03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਲਖਵਿੰਦਰ ਸਿੰਘ ਬੱਬਰੀ ਨੰਗਲ ਚੇਅਰਮੈਨ ਤੇ ਅਸ਼ਵਨੀ ਕੁਮਾਰ ਬਣੇ ਵਾਈਸ ਚੇਅਰਮੈਨ

ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਹਲਕਾ ਇੰਚਾਰਜ ਰਮਨ ਬਹਿਲ ਵਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਗੁਰਦਾਸਪੁਰ, ਜਿਸ ਨੂੰ ਆਮ ਤੌਰ ’ਤੇ ਲੈਂਡ ਮਾਰਕੀਟ ਬੈਂਕ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਦੀ ਨਵ-ਚੁਣੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਲਖਵਿੰਦਰ ਸਿੰਘ ਬੱਬਰੀ ਨੰਗਲ ਤੇ ਵਾਈਸ ਚੇਅਰਮੈਨ ਅਸ਼ਵਨੀ ਕੁਮਾਰ ਦੀ ਤਾਜਪੋਸ਼ੀ ਕਰਵਾਈ ਗਈ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੰਮੇ ਸਮੇਂ ਤੋਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਤੇ ਖੇਤੀਬਾੜੀ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀ ਆ ਰਹੀ ਹੈ।

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਨਵ-ਚੁਣੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਲਖਵਿੰਦਰ ਸਿੰਘ ਬੱਬਰੀ ਨੰਗਲ ਤੇ ਵਾਈਸ ਚੇਅਰਮੈਨ ਅਸ਼ਵਨੀ ਕੁਮਾਰ ਨੂੰ ਕੁਰਸੀ ’ਤੇ ਬਿਠਾਉਂਦੇ ਹੋਏ ਹਲਕਾ ਇੰਚਾਰਜ ਰਮਨ ਬਹਿਲ ਹੋਰਨਾਂ ਸਮੇਤ। ਤਸਵੀਰ: ਵਿਸ਼ਾਲ ਮੁੰਨਾ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਮਾਰਕੀਟ ਕਮੇਟੀ ਦੇ ਚੇਅਰਮੈਨ ਗਗਨਦੀਪ ਸਿੰਘ ਭੋਲਾ ਅਤੇ ਹੋਰ। ਤਸਵੀਰ: ਵਿਸ਼ਾਲ ਮੁੰਨਾ 03-09-2026
ਗੁਰਦਾਸਪੁਰ, 2 ਸਤੰਬਰ (ਚੱਕਰਾਜਾ)-ਹਲਕਾ ਇੰਚਾਰਜ ਰਮਨ ਬਹਿਲ ਵਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਗੁਰਦਾਸਪੁਰ, ਜਿਸ ਨੂੰ ਆਮ ਤੌਰ ’ਤੇ ਲੈਂਡ ਮਾਰਕੀਟ ਬੈਂਕ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਹੈ, ਦੀ ਨਵ-ਚੁਣੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਲਖਵਿੰਦਰ ਸਿੰਘ ਬੱਬਰੀ ਨੰਗਲ ਤੇ ਵਾਈਸ ਚੇਅਰਮੈਨ ਅਸ਼ਵਨੀ ਕੁਮਾਰ ਦੀ ਤਾਜਪੋਸ਼ੀ ਕਰਵਾਈ ਗਈ। ਇਸ ਮੌਕੇ ਰਮਨ ਬਹਿਲ ਨੇ ਕਿਹਾ ਕਿ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲੰਮੇ ਸਮੇਂ ਤੋਂ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਤੇ ਖੇਤੀਬਾੜੀ ਦੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀ ਆ ਰਹੀ ਹੈ। ਰਮਨ ਬਹਿਲ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਤੇ ਸਾਬਕਾ ਸਰਪੰਚ ਲਖਵਿੰਦਰ ਸਿੰਘ ਬੱਬਰੀ ਨੰਗਲ ਨੂੰ ਬੈਂਕ ਦਾ ਚੇਅਰਮੈਨ ਚੁਣਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲਖਵਿੰਦਰ ਸਿੰਘ ਨੇ ਲੰਮਾ ਸਮਾਂ ਲੋਕ ਸੇਵਾ ਤੇ ਰਾਜਨੀਤੀ ਵਿਚ ਕੰਮ ਕੀਤਾ ਹੈ ਅਤੇ ਉਨ੍ਹਾਂ ਦੇ ਤਜਰਬੇ ਦਾ ਬੈਂਕ ਨੂੰ ਨਿਸ਼ਚਤ ਤੌਰ ’ਤੇ ਲਾਭ ਮਿਲੇਗਾ। ਇਸ ਤੋਂ ਇਲਾਵਾ ਅਸ਼ਵਨੀ ਕੁਮਾਰ ਨੂੰ ਵਾਈਸ ਚੇਅਰਮੈਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਦੱਸਿਆ ਕਿ ਇਕਬਾਲ ਸਿੰਘ ਪੀਰਾਂਬਾਗ ਦਾ ਨਾਮ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਨਾਮਜ਼ਦ ਕਰਕੇ ਭੇਜਿਆ ਗਿਆ ਹੈ ਤੇ ਆਉਣ ਵਾਲੀਆਂ ਮੁੱਖ ਦਫ਼ਤਰ ਦੀਆਂ ਚੋਣਾਂ ਵਿਚ ਉਨ੍ਹਾਂ ਵਲੋਂ ਗੁਰਦਾਸਪੁਰ ਦੀ ਨੁਮਾਇੰਦਗੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬਨਾਰਸੀ ਜਾਗੋਵਾਲ, ਰੁਪਿੰਦਰ ਸਿੰਘ ਪਿੰਡ ਖੋਖਰ, ਸਤਿੰਦਰ ਬਲਾਕ ਕਲਾਨੌਰ ਤੇ ਮੈਡਮ ਸਰਬਜੀਤ ਕੌਰ ਨੂੰ ਡਾਇਰੈਕਟਰ ਚੁਣਿਆ ਗਿਆ ਹੈ।ਰਮਨ ਬਹਿਲ ਨੇ ਨਵ-ਚੁਣੀ ਪ੍ਰਬੰਧਕੀ ਕਮੇਟੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਦੀ ਸਹੂਲਤ ਕਈ ਸਾਲਾ ਤੋਂ ਬੰਦ ਪਈ ਹੈ। ਇਸ ਕਾਰਨ ਕਿਸਾਨਾਂ ਨੂੰ ਕਰਜ਼ਾ ਪ੍ਰਾਪਤ ਕਰਨ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਮਨ ਬਹਿਲ ਨੇ ਨਵ-ਚੁਣੀ ਕਮੇਟੀ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਚੇਅਰਮੈਨ ਬਲਾਕ ਸੰਮਤੀ ਰਣਜੀਤ ਸਿੰਘ ਰਾਣਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁੱਚਾ ਸਿੰਘ ਮੁਲਤਾਨੀ, ਬਲਾਕ ਪ੍ਰਧਾਨ ਤੇ ਇੰਪਰੂਵਮੈਂਟ ਟਰੱਸਟ ਦੇ ਟਰੱਸਟੀ ਹਿਤੇਸ਼ ਮਹਾਜਨ, ਸਰਪੰਚ ਟਿੰਕੂ ਸ਼ੇਰਗਿੱਲ ਪਿੰਡ ਬੱਬਰੀ, ਹਨੀ ਬਹਿਲ, ਕਬੀਰ ਬਹਿਲ, ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੋਂ ਇਲਾਵਾ ਬੈਂਕ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਤੇ ਪਰਿਵਾਰ ਦੇ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਅਕੈਡਮੀ ਬਟਾਲਾ ਦੀ ਰੱਸਾਕਸ਼ੀ ਟੀਮ ਦੀ ਰਾਜ ਪੱਧਰ ’ਤੇ ਚੋਣ ਅਗਲੀ ਖ਼ਬਰ ਭਾਈ ਹਰਚੰਦ ਸਿੰਘ ਮਾੜੀ ਕੰਬੋਕੇ ਸਾਥੀਆਂ ਸਮੇਤ ਧਾਰਮਿਕ ਅਸਥਾਨਾਂ ’ਤੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।