ਸ਼੍ਰੋਮਣੀ ਕਮੇਟੀ ਮੈਂਬਰ ਸਵਰਗੀ ਜਥੇਦਾਰ ਸੱਜਣ ਸਿੰਘ ਬੱਜੂਮਾਨ ਤੇ ਉਨ੍ਹਾਂ ਦੀ ਧਰਮਪਤਨੀ ਬਲਜੀਤ ਕੌਰ ਦੀ ਬਰਸੀ ਮਨਾਈ
ਬਟਾਲਾ, 1 ਸਤੰਬਰ (ਸਤਿੰਦਰ ਸਿੰਘ)-ਅੰਤ੍ਰਿੰਗ ਕਮੇਟੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਵਰਗੀ ਜਥੇਦਾਰ ਸੱਜਣ ਸਿੰਘ ਬੱਜੂਮਾਨ ਤੇ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਬਲਜੀਤ ਕੌਰ ਦੀ ਛੇਵੀਂ ਬਰਸੀ ਪਿੰਡ ਬੱਜੂਮਾਨ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।
ਅਜੀਤ ਡੈਸਕ
02-09-2026