02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਗੁਰਦਾਸਪੁਰ ਵਿਖੇ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ

ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਸੂਬੇ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਸਥਾਨਕ ਗੋਲਡਨ ਗਰੁੱਪ ਵਿਖੇ ਕੀਤੀ ਗਈ। ਇਸ ਮੌਕੇ ਜ਼ੋਨ ਕੋਆਰਡੀਨੇਟਰ ਦੀਕਸ਼ਨ ਧਵਨ, ਜ਼ੋਨ ਵਾਈਸ ਕੁਆਰਡੀਨੇਟਰ ਤੇ ਹਲਕਾ ਇੰਚਾਰਜ ਪਠਾਨਕੋਟ ਰੋਹਿਤ ਸਿਆਲ, ਐੱਸ.

ਅਜੀਤ ਡੈਸਕ 02-09-2026
ਗੁਰਦਾਸਪੁਰ, 1 ਸਤੰਬਰ (ਚੱਕਰਾਜਾ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਮਜ਼ਬੂਤ ਇੱਛਾ ਸ਼ਕਤੀ ਨਾਲ ਸੂਬੇ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਸਥਾਨਕ ਗੋਲਡਨ ਗਰੁੱਪ ਵਿਖੇ ਕੀਤੀ ਗਈ। ਇਸ ਮੌਕੇ ਜ਼ੋਨ ਕੋਆਰਡੀਨੇਟਰ ਦੀਕਸ਼ਨ ਧਵਨ, ਜ਼ੋਨ ਵਾਈਸ ਕੁਆਰਡੀਨੇਟਰ ਤੇ ਹਲਕਾ ਇੰਚਾਰਜ ਪਠਾਨਕੋਟ ਰੋਹਿਤ ਸਿਆਲ, ਐੱਸ.ਐੱਸ.ਪੀ. ਬਟਾਲਾ ਡਾ: ਮਹਿਤਾਬ ਸਿੰਘ, ਹਲਕਾ ਇੰਚਾਰਜ ਰਮਨ ਬਹਿਲ, ਹਲਕਾ ਇੰਚਾਰਜ ਦੀਨਾਨਗਰ ਸ਼ਮਸ਼ੇਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹਾ ਕੋਆਰਡੀਨੇਟਰ ਡਾ: ਅਰਸ਼ਦੀਪ ਸਿੰਘ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਅਨਮੋਲਜੋਤ ਸਿੰਘ ਰੰਧਾਵਾ, ਦਵਿੰਦਰ ਚੌਧਰੀ ਐੱਸ.ਪੀ (ਆਪਰੇਸ਼ਨ), ਨਵਜੋਤ ਸਿੰਘ ਐੱਸ.ਪੀ (ਐੱਚ) ਬਟਾਲਾ, ਐੱਸ.ਡੀ.ਐੱਮ ਅਸ਼ੋਕ ਕੁਮਾਰ ਸਮੂਹ ਡੀ.ਐੱਸ.ਪੀਜ਼, ਡਾ: ਮਹੇਸ਼ ਪ੍ਰਭਾਕਰ ਸਿਵਲ ਸਰਜਨ, ਐੱਸ.ਐੱਸ.ਐੱਮ ਕਾਲਜ ਦੀਨਾਨਗਰ, ਗੋਲਡਨ ਗਰੁੱਪ ਦੇ ਐੱਮ.ਡੀ ਡਾ: ਮੋਹਿਤ ਮਹਾਜਨ, ਹਲਕਾ ਕੋਆਰਡੀਨੇਟਰ ਨੀਰਜ ਸਲਹੋਤਰਾ ਸਮੇਤ ਸਮੂਹ ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ, ਹਲਕਾ ਤੇ ਬਲਾਕ ਵਾਈਸ ਕੋਆਰਡੀਨੇਟਰ ਆਦਿ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਰੋਹਿਤ ਸਿਆਲ ਜ਼ੋਨ ਵਾਈਸ ਕੋਆਰਡੀਨੇਟਰ ਨੇ ਨਸ਼ਾ ਮੁਕਤੀ ਮੋਰਚਾ ਦੀ ਸਮੁੱਚੀ ਟੀਮ ਜ਼ਮੀਨੀ ਪੱਧਰ ’ਤੇ ਸਲਾਘਾਯੋਗ ਕੰਮ ਕਰ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ ਨਸ਼ਿਆਂ ਨੂੰ ਖਤਮ ਕਰਨ ਦਾ ਤਹੱਈਆ ਕੀਤਾ ਹੈ ਤੇ ਇਸ ਲਈ ਜ਼ਮੀਨੀ ਪੱਧਰ ’ਤੇ ਕੀਤਾ ਕੰਮ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਤੁਹਾਡੀ ਸਾਰਿਆ ਦੀ ਵੱਡੀ ਭੂਮਿਕਾ ਹੈ। ਇਸ ਮੌਕੇ ਡਾ: ਮਹਿਤਾਬ ਸਿੰਘ ਐੱਸ.ਐੱਸ.ਪੀ ਬਟਾਲਾ ਨੇ ਕਿਹਾ ਕਿ ਬਟਾਲਾ ਪੁਲਿਸ ਵਲੋਂ 1100 ਦੋਸ਼ੀਆਂ ’ਤੇ ਐੱਫ.ਆਈ.ਆਰ ਦਰਜ ਕੀਤੀਆਂ ਹਨ ਤੇ 1800 ਦੋਸ਼ੀਆਂ ਨੂੰ ਐਨ.ਡੀ.ਪੀ.ਐਸ ਐਕਟ ਤਹਿਤ ਗ੍ਰਿਫ਼ਤਾਰ ਕੀਤੀ ਗਿਆ ਹੈ ਤੇ ਕਰੀਬ 1 ਕਰੋੜ ਰੁਪਏ ਦੀ ਲਾਗਤ ਵਾਲੀ ਸੰਪਤੀ ਫਰੀਜ਼ ਕੀਤੀ ਗਈ । ਇਸ ਮੌਕੇ ਦੇਵਿੰਦਰ ਚੌਧਰੀ ਐੱਸ.ਪੀ (ਆਪਰੇਸ਼ਨ) ਗੁਰਦਾਸਪੁਰ ਨੇ ਦੱਸਿਆ ਕਿ ਗੁਰਦਾਸਪੁਰ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ ਅਤੇ ਨਸ਼ਿਆ ਦਾ ਕਾਰੋਬਾਰ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਏ.ਡੀ.ਸੀ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਲੋਕਾਂ ਦੇ ਸਹਿਯੋਗ ਨਾਲ ਨਸ਼ਿਆ ਖਿਲਾਫ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਨਸ਼ਾ ਮੁਕਤੀ ਮੋਰਚੇ ਦੇ ਵੱਖ- ਵੱਖ ਹਲਕਿਆ ਦੇ ਕੋਆਰਡੀਨੇਟਰਾਂ ਵਲੋਂ ਫੀਡਬੈਕ ਦਿੱਤੀ ਗਈ। ਇਸ ਮੌਕੇ ਮਨਜੀਤ ਸਿੰਘ ਬਮਰਾਹ ਹਲਕਾ ਕੋਆਰਡੀਨੇਟਰ ਬਟਾਲਾ, ਪਵਨ ਕੁਮਾਰ ਜੁਆਇੰਟ ਸਕੱਤਰ ਨਸ਼ਾ ਮੁਕਤੀ ਮੋਰਚਾ ਗੁਰਦਾਸਪੁਰ, ਅਜਮੇਰ ਸਿੰਘ ਬੰਟੀ, ਸੰਧੂ ਮਸੀਹ ਭੱਟੀ, ਡੀ.ਐੱਸ.ਪੀ ਸ਼ਾਹਬਾਜ਼ ਸਿੰਘ, ਡੀ.ਐੱਸ.ਪੀ ਜੋਗਾ ਸਿੰਘ, ਡੀ.ਐੱਸ.ਪੀ ਲਲਿਤ ਕੁਮਾਰ, ਡੀ.ਐੱਸ.ਪੀ ਪਰਦੀਪ ਸਿੰਘ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਹਾੜੇ ’ਤੇ ਚੇਤਨਾ ਮਾਰਚ ਕੱਢਣ ਲਈ ਸੰਗਤ ਹਜ਼ੂਰ ਸਾਹਿਬ (ਨਾਂਦੇੜ) ਲਈ ਰਵਾਨਾ ਅਗਲੀ ਖ਼ਬਰ ਅੱਜ ਤੋਂ 15 ਤੱਕ ਦਾਣਾ ਮੰਡੀ ਕਲਾਨੌਰ ਵਿਖੇ ਪਲਾਟਾਂ ਦੀ ਈ-ਨਿਲਾਮੀ ਰਾਹੀਂ ਹੋਵੇਗੀ ਖੁੱਲ੍ਹੀ ਬੋਲੀ- ਇੰਜ. ਬਿਬੋਰੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।