04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸੇਂਟ ਸੋਲਜ਼ਰ ਸਕੂਲ ਬਟਾਲਾ ’ਚ ਕ੍ਰਿਸ਼ਨ ਜਨਮ ਅਸ਼ਟਮੀ ਸ਼ਰਧਾ ਨਾਲ ਮਨਾਈ

ਬਟਾਲਾ, 3 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਤੇ ਆਸ ਪਾਸ ਦੇ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸੇਂਟ ਸੋਲਜ਼ਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਜਿਸ ਨੂੰ ਲੈ ਕੇ ਸਕੂਲ ਅੰਦਰ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ।

ਅਜੀਤ ਡੈਸਕ 04-09-2026
ਬਟਾਲਾ, 3 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਤੇ ਆਸ ਪਾਸ ਦੇ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸੇਂਟ ਸੋਲਜ਼ਰ ਮਾਡਰਨ ਸਕੂਲ ਕਾਹਨੂੰਵਾਨ ਰੋਡ ਬਟਾਲਾ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਜਿਸ ਨੂੰ ਲੈ ਕੇ ਸਕੂਲ ਅੰਦਰ ਬਹੁਤ ਹੀ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਵਲੋਂ ਕ੍ਰਿਸ਼ਨ ਲੀਲਾ ਨਾਟਕ, ਭਗਤੀ ਮਈ ਨਾਚ ਤੇ ਭਜਨ ਪੇਸ਼ ਕੀਤੇ ਗਏ। ਵਿਦਿਆਰਥਣ ਸ਼ਾਮ ਕੌਰ ਨੇ ਜਨਮ ਅਸ਼ਟਮੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ ਅਤੇ ਗੁਰਵੀਰ ਸਿੰਘ ਨੇ ਵਿਦਿਆਰਥੀ ਜੀਵਨ ਵਿਚ ਅਧਿਆਪਕ ਦੀ ਅਹਿਮ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੋਕੇ ਪ੍ਰਿੰਸੀਪਲ ਮੀਨੂੰ ਸ਼ਰਮਾ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਪੇ੍ਰਮ, ਸਮਾਨਤਾ ਅਤੇ ਧਰਮ ਨਿਆਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਨਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਨੇ ਹਾਊਸ ਇੰਚਾਰਜ ਅਤੇ ਡਾਂਸ ਅਧਿਆਪਕ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦਾ ਸੰਚਾਲਨ ਮੈਡਮ ਆਸ਼ ਤੇ ਮੈਡਮ ਇੰਦੂ ਗੁਪਤਾ ਨੇ ਕੀਤਾ। ਇਸ ਮੌਕੇ ਮੈਨੇਜ਼ਰ ਸਤਨਾਮ ਸਿੰਘ ਪੱਦਮ, ਪਰਮਪ੍ਰੀਤ ਸਿੰਘ ਪੱਦਮ, ਹਰਪ੍ਰੀਤ ਸਿੰਘ, ਅਮਰਜੀਤ ਕੌਰ, ਕੰਵਲਜੀਤ ਕੌਰ, ਕਮਲਜੀਤ ਕੌਰ, ਸਤਪਾਲ ਚੰਡੋਕ, ਹਰਜੀਤ ਸਿੰਘ, ਕ੍ਰਿਸ਼ਨ ਲਾਲ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਫਤਹਿਗੜ੍ਹ ਚੂੜੀਆਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਪ੍ਰੋਜੈਕਟ ਸ਼ੁਰੂ -ਹਲਕਾ ਇੰਚਾਰਜ ਜੋਬਨ ਰੰਧਾਵਾ ਅਗਲੀ ਖ਼ਬਰ ਡਾ. ਭਨੋਟ ਤੇ ਡਾ. ਸੈਪਾ ਭਨੋਟ ਨੇ ਗੁਰੂ ਨਾਨਕ ਸਕੂਲ ਲੜਕੀਆਂ ਧਾਰੀਵਾਲ ਦੇ ਵਿਦਿਆਰਥੀਆਂ ਦੀ ਸਹਾਇਤਾ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।