03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ 5 ਨੂੰ ਕਰਵਾਇਆ ਜਾਵੇਗਾ ਕੀਰਤਨ ਸਮਾਗਮ-ਸਾਹਨੀ

ਪਠਾਨਕੋਟ, 2 ਸਤੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਹਾਨ ਗੁਰਮਤਿ ਸਮਾਗਮ 5 ਸਤੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ।

ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ। 03-09-2026
ਪਠਾਨਕੋਟ, 2 ਸਤੰਬਰ (ਸੰਧੂ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਨਪ੍ਰੀਤ ਸਿੰਘ ਸਾਹਨੀ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਮਹਾਨ ਗੁਰਮਤਿ ਸਮਾਗਮ 5 ਸਤੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਜਿਸ ਵਿਚ ਭਾਈ ਕੁਲਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਭਾਈ ਨਵਪ੍ਰੀਤ ਸਿੰਘ ਦਾ ਰਾਗੀ ਜਥਾ ਸੰਗਤਾਂ ਨੂੰ ਕੀਰਤਨ ਨਾਲ ਗੁਰੂ ਚਰਨਾਂ ਨਾਲ ਜੋੜਨਗੇ ਤੇ ਭਾਈ ਰਛਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਮਾਡਲ ਟਾਊਨ ਸੰਗਤਾਂ ਨੂੰ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਅੰਤ ’ਚ ਗੁਰੂ ਸਾਹਿਬ ਦੇ ਲੰਗਰ ਅਟੁੱਟ ਵਰਤਾਏ ਜਾਣਗੇ । ਇਸ ਮੌਕੇ ਖਜ਼ਾਨਚੀ ਸੰਦੀਪ ਸਿੰਘ ਸ਼ਿੰਗਾਰੀ, ਸਕੱਤਰ ਗੁਰਵਿੰਦਰ ਸਿੰਘ ਡਿੱਕੀ, ਗਿਆਨੀ ਰਸ਼ਪਾਲ ਸਿੰਘ, ਤਰੁਣਪਾਲ ਸਿੰਘ ਸ਼ੰਟੀ, ਰਣਬੀਰ ਸਿੰਘ, ਰਵਨੀਤ ਸਿੰਘ ਗਢ, ਜਸਪਾਲ ਸਿੰਘ ਰਾਜੂ, ਮੈਨੇਜਰ ਜਸਮੀਤ ਸਿੰਘ, ਦੇਸਾ ਸਿੰਘ, ਦਵਿੰਦਰ ਸਿੰਘ ਮਿੰਟੂ, ਜਸਪਾਲ ਸਿੰਘ ਰਾਜੂ, ਪੂਰਨ ਸਿੰਘ ਬਾਜਵਾ, ਹਰਵਿੰਦਰ ਸਿੰਘ ਬੱਬੂ , ਧਨਵੀਰ ਸਿੰਘ ਬੱਤਰਾ ਮਨਜੀਤ ਸਿੰਘ ਅਤੇ ਪਰਮਿੰਦਰ ਸਿੰਘ ਆਦਿ ਹਾਜ਼ਰ ਸਨ ।
ਪਿਛਲੀ ਖ਼ਬਰ ਆਕਲੈਂਡ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਨੇ ਬੀ.ਐਸ.ਐਫ. ਦੇ ਜਵਾਨਾਂ ਨੂੰ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਉਹਾਰ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।