02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ਼ਹੀਦ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਕੋਹਲੀਆਂ ਵਿਖੇ ਮੁਫ਼ਤ ਮੈਡੀਕਲ ਕੈਂਪ

ਬਹਿਰਾਮਪੁਰ, 1 ਸਤੰਬਰ (ਬਲਬੀਰ ਸਿੰਘ ਕੋਲਾ)-ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਸੁਸਾਇਟੀ ਪ੍ਰਧਾਨ ਅਨਿਲ ਕੁਮਾਰ ਦੀ ਅਗਵਾਈ ਹੇਠ ਪਿੰਡ ਕੋਹਲੀਆਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਿੰਡ ਦੇ ਲੋਕਾਂ ਵਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ।

ਅਜੀਤ ਡੈਸਕ 02-09-2026
ਬਹਿਰਾਮਪੁਰ, 1 ਸਤੰਬਰ (ਬਲਬੀਰ ਸਿੰਘ ਕੋਲਾ)-ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਗੁਰਦਾਸਪੁਰ ਵਲੋਂ ਪੰਚਾਇਤ ਦੇ ਸਹਿਯੋਗ ਨਾਲ ਸੁਸਾਇਟੀ ਪ੍ਰਧਾਨ ਅਨਿਲ ਕੁਮਾਰ ਦੀ ਅਗਵਾਈ ਹੇਠ ਪਿੰਡ ਕੋਹਲੀਆਂ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਪਿੰਡ ਦੇ ਲੋਕਾਂ ਵਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਜਦੋਂਕਿ ਅਬਰੋਲ ਹਸਪਤਾਲ ਤੋਂ ਆਈ ਮੈਡੀਕਲ ਟੀਮ ਵਲੋਂ ਚੈਕਅਪ ਕਰਕੇ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸੁਸਾਇਟੀ ਦੇ ਸੀਨੀਅਰ ਆਗੂ ਕੇਵਲ ਰਾਜ ਨੇ ਦੱਸਿਆ ਕਿ ਸੁਸਾਇਟੀ ਵਲੋਂ ਪਹਿਲਾਂ ਵੀ ਕਈ ਲੋਕ ਭਲਾਈ ਦੇ ਕਾਰਜ ਕੀਤੇ ਗਏ ਹਨ ਤੇ ਅੱਗੇ ਵੀ ਜਾਰੀ ਰਹਿਣਗੇ। ਭਗਤ ਸਿੰਘ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਤੇ ਪਿੰਡ ਦੇ ਸਰਪੰਚ ਵਲੋਂ ਅਬਰੋਲ ਹਸਪਤਾਲ ਤੋਂ ਆਈ ਮੈਡੀਕਲ ਟੀਮ ਦਾ ਸਨਮਾਨ ਕੀਤਾ। ਇਸ ਮੌਕੇ ਕੇਵਲ ਰਾਜ, ਪ੍ਰੈਸ ਸਕੱਤਰ ਦਰਸ਼ਨ ਕੁਮਾਰ, ਪ੍ਰਧਾਨ ਅਨਿਲ ਕੁਮਾਰ, ਖਜਾਨਚੀ ਮਨਜੀਤ ਕੁਮਾਰ, ਮੈਂਬਰ ਹਜਾਰੀ ਲਾਲ ਅਤੇ ਜਸਬੀਰ ਸਿੰਘ ਹਾਜਰ ਸਨ।
ਪਿਛਲੀ ਖ਼ਬਰ ਜੀਆ ਲਾਲ ਮਿੱਤਲ ਸਕੂਲ ਵਿਖੇ ਬੂਟੇ ਲਗਾਉਣ ਸੰਬੰਧੀ ਸਮਾਗਮ ਕਰਵਾਇਆ ਅਗਲੀ ਖ਼ਬਰ ਰਮਨ ਬਹਿਲ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।