02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਰਮਨ ਬਹਿਲ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਰਮਨ ਬਹਿਲ ਵਲੋਂ ਸਿਵਲ ਹਸਪਤਾਲ ਬੱਬਰੀ ਵਿਖੇ ਬਣ ਰਹੇ ਐਮ. ਆਰ.

ਕਿਹਾ, ਸਿਵਲ ਹਸਪਤਾਲ ਵਿਖੇ ਜਲਦ ਸ਼ੁਰੂ ਹੋਵੇਗੀ ਐਮ.ਆਰ.ਆਈ ਦੀ ਸਹੂਲਤ 02-09-2026
ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਹਲਕਾ ਇੰਚਾਰਜ ਵਿਧਾਨ ਸਭਾ ਹਲਕਾ ਰਮਨ ਬਹਿਲ ਵਲੋਂ ਸਿਵਲ ਹਸਪਤਾਲ ਬੱਬਰੀ ਵਿਖੇ ਬਣ ਰਹੇ ਐਮ.ਆਰ.ਆਈ ਸੈਂਟਰ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐਸ.ਐਮ.ਓ ਡਾ: ਗੁਰਪ੍ਰੀਤ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਗੁਰਦਾਸਪੁਰ ਵਾਸੀਆਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਐਮ.ਆਰ.ਆਈ ਮਸ਼ੀਨ ਲਈ ਕਮਰਾ ਤਿਆਰ ਹੈ, ਜਨਰੇਟਰ ਲਗਾਇਆ ਜਾ ਚੁੱਕਾ ਹੈ ਤੇ ਬਿਜਲੀ ਦੀ ਵਾਇਰਿੰਗ ਦਾ ਕੰਮ ਮੁਕੰਮਲ ਹੋ ਗਿਆ ਹੈ। ਜਿਸ ਤੋਂ ਬਾਅਦ ਬਹੁਤ ਜਲਦ ਸਿਵਲ ਹਸਪਤਾਲ ਬੱਬਰੀ ਵਿਖੇ ਐਮ.ਆਰ.ਆਈ ਸਹੂਲਤ ਸ਼ੁਰੂ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਬੱਬਰੀ ਵਿਖੇ ਇਹ ਸਹੂਲਤ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਤੇ ਉਨ੍ਹਾਂ ਨੂੰ ਆਪਣੇ ਹੀ ਜ਼ਿਲ੍ਹੇ ਵਿਚ ਆਧੁਨਿਕ ਜਾਂਚ ਦੀ ਸਹੂਲਤ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਉਨ੍ਹਾਂ ਵਲੋਂ ਕੀਤੇ ਯਤਨਾਂ ਸਦਕਾ ਅਲਟਰਾਸਾਊਂਡ ਅਤੇ ਸੀਟੀ ਸਕੈਨ ਦੀ ਸਹੂਲਤ ਲੋਕਾਂ ਨੂੰ ਮੁਹੱਈਆ ਕਰਵਾਈ ਗਈ ਹੈ। ਰਮਨ ਬਹਿਲ ਨੇ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਇਹ ਗੱਲ ਸਪੱਸ਼ਟ ਕਰ ਚੁੱਕੇ ਹਨ ਤੇ ਅੱਜ ਵੀ ਕਹਿੰਦੇ ਹਨ ਕਿ ਉਨ੍ਹਾਂ ਦੀ ਰਾਜਨੀਤੀ ਸਿਰਫ਼ ਲੋਕ ਸੇਵਾ ਦੀ ਰਾਜਨੀਤੀ ਹੈ। ਉਨ੍ਹਾਂ ਦਾ ਮੁੱਖ ਮਕਸਦ ਗੁਰਦਾਸਪੁਰ ਹਲਕੇ ਦੇ ਲੋਕਾਂ ਨੂੰ ਹਰ ਸੰਭਵ ਬੁਨਿਆਦੀ ਤੇ ਸਿਹਤ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਬੱਬਰੀ ਵਿਖੇ ਐਮ.ਆਰ.ਆਈ ਸਹੂਲਤ ਸ਼ੁਰੂ ਹੋਣਾ ਜ਼ਿਲ੍ਹੇ ਦੇ ਲੋਕਾਂ ਲਈ ਸਿਹਤ ਖੇਤਰ ਵਿਚ ਹੋਰ ਮਹੱਤਵਪੂਰਨ ਕਦਮ ਸਾਬਤ ਹੋਵੇਗਾ।
ਪਿਛਲੀ ਖ਼ਬਰ ਸ਼ਹੀਦ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਕੋਹਲੀਆਂ ਵਿਖੇ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਜਥੇ: ਵੱਸਣ ਸਿੰਘ ਕਾਦੀਆਂ ਰਾਜਪੂਤਾਂ ਨਮਿਤ ਅੰਤਿਮ ਅਰਦਾਸ ’ਚ ਵੱਡੀ ਗਿਣਤੀ ’ਚ ਲੋਕਾਂ ਨੇ ਹਾਜ਼ਰੀ ਭਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।