31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਵਿਖੇ ਮਨਾਇਆ ‘ਤੀਆਂ ਦਾ ਤਿਉਹਾਰ’

ਘੁਮਾਣ, 30 ਅਗਸਤ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਪ੍ਰਿੰਸੀਪਲ ਡਾ. ਵੀ.

ਅਜੀਤ ਡੈਸਕ 31-08-2026
ਘੁਮਾਣ, 30 ਅਗਸਤ (ਬੰਮਰਾਹ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਚਲਾਈ ਜਾ ਰਹੀ ਸੰਸਥਾ ਬਾਬਾ ਨਾਮਦੇਵ ਯੂਨੀਵਰਸਿਟੀ ਕਾਲਜ ਕਿਸ਼ਨਕੋਟ ਘੁਮਾਣ ਵਿਖੇ ਪ੍ਰਿੰਸੀਪਲ ਡਾ. ਵੀ.ਕੇ. ਸਿੰਘ ਦੀ ਰਹਿਨੁਮਾਈ ਹੇਠ ਕੋਆਰਡੀਨੇਟਰ ਪ੍ਰੋਫੈਸਰ ਸੰਦੀਪ ਕੌਰ (ਅੰਗਰੇਜ਼ੀ ਵਿਭਾਗ) ਦੇ ਸਹਿਯੋਗ ਨਾਲ ‘ਤੀਆਂ ਦਾ ਤਿਉਹਾਰ’ ਮਨਾਇਆ ਗਿਆ, ਜਿਸ ’ਚ ਡਾ. ਹਰਮੀਤ ਕੌਰ ਪ੍ਰਿੰਸੀਪਲ ਡਿਪਸ ਕਾਲਜ ਆਫ਼ ਐਜੂਕੇਸ਼ਨ ਰੜਾ ਮੋੜ ਨੇ ਮੁੱਖ ਮਹਿਮਾਨ ਅਤੇ ਪ੍ਰੋਫੈਸਰ ਦਿਵਿਆ, ਪ੍ਰਿੰਸੀਪਲ ਰਜਨੀ ਬਾਲਾ, ਸਰਬਜੀਤ ਕੌਰ, ਮਨਦੀਪ ਕੌਰ, ਰਵਿੰਦਰ ਕੌਰ ਤੇ ਕੁਲਵੰਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਪਹੁੰਚਣ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਨੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੁਆਰਾ ਲਗਾਈ ਪ੍ਰਦਰਸ਼ਨੀ ਦਾ ਜਾਇਜ਼ਾ ਲਿਆ। ਸਮਾਗਮ ਦੀ ਸ਼ੁਰੂਆਤ ਸਮੇਂ ਪ੍ਰੋ. ਕਰਮਜੀਤ ਕੌਰ ਤੇ ਪ੍ਰੋ. ਲਵਪ੍ਰੀਤ ਕੌਰ ਦੁਆਰਾ ਸਭ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ ਗਈ। ਪ੍ਰੋ. ਸੰਦੀਪ ਕੌਰ ਪੰਜਾਬੀ ਵਿਭਾਗ ਦੁਆਰਾ ਤੀਆਂ ਦੇ ਇਤਿਹਾਸ ਤੇ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ ਗਿਆ। ਉਪਰੰਤ ‘ਤੀਆਂ ਧੀਆਂ ਦੀਆਂ’ ਵਿਸ਼ੇ ’ਤੇ ਡਾ. ਹਰਮੀਤ ਕੌਰ ਨੇ ਆਪਣੇ ਵਡਮੁੱਲੇ ਵਿਚਾਰ ਪੇਸ਼ ਕੀਤੇ। ਵਿਦਿਆਰਥਣਾਂ ਦੁਆਰਾ ਲੋਕ ਗੀਤ, ਭੰਗੜਾ, ਸਕਿੱਟ, ਕਵਿਤਾ ਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ ਤੇ ‘ਮਿਸ ਤੀਜ’ ਦਾ ਖਿਤਾਬ ਬੀ.ਏ. ਭਾਗ ਪਹਿਲਾ ਦੀ ਵਿਦਿਆਰਥਣ ਦੁਦਰਸ਼ਨ ਕੌਰ ਨੇ ਹਾਸਲ ਕੀਤਾ। ਇਸ ਮੌਕੇ ਜੱਜਮੈਂਟ ਦੀ ਭੂਮਿਕਾ ਪ੍ਰੋਫੈਸਰ ਸੰਦੀਪ ਕੌਰ ਅੰਗਰੇਜ਼ੀ ਵਿਭਾਗ ਅਤੇ ਡਾ. ਸੁਖਵਿੰਦਰ ਕੌਰ ਦੁਆਰਾ ਨਿਭਾਈ ਗਈ। ਇਸ ਮੌਕੇ ਪ੍ਰੋਫੈਸਰ ਕਿਰਨਜੀਤ ਕੌਰ, ਪ੍ਰੋ. ਸ਼ਮਸ਼ੇਰ ਸਿੰਘ, ਪ੍ਰੋ. ਲਖਵਿੰਦਰ ਕੌਰ, ਪ੍ਰੋਫੈਸਰ ਰਵਨੀਤ ਕੌਰ, ਪ੍ਰੋ. ਰਾਜਵਿੰਦਰ ਸਿੰਘ, ਪ੍ਰੋ. ਗੁਰਨੀਰ ਕੌਰ, ਪ੍ਰੋਫੈਸਰ ਨਵਨੀਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਦਲਜੀਤ ਕੌਰ, ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਨਵਜੋਤ ਕੌਰ, ਪ੍ਰੋ. ਸਿਮਰਨ ਕੌਰ, ਪ੍ਰੋ. ਪ੍ਰਦੀਪ ਕੌਰ, ਪ੍ਰੋ. ਕਿਰਨਪ੍ਰੀਤ ਕੌਰ ਪ੍ਰੋ. ਅਮਰਪ੍ਰੀਤ ਸਿੰਘ, ਡਾ. ਹਰਦਵਿੰਦਰ ਸਿੰਘ, ਪ੍ਰੋ. ਮਨਪ੍ਰੀਤ ਕੌਰ, ਗੁਰਪ੍ਰੀਤ ਸਿੰਘ ਤੇ ਸਨੀ ਬਮੋਤਰਾ ਆਦਿ ਹਾਜ਼ਰ ਰਹੇ ।
ਪਿਛਲੀ ਖ਼ਬਰ ਕਲਾਨੌਰ ’ਚ ‘ਆਪ’ ਦੇ ਦਫ਼ਤਰ ਦਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਉਦਘਾਟਨ ਕਿਹਾ: ਕਲਾਨੌਰ ਦੇ ਲੋਕਾਂ ਦੀਆਂ ਹੁਣ ਇਥੇ... ਅਗਲੀ ਖ਼ਬਰ ਐੱਨ ਸੀ.ਸੀ ਕੈਡਿਟਸ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।