03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਲੋਕ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਉਤਾਵਲੇ- ਡਾ. ਬਲਵਿੰਦਰ ਸਿੰਘ, ਡਾ. ਹਰਤਾਜ ਸਿੰਘ

ਅੱਚਲ ਸਾਹਿਬ, 2 ਸਤੰਬਰ (ਗੁਰਚਰਨ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ ਉਤਵਾਲੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਹਰਤਾਜ ਸਿੰਘ ਸੁੱਖਾਚਿੜਾ ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਡਾ.

ਡਾ. ਹਰਤਾਜ ਸਿੰਘ ਅਤੇ ਡਾ. ਬਲਵਿੰਦਰ ਸਿੰਘ 03-09-2026
ਅੱਚਲ ਸਾਹਿਬ, 2 ਸਤੰਬਰ (ਗੁਰਚਰਨ ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਪੰਜਾਬ ਦੇ ਲੋਕ ਉਤਵਾਲੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਹਰਤਾਜ ਸਿੰਘ ਸੁੱਖਾਚਿੜਾ ਤੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਡਾ. ਬਲਵਿੰਦਰ ਸਿੰਘ ਬਹਾਦਰ ਹੁਸੈਨ ਨੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਬੁਰੀ ਮੋਹ ਭੰਗ ਹੋ ਚੁੱਕਾ ਹੈ, ਕਿਉਂਕਿ ਇਸ ਸਰਕਾਰ ਵਿਚ ਜਿਥੇ ਨਸ਼ਾ, ਮਹਿੰਗਾਈ ਵਧੀ ਹੈ, ਉਥੇ ਕਾਨੂੰਨ ਵਿਵਸਥਾ ਦਾ ਮਾੜਾ ਹਾਲ ਹੋਇਆ ਪਿਆ ਹੈ, ਕੋਈ ਵੀ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ, ਇਸ ਕਰਕੇ ਜਨਤਾ ਫੈਸਲਾ ਕਰ ਚੁੱਕੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵੱਡੀ ਜਿੱਤ ਪ੍ਰਾਪਤ ਕਰ ਕੇ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਮਨਦੀਪ ਸਿੰਘ ਰੰਗੜ ਨੰਗਲ ਨਾਲ ਕਾਂਗਰਸੀ ਆਗੂ ਤੇ ਵਰਕਰ ਚਟਾਨ ਵਾਂਗ ਖੜੇ ਹਨ।
ਪਿਛਲੀ ਖ਼ਬਰ ਜੱਗੂ ਭਗਵਾਨਪੁਰ ਦੀ ਟੀਮ ਵਲੋਂ ਜੌਹਲ ਨੰਗਲ ਵਿਖੇ ਚਰਚ ਨੂੰ 31 ਹਜ਼ਾਰ ਦੀ ਸਹਾਇਤਾ ਦਿੱਤੀ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਐੱਮ.ਏ ਪੰਜਾਬੀ ਸਮੈਸਟਰ ਦੂਸਰਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।