ਰੱਖਣ ਲਈ ਲੋਕ ਨਗਰ ਕੌਂਸਲ ਦਾ ਸਾਥ ਦੇਣ- ਵਿਧਾਇਕ ਰੰਧਾਵਾ
ਡੇਰਾ ਬਾਬਾ ਨਾਨਕ, 30 ਅਗਸਤ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ’ਚ ਸ਼ੁਰੂ ਕੀਤੀ ਗਈ ਸਫ਼ਾਈ ਮੁਹਿੰਮ ਦਾ ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਅ ਪ੍ਰਾਪਤ ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਤੋਂ ਆਗਾਜ਼ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਆਪਣੇ ਪੁੱਤਰ ਮਨਰੂਪ ਸਿੰਘ ਰੰਧਾਵਾ, ਨਗਰ ਕੌਂਸਲ ਅਧਿਕਾਰੀਆਂ ਤੇ ਸਾਥੀਆਂ ਸਮੇਤ ਖੁਦ ਝਾੜੂ ਫੜ੍ਹ ਕੇ ਕਸਬੇ ਦੇ ਬਾਜ਼ਾਰਾਂ ਦੀ ਸਫ਼ਾਈ ਕੀਤੀ ਗਈ।
ਡੇਰਾ ਬਾਬਾ ਨਾਨਕ, 30 ਅਗਸਤ (ਹੀਰਾ ਸਿੰਘ ਮਾਂਗਟ, ਵਿਜੇ ਸ਼ਰਮਾ)-ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ’ਚ ਸ਼ੁਰੂ ਕੀਤੀ ਗਈ ਸਫ਼ਾਈ ਮੁਹਿੰਮ ਦਾ ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਅ ਪ੍ਰਾਪਤ ਇਤਿਹਾਸਿਕ ਕਸਬਾ ਡੇਰਾ ਬਾਬਾ ਨਾਨਕ ਤੋਂ ਆਗਾਜ਼ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਆਪਣੇ ਪੁੱਤਰ ਮਨਰੂਪ ਸਿੰਘ ਰੰਧਾਵਾ, ਨਗਰ ਕੌਂਸਲ ਅਧਿਕਾਰੀਆਂ ਤੇ ਸਾਥੀਆਂ ਸਮੇਤ ਖੁਦ ਝਾੜੂ ਫੜ੍ਹ ਕੇ ਕਸਬੇ ਦੇ ਬਾਜ਼ਾਰਾਂ ਦੀ ਸਫ਼ਾਈ ਕੀਤੀ ਗਈ। ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਆਪਣੇ ਚੌਗਿਰਦੇ ਨੂੰ ਸਾਫ਼-ਸੁਥਰਾ ਰੱਖਣਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਇਸ ਸਫ਼ਾਈ ਨਾਲ ਜਿੱਥੇ ਅਸੀਂ ਖੁਦ ਭਿਆਨਕ ਬਿਮਾਰੀਆਂ ਤੋਂ ਬਚ ਸਕਦੇ ਹਾਂ, ਉਥੇ ਹੀ ਆਪਣੇ ਆਂਢੀਆਂ-ਗਆਂਢੀਆਂ ਤੇ ਕਸਬੇ ਦੇ ਹੋਰਨਾਂ ਲੋਕਾਂ ਨੂੰ ਵੀ ਆਉਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਅ ਸਕਦੇ ਹਾਂ। ਸ: ਰੰਧਾਵਾ ਨੇ ਕਿਹਾ ਕਿ ਕਸਬੇ ਦੀਆਂ 13 ਵਾਰਡਾਂ ਵਿਚ ਸਫ਼ਾਈ ਸੇਵਕਾਂ ਦੀ ਡਿਊਟੀ ਲਗਾਈ ਗਈ ਹੈ, ਜਿਨਾਂ ਵਲੋਂ ਇਸ ਸਫ਼ਾਈ ਦਾ ਉਚੇਚੇ ਤੌਰ ’ਤੇ ਧਿਆਨ ਰੱਖਿਆ ਜਾਵੇਗਾ ਤੇ ਕੂੜਾ ਕੜਕਟ ਚੁੱਕਿਆ ਜਾਵੇਗਾ। ਇਸ ਮੌਕੇ ਮਨਰੂਪ ਸਿੰਘ ਰੰਧਾਵਾ, ਜੇ.ਈ. ਮਨਪ੍ਰੀਤ ਸਿੰਘ ਬੰਦੇਸਾ, ਲਵਪ੍ਰੀਤ ਸਿੰਘ ਪੀ.ਏ., ਪ੍ਰਧਾਨ ਰਾਜੇਸ਼ ਕੁਮਾਰ ਬਿੱਟਾ, ਉਪ ਪ੍ਰਧਾਨ ਕੁਲਵਿੰਦਰ ਸਿੰਘ ਬੇਦੀ, ਕੌਂਸਲਰ ਸਤਪਾਲ ਸੌਂਕੀ, ਕੌਂਸਲਰ ਹਰਿੰਦਰ ਸਿੰਘ ਰੰਧਾਵਾ, ਕੌਂਸਲਰ ਸੁਖਵਿੰਦਰ ਸਿੰਘ, ਸਾ. ਕੌਂਸਲਰ ਬਲਦੇਵ ਰਾਏ ਡਾਇਮੰਡ, ਬਲਜਿੰਦਰ ਸਿੰਘ ਕਲਰਕ ਅਤੇ ਪ੍ਰੇਮ ਨਾਥ ਆਦਿ ਹਾਜ਼ਰ ਸਨ।