03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ‘ਰਨ ਫਾਰ ਇਕੁਐਲਿਟੀ’ ਮੈਰਾਥਨ ਦਾ ਆਯੋਜਨ

ਪਠਾਨਕੋਟ, 2 ਸਤੰਬਰ (ਸੁਮਿਤ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ‘ਰਨ ਫਾਰ ਇਕੁਐਲਿਟੀ’ ਮੈਰਾਥਨ ਦਾ ਆਯੋਜਨ ਕੀਤਾ ਗਿਆ । ਪੰਜਾਬ ਸਰਕਾਰ ਤੇ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ ਇਸ 5 ਕਿੱਲੋਮੀਟਰ ਦੌੜ ਵਿਚ ਵੱਡੀ ਗਿਣਤੀ ’ਚ ਨੌਜਵਾਨਾਂ, ਖਿਡਾਰੀਆਂ ਤੇ ਇਲਾਕਾ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲਿਆ ।

ਟੀਮ ਵਲੋਂ ਫੜੇ ਗਏ ਬੱਚੇ । ਤਸਵੀਰ: ਵਿਨੋਦ 03-09-2026
ਪਠਾਨਕੋਟ, 2 ਸਤੰਬਰ (ਸੁਮਿਤ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ‘ਰਨ ਫਾਰ ਇਕੁਐਲਿਟੀ’ ਮੈਰਾਥਨ ਦਾ ਆਯੋਜਨ ਕੀਤਾ ਗਿਆ । ਪੰਜਾਬ ਸਰਕਾਰ ਤੇ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਕਰਵਾਈ ਗਈ ਇਸ 5 ਕਿੱਲੋਮੀਟਰ ਦੌੜ ਵਿਚ ਵੱਡੀ ਗਿਣਤੀ ’ਚ ਨੌਜਵਾਨਾਂ, ਖਿਡਾਰੀਆਂ ਤੇ ਇਲਾਕਾ ਵਾਸੀਆਂ ਨੇ ਉਤਸ਼ਾਹ ਨਾਲ ਭਾਗ ਲਿਆ । ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੈਰਾਥਨ ’ਚ ਭਾਗ ਲੈਣ ਵਾਲੇ ਨੌਜਵਾਨਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ । ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਨੇ ਸਮਾਜ ਵਿਚ ਬਰਾਬਰੀ, ਭਾਈਚਾਰੇ ਤੇ ਮਨੁੱਖਤਾ ਦਾ ਸੰਦੇਸ਼ ਦਿੱਤਾ, ਜਿਸ ’ ਤੇ ਚੱਲਣਾ ਅੱਜ ਦੇ ਸਮੇਂ ਦੀ ਵੱਡੀ ਲੋੜ ਹੈ । 5 ਕਿੱਲੋਮੀਟਰ ਮੈਰਾਥਨ ਦੌਰਾਨ ਭਾਗੀਦਾਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ । ਦੌੜ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਬਰਾਬਰੀ, ਏਕਤਾ ਤੇ ਮਨੁੱਖਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਯਤਨ ਕੀਤਾ ਗਿਆ । ਸਮਾਗਮ ਦੇ ਅੰਤ ’ਚ ਪ੍ਰਬੰਧਕਾਂ ਵਲੋਂ ਸਾਰੇ ਭਾਗੀਦਾਰਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ ।
ਪਿਛਲੀ ਖ਼ਬਰ ਫ਼ੌਜ ਵਿਚ ਭਰਤੀ ਲਈ ਪ੍ਰੀ - ਰਿਕਰੂਟਮੈਂਟ ਕੋਰਸ 7 ਤੋਂ ਹੋਵੇਗਾ ਸ਼ੁਰੂ ਅਗਲੀ ਖ਼ਬਰ ਕਾਂਗਰਸ ਦੀ ਬਲਾਕ ਟੀਮ ’ਚ ਸਾਬਕਾ ਸਰਪੰਚ ਬਲਵਿੰਦਰ ਸਿੰਘ ਢਿੱਲੋਂ ਬਣੇ ਸੀਨੀਅਰ ਮੀਤ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।